ਅੰਮ੍ਰਿਤਸਰ (ਦਲਜੀਤ) : ਕੋਰੋਨਾ ਮਹਾਮਾਰੀ ਦੇ ਸੰਕਟ ਦੌਰਾਨ ਅੰਮ੍ਰਿਤਸਰ ਤੋਂ ਇਕ ਹੋਰ ਰਾਹਤ ਭਰੀ ਖਬਰ ਆਈ ਹੈ। ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ 22 ਕੋਰੋਨਾ ਪਾਜ਼ੇਟਿਵ ਮਰੀਜ਼ਾਂ ਨੇ ਜ਼ਿੰਦਗੀ ਦੀ ਜੰਗ ਜਿੱਤ ਲਈ ਹੈ। ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਅੱਜ ਹਸਪਤਾਲ ਤੋਂ ਛੁੱਟੀ ਦਿੱਤੀ ਜਾ ਰਹੀ ਹੈ। ਹਸਪਤਾਲ ਦੇ ਮੈਡੀਸਨ ਵਿਭਾਗ ਵਲੋਂ ਗੰਭੀਰ ਬਿਮਾਰੀ 23 ਸਾਲਾ ਸਾਹਿਲ ਨੂੰ ਵੀ ਠੀਕ ਕੀਤਾ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਮੰਗਲਵਾਰ ਨੂੰ ਵੀ 26 ਸ਼ਰਧਾਲੂਆਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ 'ਚੋਂ ਛੁੱਟੀ ਦੇ ਦਿੱਤੀ ਗਈ ਸੀ। ਇਸ ਤੋਂ ਪਹਿਲਾਂ ਅੰਮ੍ਰਿਤਸਰ ਜ਼ਿਲੇ ਵਿਚ ਕੁੱਲ 35 ਲੋਕ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ। ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਜ਼ਿਲੇ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ 296 ਮਾਮਲੇ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਵਿਚੋਂ 4 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਅੱਜ ਠੀਕ ਹੋਏ ਮਰੀਜ਼ਾਂ ਨੂੰ ਮਿਲਾ ਕੇ ਕੁੱਲ 61 ਮਰੀਜ਼ ਠੀਕ ਹੋ ਚੁੱਕੇ ਹਨ। ਪਾਜ਼ੇਟਿਵ ਆਏ ਮਰੀਜ਼ਾਂ ਵਿਚ ਜ਼ਿਆਦਾਤਰ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ।
ਇਹ ਵੀ ਪੜ੍ਹੋ : ਕੋਰੋਨਾ ਸੰਕਟ ਦਰਮਿਆਨ ਅੰਮ੍ਰਿਤਸਰ ਤੋਂ ਆਈ ਚੰਗੀ ਖਬਰ
ਇਥੇ ਇਹ ਵੀ ਦੱਸਣਯੋਗ ਹੈ ਕਿ ਜਿੱਥੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿਚ ਆਪਣਾ ਕਹਿਰ ਢਾਇਆ ਹੋਇਆ ਹੈ, ਉਥੇ ਹੀ ਪੰਜਾਬ ਵਿਚ ਹੁਣ ਤਕ ਇਸ ਦੇ 1960 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ। ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚ ਹੁਣ ਤਕ 120 ਤੋਂ ਵੱਧ ਮਰੀਜ਼ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ। ਇਸ ਤੋਂ ਇਲਾਵਾ ਸੂਬੇ ਵਿਚ ਹੁਣ ਤਕ 33 ਮੌਤਾਂ ਕੋਰੋਨਾ ਵਾਇਰਸ ਕਾਰਨ ਹੋ ਚੁੱਕੀਆਂ ਹਨ।
ਇਹ ਵੀ ਪੜ੍ਹੋ : ਗੁਰੂ ਨਾਨਕ ਦੇਵ ਹਸਪਤਾਲ 'ਚ ਦਾਖਲ ਕੋਰੋਨਾ ਪਾਜ਼ੇਟਿਵ ਕੈਦੀ ਫਰਾਰ, 4 ਪੁਲਸ ਮੁਲਾਜ਼ਮ ਵੀ ਗਾਇਬ
ਕਿਸੇ ਵੀ ਮਜ਼ਦੂਰ ਦੇ ਚਿਹਰੇ 'ਤੇ ਕੋਰੋਨਾ ਦਾ ਖੌਫ ਨਹੀਂ, ਘਰਾਂ ਨੂੰ ਜਾਣ ਲਈ ਨੇ ਕਾਹਲੇ
NEXT STORY