ਫਤਿਹਗੜ੍ਹ ਸਾਹਿਬ (ਜਗਦੇਵ) : ਫਤਿਹਗੜ੍ਹ ਸਾਹਿਬ ਵਿਚ ਇਕ 5 ਸਾਲ ਬੱਚੀ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਬੱਚੀ ਦਾ ਪਿਤਾ ਕੰਬਾਇਨ ਦਾ ਕੰਮਕਾਰ ਕਰਦਾ ਹੈ ਅਤੇ ਉਸ ਦੀ ਰਿਪੋਰਟ ਵੀ ਪਾਜ਼ੇਟਿਵ ਆਈ ਸੀ। ਜਿਨ੍ਹਾਂ ਨੂੰ ਗਿਆਨ ਸਾਗਰ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਫਤਿਹਗੜ੍ਹ ਸਾਹਿਬ ਵਿਚ ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 56 ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਫ਼ਤਿਹਗੜ੍ਹ ਸਾਹਿਬ ਡਾਕਟਰ ਐੱਨ. ਕੇ. ਅਗਰਵਾਲ ਵਲੋਂ ਕੀਤੀ ਗਈ ਹੈ।
ਇਹ ਵੀ ਪੜ੍ਹੋ : ਵੱਡੀ ਖਬਰ, ਕੇਂਦਰ ਦੀ ਕੋਰੋਨਾ ਮਰੀਜ਼ਾਂ 'ਤੇ ਬਣਾਈ ਡਿਸਚਾਰਜ ਪਾਲਿਸੀ ਪੰਜਾਬ 'ਚ ਲਾਗੂ
ਇਥੇ ਇਹ ਵੀ ਦੱਸਣਯੋਗ ਹੈ ਕਿ ਜਿੱਥੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿਚ ਆਪਣਾ ਕਹਿਰ ਢਾਇਆ ਹੋਇਆ ਹੈ, ਉਥੇ ਹੀ ਪੰਜਾਬ ਵਿਚ ਹੁਣ ਤਕ ਇਸ ਦੇ 2000 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ। ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚ ਹੁਣ ਤਕ 230 ਤੋਂ ਵੱਧ ਮਰੀਜ਼ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ। ਇਸ ਤੋਂ ਇਲਾਵਾ ਸੂਬੇ ਵਿਚ ਹੁਣ ਤਕ 33 ਮੌਤਾਂ ਕੋਰੋਨਾ ਵਾਇਰਸ ਕਾਰਨ ਹੋ ਚੁੱਕੀਆਂ ਹਨ।
ਇਹ ਵੀ ਪੜ੍ਹੋ : ਕੋਰੋਨਾ ਦੌਰ ''ਚ ਰਾਹਤ, ਸਰਕਾਰ ਨੇ ਸ਼ਰਤਾਂ ''ਚ ਛੋਟ ਨਾਲ ਜਾਰੀ ਕੀਤੀ ਨਵੀਂ ਅਫੋਰਡੇਬਲ ਹਾਊਸਿੰਗ ਪਾਲਿਸੀ
ਨਸ਼ਿਆਂ ਦੀ ਵਰਤੋਂ ਦੇ ਕੰਮ ਆਉਣ ਵਾਲੇ ਕੈਪਸੂਲ ਤੇ ਗੋਲੀਆਂ ਸਮੇਤ 3 ਕਾਰ ਸਵਾਰ ਗ੍ਰਿਫਤਾਰ
NEXT STORY