ਬਰਨਾਲਾ (ਵਿਵੇਕ ਸਿੰਧਵਾਨੀ, ਰਵੀ): ਕੋਰੋਨਾ ਵਾਇਰਸ ਦੀ ਬੀਮਾਰੀ ਫਿਰ ਤੋਂ ਪੈਰ ਪਸਾਰ ਰਹੀ ਹੈ। ਕੋਰੋਨਾ ਦਾ ਹੁਣ ਨਵਾਂ ਰੂਪ ਵੇਖਣ ਨੂੰ ਸਾਹਮਣੇ ਆ ਰਿਹਾ ਹੈ। ਇਹ ਨਵਾਂ ਰੂਪ ਪਹਿਲਾਂ ਨਾਲੋਂ ਵੀ ਵੱਧ ਖਤਰਨਾਕ ਹੈ। ਇਥੋਂ ਤੱਕ ਕਿ ਮਹਾਰਾਸ਼ਟਰ ’ਚ ਤਾਂ ਕੁਝ ਸ਼ਹਿਰਾਂ ’ਚ ਫਿਰ ਤੋਂ ਲਾਕਡਾਊਨ ਲਾ ਦਿੱਤਾ ਗਿਆ ਹੈ। ਯੂਰਪੀਅਨ ਦੇਸ਼ਾਂ ’ਚ ਤਾਂ ਬਹੁਤ ਹੀ ਬੁਰਾ ਹਾਲ ਹੈ। ਇਟਲੀ, ਕੈਨੇਡਾ, ਜਰਮਨੀ ਤੇ ਇੰਗਲੈਂਡ ’ਚ ਲਾਕਡਾਊਨ ਉਥੋਂ ਦੀਆਂ ਸਰਕਾਰਾਂ ਵੱਲੋਂ ਫਿਰ ਤੋਂ ਲਾਇਆ ਗਿਆ। ਪੰਜਾਬ ’ਚ ਵੀ ਕੋਰੋਨਾ ਵਾਇਰਸ ਦੀ ਬੀਮਾਰੀ ਵਧਣ ਕਾਰਣ ਸਿਹਤ ਵਿਭਾਗ ਨੇ ਫਿਰ ਤੋਂ ਪਹਿਲਾਂ ਵਾਂਗ ਸਖਤ ਹਦਾਇਤਾਂ ਦਿੱਤੀਆਂ ਹਨ ਕਿ ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਕੀਤੀ ਜਾਵੇ ਅਤੇ ਜਨਤਕ ਥਾਵਾਂ ’ਤੇ ਮਾਸਕ ਪਾ ਕੇ ਜਾਇਆ ਜਾਵੇ।
ਇਹ ਵੀ ਪੜ੍ਹੋ: ਅੰਮ੍ਰਿਤਸਰ ’ਚ ਹੋਣਗੇ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਮੁੱਖ ਸਮਾਗਮ : ਬੀਬੀ ਜਗੀਰ ਕੌਰ
ਇਸ ਸਬੰਧੀ ਸਿਹਤ ਵਿਭਾਗ ਦੇ ਡਾਇਰੈਕਟਰ ਦਾ ਬਰਨਾਲਾ ਦੇ ਐੱਸ. ਐੱਮ. ਓ. ਨੂੰ ਇਕ ਲਿਖਤੀ ਹੁਕਮ ਵੀ ਆਇਆ ਹੈ ਕਿ ਕੋਰੋਨਾ ਵਾਇਰਸ ਨੂੰ ਦੇਖਦਿਆਂ ਫਿਰ ਤੋਂ ਸੋਸ਼ਲ ਡਿਸਟੈਂਸਿੰਗ ਦੇ ਨਿਯਮਾਂ ਦੀ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ ਪਰ ਜਦੋਂ ਅੱਜ ਜਗ ਬਾਣੀ ਦੀ ਟੀਮ ਨੇ ਸਿਵਲ ਹਸਪਤਾਲ ਅਤੇ ਹੋਰ ਜਨਤਕ ਥਾਵਾਂ ਦਾ ਦੌਰਾ ਕੀਤਾ ਤਾਂ ਸੋਸ਼ਲ ਡਿਸਟੈਂਸਿੰਗ ਦੇ ਨਿਯਮਾਂ ਦੀਆਂ ਸ਼ਰੇਆਮ ਧੱਜੀਆਂ ਉਡ ਰਹੀਆਂ ਸਨ। ਲੋਕ ਬੇਪ੍ਰਵਾਹ ਹੋ ਕੇ ਘੁੰਮ ਰਹੇ ਸਨ। ਆਮ ਪਬਲਿਕ ਨੂੰ ਦੇਖਕੇ ਇੰਝ ਲੱਗਦਾ ਸੀ ਕਿ ਨਵੇਂ ਕੋਰੋਨਾ ਵਾਇਰਸ ਦੇ ਰੂਪ ਦੀ ਉਨ੍ਹਾਂ ਨੂੰ ਕੋਈ ਫਿਕਰ ਨਹੀਂ।
ਇਹ ਵੀ ਪੜ੍ਹੋ: ਲੱਖਾ ਸਿਧਾਣਾ ਦੇ ਹੱਕ ’ਚ ਉਮੜ ਪਏ ਪੰਜਾਬੀ, ਮਹਿਰਾਜ ਰੋਸ ਰੈਲੀ ’ਚ ਭਾਰੀ ਇਕੱਠ
ਪ੍ਰਸ਼ਾਸਨ ਨੂੰ ਪਹਿਲਾਂ ਵਾਂਗ ਦਿਖਾਉਣੀ ਚਾਹੀਦੀ ਹੈ ਸਖ਼ਤੀ
ਕਾਂਗਰਸੀ ਆਗੂ ਮੁਨੀਸ਼ ਕਾਕਾ ਨੇ ਕਿਹਾ ਕਿ ਜਿਸ ਤਰ੍ਹਾਂ 2020 ’ਚ ਅਪ੍ਰੈਲ ਮਈ ਦੇ ਮਹੀਨੇ ’ਚ ਲਾਕਡਾਊਨ ਸਮੇਂ ਪ੍ਰਸ਼ਾਸਨ ਨੇ ਸਖਤੀ ਦਿਖਾਈ ਸੀ ਅਤੇ ਸਾਰੀਆਂ ਜਨਤਕ ਥਾਵਾਂ ’ਤੇ ਆਉਣ ਵਾਲੇ ਲੋਕਾਂ ਨੂੰ ਮਾਸਕ ਪਾਉਣਾ ਜ਼ਰੂਰੀ ਕੀਤਾ ਸੀ। ਜੋ ਲੋਕ ਮਾਸਕ ਨਹੀਂ ਪਾਉਂਦੇ ਸਨ ਜਾਂ ਸੋਸ਼ਲ ਡਿਸਟੈਂਸਿੰਗ ਦੇ ਨਿਯਮਾਂ ਦੀ ਪਾਲਣਾ ਨਹੀਂ ਕਰਦੇ ਸਨ। ਉਨ੍ਹਾਂ ਵਿਰੁੱਧ ਸਖਤ ਕਾਰਵਾਈ ਅਮਲ ’ਚ ਲਿਆਈ ਜਾਂਦੀ ਸੀ। ਉਸੇ ਤਰ੍ਹਾਂ ਹੁਣ ਫਿਰ ਤੋਂ ਸਖਤੀ ਕਰਨੀ ਚਾਹੀਦੀ ਹੈ ਤਾਂ ਕਿ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਹੋ ਸਕੇ ਅਤੇ ਆਮ ਲੋਕ ਕੋਰੋਨਾ ਦੀ ਬੀਮਾਰੀ ਤੋਂ ਬਚ ਸਕਣ।
ਇਹ ਵੀ ਪੜ੍ਹੋ: ਸ਼ਰਾਰਤੀ ਅਨਸਰਾਂ ਨੇ ਟਾਂਡਾ ਉੜਮੁੜ 'ਚ ਗੁਰੂ ਰਵਿਦਾਸ ਜੀ ਦੇ ਸਰੂਪ ਵਾਲੇ ਬੈਨਰ ਨੂੰ ਪਹੁੰਚਾਇਆ ਨੁਕਸਾਨ
ਸਿਹਤ ਵਿਭਾਗ ਘੱਟੋ-ਘੱਟ ਹਸਪਤਾਲਾਂ ’ਚ ਤਾਂ ਸਮਾਜਿਕ ਦੂਰੀ ਦੇ ਨਿਯਮਾਂ ਦੀ ਤਾਂ ਕਰਵਾਏ ਪਾਲਣਾ
ਜਤਿੰਦਰ ਜਿੰਮੀ ਨੇ ਕਿਹਾ ਕਿ ਸਿਹਤ ਵਿਭਾਗ ਜਨਤਕ ਥਾਵਾਂ ’ਤੇ ਤਾਂ ਕੀ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਵਾਏਗਾ। ਸਿਵਲ ਹਸਪਤਾਲ ਵਿਚ ਵੀ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਦੀਆਂ ਸਰੇਆਮ ਧੱਜੀਆਂ ਉਡ ਰਹੀਆਂ ਹਨ। ਜੇਕਰ ਹਸਪਤਾਲਾਂ ਵਿਚ ਵੀ ਲੋਕ ਬਿਨਾਂ ਮਾਸਕ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਨਹੀਂ ਕਰਦੇ ਤਾਂ ਇਹ ਵਾਇਰਸ ਬਹੁਤ ਹੀ ਖਤਰਨਾਕ ਢੰਗ ਨਾਲ ਫੈਲ ਸਕਦਾ ਹੈ। ਇਸ ਲਈ ਸਿਹਤ ਵਿਭਾਗ ਨੂੰ ਆਪਣੇ ਹਸਪਤਾਲਾਂ ’ਚ ਇਸ ਨਿਯਮ ਨੂੰ ਪੂਰੀ ਸਖਤੀ ਨਾਲ ਲਾਗੂ ਕਰੇ।
ਇਹ ਵੀ ਪੜ੍ਹੋ: ਗੁਰਲਾਲ ਭਲਵਾਨ ਕਤਲ ਮਾਮਲੇ 'ਚ ਇਕ ਹੋਰ ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਸਪਲਾਈ ਕਰਨ ਦਾ ਦੋਸ਼
ਜਨਤਾ ਖੁਦ ਵੀ ਸਮਝੇ ਆਪਣੀ ਜ਼ਿੰਮੇਵਾਰੀ
ਕਮਲ ਗੁਪਤਾ ਬੱਬੂ ਨੇ ਕਿਹਾ ਕਿ ਪ੍ਰਸ਼ਾਸਨ ਦੇ ਨਾਲ-ਨਾਲ ਆਮ ਜਨਤਾ ਨੂੰ ਵੀ ਚਾਹੀਦਾ ਹੈ ਕਿ ਉਹ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰੇ। ਕਿਉਂਕਿ ਆਮ ਲੋਕਾਂ ਦਾ ਵੀ ਇਹ ਫਰਜ਼ ਬਣਦਾ ਹੈ ਕਿ ਨਿਯਮਾਂ ਦੀ ਪਾਲਣਾ ਕਰਵਾਉਣ ’ਚ ਪ੍ਰਸ਼ਾਸਨ ਨੂੰ ਸਹਿਯੋਗ ਦੇਵੇ। ਜੇਕਰ ਆਮ ਲੋਕ ਖੁਦ ਹੀ ਜਨਤਕ ਥਾਵਾਂ ’ਤੇ ਮਾਸਕ ਪਾ ਕੇ ਜਾਣਗੇ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨਗੇ। ਇਨ੍ਹਾਂ ਨਿਯਮਾਂ ਨਾਲ ਜਿਥੇ ਉਹ ਖੁਦ ਦਾ ਬਚਾਅ ਕਰ ਸਕਣਗੇ। ਉਸਦੇ ਨਾਲ-ਨਾਲ ਉਹ ਦੂਜੇ ਲੋਕਾਂ ਦੀ ਜ਼ਿੰਦਗੀ ਨੂੰ ਵੀ ਬਚਾ ਸਕਣਗੇ।
ਇਹ ਵੀ ਪੜ੍ਹੋ: ਗੁਰਲਾਲ ਭਲਵਾਨ ਕਤਲ ਕਾਂਡ 'ਚ ਸ਼ੂਟਰ ਸੁਖਵਿੰਦਰ ਸਣੇ 3 ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
ਸਮਾਜਿਕ ਦੂਰੀ ਦੇ ਨਿਯਮਾਂ ਦੀ ਕਰਵਾਵਾਂਗੇ ਫਿਰ ਤੋਂ ਪਾਲਣਾ
ਸਿਵਲ ਹਸਪਤਾਲ ਦੇ ਐੱਸ. ਐੱਮ. ਓ. ਡਾ. ਜੋਤੀ ਕੌਸ਼ਲ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਡਾਇਰੈਕਟਰ ਦੀ ਚਿੱਠੀ ਸਾਨੂੰ ਪ੍ਰਾਪਤ ਹੋਈ ਹੈ ਕਿ ਵਧ ਰਹੇ ਕੋਰੋਨਾ ਵਾਇਰਸ ਨੂੰ ਦੇਖਦਿਆਂ ਫਿਰ ਤੋਂ ਜਨਤਕ ਥਾਵਾਂ ’ਤੇ ਮਾਸਕ ਪਾਉਣਾ ਅਤੇ ਸਮਾਜਿਕ ਦੂਰੀ ਕਾਇਮ ਰੱਖਣੀ ਯਕੀਨੀ ਬਣਾਈ ਜਾਵੇ। ਹੁਣ ਸਾਡੇ ਵੱਲੋਂ ਫਿਰ ਤੋਂ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਵੱਖ-ਵੱਖ ਥਾਵਾਂ ’ਤੇ ਕਰਮਚਾਰੀਆਂ ਦੀ ਡਿਊਟੀ ਲਾਈ ਜਾਵੇਗੀ ਕਿ ਉਹ ਸਖਤੀ ਨਾਲ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਵਾਉਣ।
ਹੁਣ ਦਿੱਲੀ 'ਚ ਐਂਟਰੀ ਲਈ ਪੰਜਾਬੀਆਂ ਨੂੰ ਦਿਖਾਉਣੀ ਪਵੇਗੀ ਕੋਰੋਨਾ ਨੈਗੇਟਿਵ ਰਿਪੋਰਟ
NEXT STORY