ਅੰਮ੍ਰਿਤਸਰ (ਦਲਜੀਤ ਸ਼ਰਮਾ) : ਬਾਹਰੀ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਨੇ ਇਕ ਵਾਰ ਫਿਰ ਪੰਜਾਬ ਸਰਕਾਰ ਲਈ ਚਿੰਤਾ ਖੜ੍ਹੀ ਕਰ ਦਿੱਤੀ ਹੈ। ਜ਼ਿਲਾ ਅੰਮ੍ਰਿਤਸਰ ਵਿਚ ਗੁਜਰਾਤ ਤੋਂ ਆਏ 45 ਸਾਲਾ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਮਰੀਜ਼ ਖੁਦ ਸਿਹਤ ਵਿਭਾਗ ਵਲੋਂ ਬਣਾਏ ਗਏ ਸਰਕਾਰੀ ਹਸਪਤਾਲ ਵਿਚ ਬਲੂ ਕਾਰਨਰ ਵਿਚ ਆਇਆ ਸੀ। ਪਿੰਡ ਦਨਿਆਲ ਤਹਿਸੀਲ ਬਾਬਾ ਬਕਾਲਾ ਦਾ ਰਹਿਣ ਵਾਲਾ ਇਹ ਵਿਅਕਤੀ ਕੁਝ ਦਿਨ ਪਹਿਲਾਂ ਹੀ ਗੁਜਰਾਤ ਤੋਂ ਆਇਆ ਸੀ। ਇਸ ਤੋਂ ਇਲਾਵਾ ਸਰਕਾਰੀ ਮੈਡੀਕਲ ਕਾਲਜ ਦੀ ਲੈਬੋਰਟਰੀ ਵਿਚ ਅੱਜ ਆਈ ਰਿਪੋਰਟ ਵਿਚ ਦੋ ਹੋਰ ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨ ਮਰੀਜ਼ ਬਾਹਰੀ ਸੂਬਿਆਂ ਤੋਂ ਆਏ ਹਨ। ਦੱਸਣਯੋਗ ਹੈ ਕਿ ਜ਼ਿਲਾ ਅੰਮ੍ਰਿਤਸਰ ਵਿਚ ਕੋਰੋਨਾ ਵਾਇਰਸ ਮਰੀਜ਼ਾਂ ਦੀ ਗਿਣਤੀ 311 ਹੋ ਗਈ ਹੈ। ਜਿਨ੍ਹਾਂ ਵਿਚ 4 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਜਦਕਿ 296 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।
ਇਹ ਵੀ ਪੜ੍ਹੋ : ਲੁਧਿਆਣਾ 'ਚ ਕੋਰੋਨਾ ਦਾ ਕਹਿਰ, 2 ਸਾਲ ਦੀ ਬੱਚੀ ਆਈ ਪਾਜ਼ੇਟਿਵ, 3 ਮਰੀਜ਼ ਲਾਪਤਾ, ਇਕ ਦੀ ਮੌਤ
ਦੁਨੀਆ ਭਰ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 49 ਲੱਖ ਤੋਂ ਪਾਰ
ਦੱਸਣਯੋਗ ਹੈ ਕਿ ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੀ ਦੁਨੀਆ ਵਿਚ ਆਪਣਾ ਕਹਿਰ ਢਾਹ ਰਿਹਾ ਹੈ। ਦੁਨੀਆ ਭਰ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ 49,54,999 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਿਕ ਇਸ ਨਾਲ ਹੁਣ ਤਕ ਵਿਸ਼ਵ ਵਿਚ 3,23,119 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 19,39, 951 ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਭਾਰਤ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ ਵਿਚ ਹੁਣ ਤਕ ਲਗਭਗ 1 ਲੱਖ ਤੋਂ ਵੱਧ ਲੋਕ ਕੋਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ ਜਦਕਿ ਦੇਸ਼ ਵਿਚ ਹੁਣ ਤਕ 3301 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਉਧਰ ਪੰਜਾਬ ਵਿਚ ਹੁਣ ਤਕ ਕੋਰੋਨਾ ਦੇ 2000 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 39 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਥੇ ਰਾਹਤ ਦੀ ਗੱਲ ਇਹ ਹੈ ਕਿ ਪੰਜਾਬ ਵਿਚ ਵੱਡੀ ਗਿਣਤੀ ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ।
ਇਹ ਵੀ ਪੜ੍ਹੋ : ਦੋ ਮਹੀਨਿਆਂ ਬਾਅਦ ਗੁਰੂ ਨਗਰੀ ''ਚ ਸ਼ੁਰੂ ਹੋਈ ਬੱਸ ਸੇਵਾ
ਕੀ ਤਾਲਾਬੰਦੀ ਤੋਂ ਅੱਕੇ ਕਿਸਾਨ ਛੱਡ ਦੇਣਗੇ ਡੇਅਰੀ ਫਾਰਮਿੰਗ ਦਾ ਧੰਦਾ (ਵੀਡੀਓ)
NEXT STORY