ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 14 ਅਪ੍ਰੈਲ ਮੰਗਲਵਾਰ ਦੁਪਹਿਰ 3 ਵਜੇ ਵੀਡੀਓੳਕਾਨਫਰਸਿੰਗ ਰਾਹੀਂ ਆਲ ਪਾਰਟੀ ਮੀਟਿੰਗ ਸੱਦੀ ਹੈ। ਇਸ ਮੀਟਿੰਗ 'ਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੀਆਂ ਸਿਆਸੀ ਪਾਰਟੀਆਂ ਦੇ ਪ੍ਰਮੁੱਖ ਲੀਡਰਾਂ ਨੂੰ ਇਸ ਮੀਟਿੰਗ 'ਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ : ਹਾੜੀ ਦੇ ਸੀਜ਼ਨ ਦੌਰਾਨ ਕਿਸਾਨਾਂ ਲਈ ਅਹਿਮ ਖਬਰ, ਸਰਕਾਰ ਨੇ ਸਹੂਲਤ ਲਈ ਚੁੱਕਿਆ ਇਹ ਵੱਡਾ ਕਦਮ
ਇਸ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਭਾਜਪਾ ਦੇ ਅਸ਼ਵਨੀ ਸ਼ਰਮਾ, ਕਾਂਗਰਸ ਤੋਂ ਸੁਨੀਲ ਜਾਖੜ, ਬਸਪਾ ਦੇ ਜਸਵੀਰ ਸਿੰਘ ਗੜ੍ਹੀ, ਆਮ ਆਦਮੀ ਪਾਰਟੀ ਤੋਂ ਭਗਵੰਤ ਮਾਨ, ਸੁਖਵਿੰਦਰ ਸਿੰਘ ਸੇਖੋਂ, ਸੀ.ਪੀ.ਆਈ. (ਐਮ.), ਬੰਤ ਸਿੰਘ ਬਰਾੜ (ਸੀ.ਪੀ.ਆਈ), ਸੁਖਦੇਵ ਸਿੰਘ ਢੀਂਡਸਾ ਅਕਾਲੀ ਦਲ ਟਕਸਾਲੀ, ਰਵੀ ਇੰਦਰ ਸਿੰਘ, ਸ਼੍ਰੋਮਣੀ ਅਕਾਲੀ (1920) ਦੇ ਨਾਂਅ ਇਸ ਮੀਟਿੰਗ 'ਚ ਸ਼ਾਮਲ ਕੀਤੇ ਗਏ ਹਨ। ਇਸ ਮੀਟਿੰਗ ਦਾ ਮੁੱਖ ਏਜੰਡਾ ਕੋਰੋਨਾ ਵਾਇਰਸ 'ਤੇ ਰਹੇਗਾ ਅਤੇ ਨਾਲ ਹੀ ਸੂਬੇ ਅੰਦਰ ਸ਼ੁਰੂ ਹੋਣ ਵਾਲੀ 15 ਅਪ੍ਰੈਲ ਤੋਂ ਕਣਕ ਦੀ ਖਰੀਦ 'ਤੇ ਵੀ ਇਸ ਮੀਟਿੰਗ ਵਿਚ ਚਰਚਾ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਕੋਰੋਨਾ ਆਫਤ ਦੇ ਚੱਲਦੇ ਸਿਹਤ ਵਿਭਾਗ ਤੇ ਪੁਲਸ ਮੁਲਾਜ਼ਮਾਂ ਲਈ ਡਾ. ਓਬਰਾਏ ਦੀ ਵੱਡੀ ਪਹਿਲਕਦਮੀ
ਘਰ ਬੈਠੇ ਰਹੋਗੇ ਤਾਂ ਪੰਜ ਹਫ਼ਤੇ ਬਾਅਦ ਨਹੀਂ ਆਵੇਗਾ ਨਵਾਂ ਕੋਰੋਨਾ ਕੇਸ : ਮੁੱਖ ਮੰਤਰੀ
NEXT STORY