ਅੰਮ੍ਰਿਤਸਰ (ਦਲਜੀਤ ਸ਼ਰਮਾ) : ਅੰਮ੍ਰਿਤਸਰ ਜ਼ਿਲੇ ਵਿਚ ਮੰਗਲਵਾਰ ਨੂੰ ਕੋਰੋਨਾ ਵਾਇਰਸ ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੰਮ੍ਰਿਤਸਰ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 308 ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਨਵਾਂਸ਼ਹਿਰ ਦੇ ਬੰਗਾ ਇਲਾਕੇ ਵਿਚ ਅੰਮ੍ਰਿਤਸਰ ਨਾਲ ਸਬੰਧਤ ਦੋ ਕੋਰੋਨਾ ਪਾਜ਼ੇਟਿਵ ਮਾਮਲੇ ਸਾਹਮਣੇ ਹਨ। ਦੋਵਾਂ ਮਰੀਜ਼ਾਂ ਦਾ ਬੰਗਾ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਜਦਕਿ ਅੰਮ੍ਰਿਤਸਰ ਵਿਚ ਦੇਰ ਸ਼ਾਮ ਸਰਕਾਰੀ ਮੈਡੀਕਲ ਕਾਲਜ 'ਚ ਆਈ ਟੈਸਟਿੰਗ ਰਿਪੋਰਟਾਂ ਵਿਚ ਇਕ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਜ਼ਿਲੇ ਵਿਚ ਹੁਣ ਮਰੀਜ਼ਾਂ ਦਾ ਅੰਕੜਾ 308 'ਤੇ ਪਹੁੰਚ ਚੁੱਕਾ ਹੈ ਜਿਨ੍ਹਾਂ ਵਿਚੋਂ 4 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਅਤੇ 296 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ 5 ਮਰੀਜ਼ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਜ਼ੇਰੇ ਇਲਾਜ ਹਨ।
ਇਹ ਵੀ ਪੜ੍ਹੋ : ਮਜੀਠਾ 'ਚ ਵੱਡੀ ਵਾਰਦਾਤ, ਕਰਮਚਾਰੀਆਂ ਦੇ ਹੱਥ-ਪੈਰ ਬੰਨ੍ਹ ਕੇ ਲੁੱਟਿਆ ਬੈਂਕ
ਮਿਲੀ ਜਾਣਕਾਰੀ ਅਨੁਸਾਰ ਅਜਨਾਲਾ ਪਿੰਡ ਦੇ ਖੇੜਾ ਕਲਾ ਅਤੇ ਮਾਨਾ ਵਾਲਾ ਦੇ ਵਸਨੀਕ ਦੋਵਾਂ ਕਿਸੇ ਕੰਮ ਕਾਰਨ ਬੰਗਾ ਗਏ ਹੋਏ ਸਨ, ਜਿੱਥੇ ਸਿਹਤ ਵਿਭਾਗ ਵਲੋਂ ਦੋਵਾਂ ਦੀ ਜਾਂਚ ਕੀਤੀ ਗਈ ਤਾਂ ਦੋਵਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਸੰਪਰਕ ਕੀਤਾ ਜਾ ਰਿਹਾ ਹੈ। ਫਿਲਹਾਲ ਦੋਵੇਂ ਮਰੀਜ਼ ਠੀਕ ਹਨ।
ਇਹ ਵੀ ਪੜ੍ਹੋ : 14 ਨੌਜਵਾਨਾਂ ਲਈ ਰੱਬ ਬਣ ਕੇ ਆਇਆ ਡਾ. ਓਬਰਾਏ, 75 ਲੱਖ ਬਲੱਡ ਮਨੀ ਦੇ ਕੇ ਮੌਤ ਦੇ ਮੂੰਹੋਂ ਬਚਾਇਆ
ਪਿਆਜ਼ਾਂ ਦੀ ਖੇਤੀ ਕਰਕੇ ਚੋਖਾ ਮੁਨਾਫਾ ਕਰ ਰਿਹੈ ਇਹ ਕਿਸਾਨ
NEXT STORY