ਚੰਡੀਗੜ੍ਹ/ਜਲੰਧਰ (ਧਵਨ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ 'ਚ ਕੋਰੋਨਾ ਵਾਇਰਸ ਕਾਰਨ ਲਾਗੂ ਕਰਫਿਊ ਦੀ ਸਥਿਤੀ ਨੂੰ ਦੇਖਦੇ ਹੋਏ ਕਾਲਾਬਾਜ਼ਾਰੀ ਕਰਨ ਵਾਲਿਆਂ ਨੂੰ ਅੱਜ ਸਖਤ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਰਫਿਊ ਦੌਰਾਨ ਮਨਮਾਨੀਆਂ ਕੀਮਤਾਂ ਵਸੂਲਦਾ ਹੋਇਆ ਫੜਿਆ ਜਾਂਦਾ ਹੈ ਤਾਂ 1955 ਐਕਟ ਦੀ ਧਾਰਾ 7 ਦੇ ਤਹਿਤ ਉਸ ਨੂੰ ਘੱਟ ਤੋਂ ਘੱਟ 7 ਸਾਲ ਦੀ ਸਜ਼ਾ ਹੋ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ 'ਚ ਇਹ ਮਾਮਲਾ ਆਇਆ ਹੈ ਕਿ ਕਰਫਿਊ ਅਤੇ ਲਾਕਡਾਊਨ ਦੀ ਸਥਿਤੀ ਨੂੰ ਦੇਖਦੇ ਹੋਏ ਕੁਝ ਦੁਕਾਨਦਾਰ ਮਨਮਾਣੇ ਢੰਗ ਨਾਲ ਕੀਮਤਾਂ ਵਸੂਲਣ 'ਚ ਲੱਗੇ ਹੋਏ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਵਧਿਆ ਕੋਰੋਨਾ ਦਾ ਕਹਿਰ, ਚੌਥੀ ਮੌਤ
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਨੁੱਖੀ ਦ੍ਰਿਸ਼ਟੀ ਨਾਲ ਇਹ ਬਿਲਕੁਲ ਉਚਿਤ ਹੈ ਕਿਉਂਕਿ ਕੋਰੋਨਾ ਵਾਇਰਸ ਕਾਰਨ ਜਿਥੇ ਇਕ ਪਾਸੇ ਪੂਰੇ ਦੇਸ਼ ਭਰ 'ਚ ਲਾਕਡਾਊਨ ਦੀ ਸਥਿਤੀ ਬਣੀ ਹੋਈ ਹੈ ਤਾਂ ਉਸ ਦੀ ਆੜ 'ਚ ਦੁਕਾਨਦਾਰ ਆਮ ਜਨਤ ਦਾ ਕੀਮਤਾਂ ਵਧਾ ਕੇ ਸੋਸ਼ਣ ਕਰਨ, ਇਸ ਦੀ ਪੰਜਾਬ ਸਰਕਾਰ ਕਿਸੇ ਵੀ ਕੀਮਤ 'ਤੇ ਇਜਾਜ਼ਤ ਨਹੀਂ ਦੇਵੇਗੀ। ਮੁੱਖਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਇਸ ਗੱਲ ਨੂੰ ਯਕੀਨੀ ਬਣਾਏ ਕਿ ਲੋਕਾਂ ਨੂੰ ਲੋੜੀਂਦਾਂ ਵਸਤੂਆਂ ਸਹੀ ਰੇਟ 'ਤੇ ਮਿਲੇ। ਉਨ੍ਹਾਂ ਕਿਹਾ ਕਿ ਰਾਸ਼ਨ ਤੇ ਮੈਡੀਕਲ ਦੀਆਂ ਦਵਾਈਆਂ ਲੋਕਾਂ ਨੂੰ ਆਸਾਨੀ ਨਾਲ ਮੁਹੱਈਆ ਹੋਣੀਆਂ ਚਾਹੀਦੀਆਂ ਹਨ। ਇਸ ਲਈ ਕਰਫਿਊ ਦੇ ਬਾਵਜੂਦ ਉਨ੍ਹਾਂ ਦੀ ਸਰਕਾਰ ਨੇ ਡੋਰ ਟੂ ਡੋਰ ਡਲਿਵਰੀ ਨੂੰ ਲੈ ਕੇ ਲਚਕੀਲਾ ਰੁਖ ਵੀ ਅਪਣਾਇਆ ਹੋਇਆ ਹੈ।
ਇਹ ਵੀ ਪੜ੍ਹੋ : ਕੋਰੋਨਾ ਨਾਲ ਤੀਜੀ ਮੌਤ ਤੋਂ ਬਾਅਦ ਲੁਧਿਆਣਾ ਦਾ ਅਮਰਪੁਰਾ ਪੂਰੀ ਤਰ੍ਹਾਂ ਸੀਲ, ਰਾਤ ਇਕ ਵਜੇ ਹੋਇਆ ਸਸਕਾਰ
ਮੁੱਖ ਮੰਤਰੀ ਨੇ ਕਿਹਾ ਕਿ ਕਰਫਿਊ ਦੀ ਸਾਰਿਆਂ ਨੂੰ ਪਾਲਣਾ ਕਰਨੀ ਹੈ ਤਾਂ ਕਿ ਕੋਰੋਨਾ ਵਾਇਰਸ ਨੂੰ ਪੂਰੀ ਤਰ੍ਹਾਂ ਨਾਲ ਖਤਮ ਕੀਤਾ ਜਾ ਸਕੇ। ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਰੋਜ਼ਾਨਾ ਆਪਣੇ ਮੁੱਖ ਪ੍ਰਧਾਨ ਸਕੱਤਰ ਸੁਰੇਸ਼ ਕੁਮਾਰ ਅਤੇ ਮੁੱਖ ਸਕੱਤਰ ਅਤੇ ਡੀ. ਜੀ. ਪੀ. ਤੋਂ ਰਿਪੋਰਟਾਂ ਲੈ ਰਹੇ ਹਨ ਕਿ ਕਰਫਿਊ ਦੀ ਆੜ 'ਚ ਕੋਈ ਨਾਜਾਇਜ਼ ਫਾਇਦਾ ਨਾ ਚੁੱਕ ਸਕੇ।
ਇਹ ਵੀ ਪੜ੍ਹੋ : ਕੋਰੋਨਾ ਨਾਲ ਮਰੇ ਪਿਤਾ ਦੀ ਡੈੱਡ ਬਾਡੀ ਲੈਣ ਆਏ ਪੁੱਤ ਦੀਆਂ ਨਿਕਲੀਆਂ ਚੀਕਾਂ
ਕੋਰੋਨਾ ਦੀ ਬਜਾਏ ਰਾਸ਼ਨ ਦੀ ਫਿਕਰ ਕਰਨ ਲੱਗੇ ਲੋਕ : ਰੰਧਾਵਾ
NEXT STORY