ਅੰਮ੍ਰਿਤਸਰ (ਦਲਜੀਤ ਸ਼ਰਮਾ) : ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਲਾਗ ਦੀ ਬਿਮਾਰੀ ਦਾ ਕਹਿਰ ਰੁਕਣ ਦੀ ਬਜਾਏ ਲਗਾਤਾਰ ਵੱਧਦਾ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿਚ ਜਿੱਥੇ ਕੋਰੋਨਾ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ। ਉਥੇ ਹੀ ਜ਼ਿਲ੍ਹੇ ਵਿਚ ਕੋਰੋਨਾ ਲਾਗ ਦੇ 35 ਨਵੇਂ ਮਰੀਜ਼ ਸਾਹਮਣੇ ਆਏ ਹਨ। ਜ਼ਿਲ੍ਹੇ ਵਿਚ ਹੁਣ ਕੋਰੋਨਾ ਮਰੀਜ਼ਾਂ ਦਾ ਅੰਕੜਾ ਵੱਧ ਕੇ 730 ਹੋ ਗਿਆ ਹੈ। ਲਗਾਤਾਰ ਵੱਡੀ ਗਿਣਤੀ ਵਿਚ ਸਾਹਮਣੇ ਆ ਰਹੇ ਕੋਰੋਨਾ ਮਰੀਜ਼ਾਂ ਕਾਰਨ ਜ਼ਿਲ੍ਹੇ ਦੇ ਲੋਕਾਂ ਵਿਚ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ। ਇਥੇ ਰਾਹਤ ਦੀ ਗੱਲ ਇਹ ਵੀ ਹੈ ਕਿ ਜ਼ਿਲ੍ਹੇ ਵਿਚ ਹੁਣ ਤਕ 478 ਤੋਂ ਵੱਧ ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਅਜੇ ਵੀ 222 ਤੋਂ ਵੱਧ ਐਕਟਿਵ ਮਰੀਜ਼ ਹਨ। ਜਦਕਿ 30 ਲੋਕਾਂ ਦੀ ਮੌਤ ਕੋਰੋਨਾ ਕਾਰਨ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਸੋਸ਼ਲ ਮੀਡੀਆ ''ਤੇ ਲੀਕ ਹੋਈ ਕੁੱਟਮਾਰ ਦੀ ਇਹ ਵੀਡੀਓ, ਦੇਖ ਖੜ੍ਹੇ ਹੋ ਜਾਣਗੇ ਰੌਂਗਟੇ
ਪੰਜਾਬ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ 3400 ਤੋਂ ਪਾਰ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 3700 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 730, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 425, ਲੁਧਿਆਣਾ 'ਚ 480, ਤਰਨਾਰਨ 186, ਮੋਹਾਲੀ 'ਚ 191, ਹੁਸ਼ਿਆਰਪੁਰ 'ਚ 151, ਪਟਿਆਲਾ 'ਚ 200, ਸੰਗਰੂਰ 'ਚ 172 ਕੇਸ, ਨਵਾਂਸ਼ਹਿਰ 'ਚ 121, ਗਰਦਾਸਪੁਰ 'ਚ 171 ਕੇਸ, ਮੁਕਤਸਰ 73, ਮੋਗਾ 'ਚ 74, ਫਰੀਦਕੋਟ 89, ਫਿਰੋਜ਼ਪੁਰ 'ਚ 59, ਫਾਜ਼ਿਲਕਾ 54, ਬਠਿੰਡਾ 'ਚ 64, ਪਠਾਨਕੋਟ 'ਚ 162, ਬਰਨਾਲਾ 'ਚ 39, ਮਾਨਸਾ 'ਚ 38, ਫਤਿਹਗੜ੍ਹ ਸਾਹਿਬ 'ਚ 83, ਕਪੂਰਥਲਾ 51, ਰੋਪੜ 'ਚ 83 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2658 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 980 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 90 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਚਾਰ ਸੁਪਾਰੀ ਕਿਲਰ ਉਤਰਾਖੰਡ ''ਚ ਗ੍ਰਿਫਤਾਰ, ਪੁਲਸ ਕੋਲ ਕੀਤਾ ਵੱਡਾ ਖ਼ੁਲਾਸਾ
ਫ਼ਾਜ਼ਿਲਕਾ ਦੀ 17 ਸਾਲਾ ਕੁੜੀ ਕੋਰੋਨਾ ਪਾਜ਼ੇਟਿਵ
NEXT STORY