ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਦੋ ਸ਼ੱਕੀ ਮਰੀਜ਼ ਹੋਰ ਸਾਹਮਣੇ ਆਏ ਹਨ। ਉਨ੍ਹਾਂ 'ਚੋਂ ਇਕ ਪੁਲਸ ਮੁਲਾਜ਼ਮ ਅਤੇ ਦੂਸਰਾ ਪਿੰਡ ਠੀਕਰੀਵਾਲਾ ਦਾ ਨਿਵਾਸੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੇ ਐੱਸ. ਐੱਮ. ਓ. ਅਤੇ ਜ਼ਿਲਾ ਹੈਲਥ ਅਫਸਰ ਜੋਤੀ ਕੌਸ਼ਲ ਨੇ ਦੱਸਿਆ ਕਿ ਅੱਜ ਇਕ ਪੁਲਸ ਕਰਮਚਾਰੀ ਜਿਸਦੀ ਉਮਰ 52 ਦੇ ਕਰੀਬ ਹੈ ਅਤੇ ਦੂਸਰਾ ਪਿੰਡ ਠੀਕਰੀਵਾਲਾ ਦਾ ਨਿਵਾਸੀ ਹੈ, ਦੋਵਾਂ ਮਰੀਜ਼ਾਂ ਦੇ ਸੈਂਪਲ ਲੈ ਕੇ ਲੈਬੋਰਟਰੀ ਟੈਸਟ ਲਈ ਭੇਜ ਦਿੱਤੇ ਗਏ ਹਨ। ਹੁਣ ਤੱਕ ਜ਼ਿਲਾ ਬਰਨਾਲਾ ਵਿਚ 11 ਮਰੀਜ਼ ਕੋਰੋਨਾ ਵਾਇਰਸ ਦੇ ਸ਼ੱਕੀ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ਵਿਚੋਂ 7 ਦੀ ਰਿਪੋਰਟ ਸਾਹਮਣੇ ਆਈ ਹੈ।
ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਕਾਰਨ ਨਵਾਂਸ਼ਹਿਰ ਦੇ 15 ਪਿੰਡ ਪੂਰੀ ਤਰ੍ਹਾਂ ਸੀਲ, ਇੰਝ ਬਣੀ ਕੋਰੋਨਾ ਵਾਇਰਸ ਦੀ 'ਚੇਨ'
ਪੰਜਾਬ 'ਚ ਇਕੋ ਦਿਨ ਕੋਰੋਨਾ ਦੇ 5 ਕੇਸ ਪਾਜ਼ੇਟਿਵ
ਦੱਸਣਯੋਗ ਹੈ ਕਿ ਸ਼ੁੱਕਰਵਾਰ ਨੂੰ ਪੰਜਾਬ ਵਿਚ ਕੋਰੋਨਾ ਵਾਇਰਸ ਦੇ 5 ਹੋਰ ਮਰੀਜ਼ ਪਾਜ਼ੇਟਿਵ ਪਾਏ ਗਏ ਹਨ। ਇਨ੍ਹਾਂ ਵਿਚ ਤਿੰਨ ਮਾਮਲੇ ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਦੇ ਜਦਕਿ ਇਕ-ਇਕ ਜਲੰਧਰ ਅਤੇ ਮੋਹਾਲੀ ਦਾ ਸਾਹਮਣੇ ਆਇਆ ਹੈ। ਪੰਜਾਬ ਵਿਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ ਹੁਣ 37 ਹੋ ਗਈ ਹੈ। ਜਦਕਿ ਪੰਜਾਬ ਵਿਚ ਇਹ ਵਾਇਰਸ ਹੁਣ ਤਕ ਇਕ ਮਰੀਜ਼ ਦੀ ਜਾਨ ਲੈ ਚੁੱਕਾ ਹੈ। ਇਸ ਤੋਂ ਇਲਾਵਾ ਦੇਸ਼ ਭਰ ਵਿਚ 700 ਤੋਂ ਵਧੇਰੇ ਲੋਕ ਕੋਰੋਨਾ ਵਾਇਰਸ ਨਾਲ ਪੀੜਤ ਹਨ ਜਦਕਿ 16 ਤੋਂ ਵੱਧ ਮੌਤਾਂ ਹੁਣ ਤਕ ਦੇਸ਼ ਭਰ ਵਿਚ ਇਸ ਵਾਇਰਸ ਨਾਲ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ ਦੁਨੀਆ ਭਰ ਵਿਚ 19000 ਤੋਂ ਵੱਧ ਲੋਕਾਂ ਦੀ ਜਾਨ ਕੋਰੋਨਾ ਵਾਇਰਸ ਲੈ ਚੁੱਕਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵਧਿਆ ਕੋਰੋਨਾ ਦਾ ਕਹਿਰ, ਪਿੰਡ ਮੋਰਾਂਵਾਲੀ ਦੇ ਤਿੰਨ ਹੋਰ ਮਰੀਜ਼ ਪਾਜ਼ੇਟਿਵ
ਕੈਪਟਨ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ, ਕੇਂਦਰ ਵਲੋਂ 99.32 ਕਰੋੜ ਦੀ ਰਾਸ਼ੀ ਜਾਰੀ
NEXT STORY