ਜਲੰਧਰ: ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਪੂਰੀ ਦੁਨੀਆ 'ਚ ਵਧਦਾ ਜਾ ਰਿਹਾ ਹੈ। ਦੁਨੀਆ ਭਰ 'ਚ ਇਸ ਵਾਇਰਸ ਸਬੰਧੀ ਮਾਮਲਿਆਂ 'ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਇਸ ਦੌਰਾਨ ਸੂਬਾ ਸਰਕਾਰਾਂ ਵਲੋਂ ਕੋਰੋਨਾ ਨੂੰ ਰੋਕਣ ਤੇ ਇਸ ਮੌਕੇ ਲੋਕਾਂ ਦੀ ਮਦਦ ਕਰਨ ਲਈ ਕਈ ਕਦਮ ਚੁੱਕੇ ਜਾ ਰਹੇ ਹਨ। ਉਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵਾਇਰਸ ਨਾਲ ਲੜਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਆਪਣੀਆਂ ਮੰਗਾਂ ਰੱਖੀਆਂ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਕੇਂਦਰ ਸਰਕਾਰ ਨਾਲ ਤਾਲਮੇਲ ਬਣਾ ਕੇ ਚੱਲੇਗੀ। ਇਸ ਦੌਰਾਨ ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਅੱਗੇ ਮੰਗ ਰੱਖੀ ਕਿ ਸਾਨੂੰ ਲੋੜੀਂਦੀਆਂ ਥਾਵਾਂ 'ਤੇ ਪਾਬੰਦੀ ਲਗਾਏ ਜਾਣ ਕਾਰਨ ਵਿਸ਼ੇਸ਼ ਤੌਰ 'ਤੇ ਰੋਜ਼ਾਨਾ ਮਜ਼ਦੂਰੀ ਕਰਨ ਵਾਲੇ ਕਰਮਚਾਰੀਆਂ (ਮਨਰੇਗਾ ਅਤੇ ਹੋਰ) ਨੂੰ ਵਿੱਤੀ ਸਹਾਇਤਾ ਦੇਣ ਬਾਰੇ ਸੋਚਣਾ ਚਾਹੀਦਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸ਼ੇਅਰ ਕੀਤੀ। ਜਿਸ 'ਚ ਲਿਖਿਆ ਹੈ ਕਿ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਵਿਸ਼ਵਾਸ ਦਿਵਾਇਆ ਕਿ ਕਰੋਨਾ ਵਾਇਰਸ ਨਾਲ ਨਜਿੱਠਣ ਲਈ ਸਾਡੀ ਸਰਕਾਰ, ਕੇਂਦਰ ਸਰਕਾਰ ਨਾਲ ਤਾਲਮੇਲ ਬਣਾ ਕੇ ਚੱਲੇਗੀ। ਅਸੀਂ ਇਹ ਵੀ ਬੇਨਤੀ ਕੀਤੀ ਕਿ ਕਰੋਨਾ ਵਿਰੁੱਧ ਲੜਨ ਲਈ ਸਾਰੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਦਾ ਖਰੜਾ ਤਿਆਰ ਕੀਤਾ ਜਾਣਾ ਚਾਹੀਦਾ ਹੈ। ਇਸਦੇ ਨਾਲ ਹੀ ਅਸੀਂ ਉਨ੍ਹਾਂ ਨੂੰ ਆਪਣੇ ਵੱਲੋਂ 16,000 ਕੁਆਰੰਟੀਨ ਬੈੱਡਾਂ ਤੇ 2800 ਆਈਸੋਲੇਸ਼ਨ ਬੈੱਡਾਂ ਦੇ ਕੀਤੇ ਇੰਤਜ਼ਾਮਾਂ ਬਾਰੇ ਵੀ ਜਾਣੂ ਕਰਵਾਇਆ। ਲੋੜੀਂਦੀਆਂ ਥਾਵਾਂ 'ਤੇ ਲਗਾਈ ਗਈ ਪਾਬੰਦੀ ਕਰਕੇ ਮੈਂ ਪ੍ਰਧਾਨ ਮੰਤਰੀ ਜੀ ਨੂੰ ਸੁਝਾਅ ਦਿੱਤਾ ਹੈ ਕਿ ਸਾਨੂੰ ਵਿਸ਼ੇਸ਼ ਤੌਰ 'ਤੇ ਰੋਜ਼ਾਨਾ ਮਜ਼ਦੂਰੀ ਕਰਨ ਵਾਲੇ ਕਰਮਚਾਰੀਆਂ (ਮਨਰੇਗਾ ਅਤੇ ਹੋਰ) ਨੂੰ ਵਿੱਤੀ ਸਹਾਇਤਾ ਦੇਣ ਬਾਰੇ ਸੋਚਣਾ ਚਾਹੀਦਾ ਹੈ। ਇਸ ਦੇ ਨਾਲ ਹੀ ਅਸੀਂ ਅਪੀਲ ਕੀਤੀ ਹੈ ਕਿ ਭਾਰਤ ਸਰਕਾਰ ਨੂੰ ਸਾਨੂੰ ਪੀ. ਡੀ. ਐਸ. ਅਧੀਨ 5 ਕਿੱਲੋ ਵਾਧੂ ਕਣਕ ਵੰਡਣ ਦੀ ਮਨਜ਼ੂਰੀ ਦੇਣੀ ਚਾਹੀਦੀ ਹੈ।
ਕੋਰੋਨਾ ਦਾ ਕਹਿਰ : ਚੰਡੀਗੜ੍ਹ 'ਚ ਧਾਰਾ 144 ਲਾਗੂ, 5 ਮਰੀਜ਼ ਪਾਜ਼ੀਟਿਵ
NEXT STORY