ਚੰਡੀਗੜ੍ਹ,(ਸ਼ਰਮਾ)- ਰਾਜ 'ਚ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਦੇ ਲਏ ਜਾ ਰਹੇ ਸੈਂਪਲਾਂ ਦੀ ਰਿਪੋਰਟ ਪਾਜ਼ੀਟਿਵ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਵੀਰਵਾਰ ਨੂੰ ਰਾਜ ਭਰ 'ਚ ਕੋਰੋਨਾ ਵਾਇਰਸ ਦੇ 5 ਨਵੇਂ ਮਾਮਲੇ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਸ਼ੁੱਕਰਵਾਰ ਨੂੰ ਵੀ ਇਹ ਸਿਲਸਿਲਾ ਉਦੋਂ ਜਾਰੀ ਰਿਹਾ, ਜਦੋਂ ਐਸ. ਏ. ਐੱਸ. ਨਗਰ ਮੋਹਾਲੀ ਦੇ ਦੋ ਸ਼ੱਕੀ ਮਰੀਜ਼ਾਂ ਦੀ ਰਿਪੋਰਟ ਪਾਜ਼ੀਟਿਵ ਆਈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਲੋਕਾਂ ਨੇ ਦਿੱਲੀ 'ਚ ਆਯੋਜਿਤ ਜਮਾਤ 'ਚ ਹਿੱਸਾ ਲਿਆ ਸੀ।
ਸਰਕਾਰ ਵਲੋਂ ਜਾਰੀ ਹੈਲਥ ਬੁਲੇਟਿਨ ਅਨੁਸਾਰ ਸ਼ੁੱਕਰਵਾਰ ਤੱਕ ਰਾਜ 'ਚ 1585 ਸ਼ੱਕੀਆਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਸਨ, ਜਿਨ੍ਹਾਂ 'ਚੋਂ 53 ਮਾਮਲਿਆਂ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ, ਜਦੋਂ ਕਿ 1381 ਦੀ ਰਿਪੋਰਟ ਨੈਗੇਟਿਵ ਰਹੀ ਹੈ ਅਤੇ 151 ਸੈਂਪਲਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ। ਇਸ ਦੌਰਾਨ ਕੋਰੋਨਾ ਪੀੜਤਾਂ 'ਚੋਂ 5 ਦੀ ਇਲਾਜ ਦੌਰਾਨ ਮੌਤ ਹੋ ਗਈ ਹੈ ਜਦਕਿ ਇਕ ਮਰੀਜ਼ ਠੀਕ ਹੋ ਚੁੱਕਿਆ ਹੈ। ਬੁਲੇਟਿਨ ਅਨੁਸਾਰ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਹੋਣ ਦੇ ਸਭ ਤੋਂ ਜ਼ਿਆਦਾ 19 ਮਾਮਲੇ ਐਸ.ਬੀ.ਐਸ. ਨਗਰ ਜ਼ਿਲੇ ਨਾਲ ਸਬੰਧਤ ਹਨ।
ਕੋਰੋਨਾ ਦੀ ਦਹਿਸ਼ਤ ਦਰਮਿਆਨ ਖਿੜੀਆਂ ਰੂਹਾਂ, ਜਦੋਂ ‘ਪ੍ਰਦੂਸ਼ਣ ਹੋਇਆ ਲਾਕਡਾਊਨ’
NEXT STORY