ਅੰਮ੍ਰਿਤਸਰ (ਦਲਜੀਤ) : ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ 60 ਸਾਲਾ ਕੱਟੜਾ ਦੁੱਲੋ ਦੇ ਰਹਿਣ ਵਾਲੇ ਮਰੀਜ਼ ਦੀ ਹਾਲਤ ਗੰਭੀਰ ਬਣੀ ਹੋਈ ਹੈ। ਮਰੀਜ਼ ਦੀ ਹਾਲਤ ਵਿਚ ਸੁਧਾਰ ਨਾ ਹੋਣ ਕਾਰਨ ਉਸ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ। ਮਰੀਜ਼ ਦਾ ਇਲਾਜ ਕਰ ਰਹੇ ਡਾਕਟਰਾਂ ਨੇ ਦੱਸਿਆ ਕਿ ਮਰੀਜ਼ ਕੋਰੋਨਾ ਪਾਜ਼ੇਟਿਵ ਆਉਣ ਤੋਂ ਇਲਾਵਾ ਸ਼ੂਗਰ ਅਤੇ ਛਾਤੀ ਦੇ ਇਨਫੈਕਸ਼ਨ ਨਾਲ ਵੀ ਪੀੜਤ ਹੈ।
ਇਹ ਵੀ ਪੜ੍ਹੋ : ਕੋਰੋਨਾ ਦੀ ਆਫ਼ਤ ਅਜੇ ਠੱਲ੍ਹੀ ਨਹੀਂ, ਪੰਜਾਬ ਦੇ ਸਰਹੱਦੀ ਇਲਾਕਿਆਂ 'ਤੇ ਮੰਡਰਾਇਆ ਇਕ ਹੋਰ ਖਤਰਾ
ਇਸ ਤੋਂ ਇਲਾਵਾ ਇਕ 24 ਸਾਲਾ ਜਨਾਨੀ ਜਿਸ ਦੀ ਕੋਰੋਨਾ ਰਿਪੋਰਟ ਨੈਗੇਟਿਵ ਆ ਚੁੱਕੀ ਹੈ ਦੀ ਹਾਲਤ ਵੀ ਕਾਫੀ ਗੰਭੀਰ ਬਣੀ ਹੋਈ ਹੈ। ਜਿਸ ਕਾਰਨ ਉਕਤ ਜਨਾਨੀ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਜਨਾਨੀ ਨੇ ਲਗਭਗ 20 ਦਿਨ ਪਹਿਲਾਂ ਇਕ ਬੱਚੇ ਨੂੰ ਵੀ ਜਨਮ ਦਿੱਤਾ ਸੀ। ਫਿਲਹਾਲ ਦੋਵਾਂ ਮਰੀਜ਼ਾਂ ਦੀ ਡਾਕਟਰਾਂ ਵਲੋਂ ਖਾਸ ਦੇਖਭਾਲ ਕੀਤੀ ਜਾ ਰਹੀ ਹੈ।
ਚੰਡੀਗੜ੍ਹ 'ਚ ਗਰਮੀ ਨੇ ਤੋੜਿਆ 5 ਸਾਲਾਂ ਦਾ ਰਿਕਾਰਡ, ਆਉਂਦੇ ਦਿਨਾਂ 'ਚ ਚੱਲੇਗੀ 'ਹੀਟ ਵੇਵ'!
NEXT STORY