ਅੰਮ੍ਰਿਤਸਰ (ਦਲਜੀਤ) : ਅੰਮ੍ਰਿਤਸਰ ਵਿਚ ਕੋਰੋਨਾ ਵਾਇਰਸ ਦਾ ਇਕ ਹੋਰ ਵੱਡਾ ਧਮਾਕਾ ਹੋਇਆ ਹੈ। ਵੀਰਵਾਰ ਨੂੰ ਮੁੜ ਅੰਮ੍ਰਿਤਸਰ ਵਿਚ ਕੋਰੋਨਾ ਵਾਇਰਸ ਦੇ 26 ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਹੁਣ ਜ਼ਿਲੇ ਵਿਚ ਮਰੀਜ਼ਾਂ ਦੀ ਗਿਣਤੀ ਵੱਧ ਕੇ 296 ਹੋ ਗਈ ਹੈ, ਜਿਨ੍ਹਾਂ ਵਿਚੋਂ 3 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਜਦਕਿ 8 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਅੰਮ੍ਰਿਤਸਰ ਵਿਚ ਦਿਨ ਪ੍ਰਤੀ ਦਿਨ ਵੱਧ ਰਹੀ ਕੋਰੋਨਾ ਮਰੀਜ਼ਾਂ ਦੀ ਗਿਣਤੀ ਜਿੱਥੇ ਸਰਕਾਰ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ, ਉਥੇ ਹੀ ਜ਼ਿਲੇ ਦੇ ਲੋਕਾਂ ਵਿਚ ਵੀ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ। ਆਲਮ ਇਹ ਹੈ ਕਿ ਅੰਮ੍ਰਿਤਸਰ ਵਿਚ ਸੂਬੇ ਭਰ ਵਿਚੋਂ ਸਭ ਤੋਂ ਵਧੇਰੇ ਕੋਰੋਨਾ ਦਾ ਮਾਮਲੇ ਸਾਹਮਣੇ ਆ ਰਹੇ ਹਨ।
ਇਹ ਵੀ ਪੜ੍ਹੋ : ਤਰਨਤਾਰਨ ਜ਼ਿਲੇ 'ਚ ਕੋਰੋਨਾ ਦਾ ਕਹਿਰ, 13 ਹੋਰ ਰਿਪੋਰਟਾਂ ਆਈਆਂ ਪਾਜ਼ੇਟਿਵ
ਦੁਨੀਆ ਭਰ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 37 ਲੱਖ ਤੋਂ ਪਾਰ
ਦੱਸਣਯੋਗ ਹੈ ਕਿ ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੀ ਦੁਨੀਆ ਵਿਚ ਆਪਣਾ ਕਹਿਰ ਢਾਹ ਰਿਹਾ ਹੈ। ਦੁਨੀਆ ਭਰ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ 37,77,485 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਿਕ ਇਸ ਨਾਲ ਹੁਣ ਤਕ ਵਿਸ਼ਵ ਵਿਚ 2,61,199 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 12,75, 103 ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਭਾਰਤ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ ਵਿਚ ਹੁਣ ਤਕ ਲਗਭਗ 50 ਹਜ਼ਾਰ ਲੋਕ ਕੋਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ ਜਦਕਿ ਦੇਸ਼ ਵਿਚ ਹੁਣ ਤਕ 1695 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਉਧਰ ਪੰਜਾਬ ਵਿਚ ਹੁਣ ਤਕ ਕੋਰੋਨਾ ਦੇ 1573 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 26 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਕੋਰੋਨਾ ਦੇ ਸ਼ੱਕ ਵਜੋਂ ਲਏ ਸੈਂਪਲ, 5 ਦਿਨ ਬਾਅਦ ਨੌਜਵਾਨ ਨੇ ਕੀਤੀ ਖੁਦਕੁਸ਼ੀ
ਮੋਹਾਲੀ ਤੋਂ ਰਾਹਤ ਭਰੀ ਖਬਰ, 6 ਹੋਰ ਮਰੀਜ਼ਾਂ ਨੇ 'ਕੋਰੋਨਾ' ਨੂੰ ਦਿੱਤੀ ਮਾਤ
NEXT STORY