ਪਟਿਆਲਾ (ਪਰਮੀਤ) : ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਚ ਕੋਰੋਨਾ ਲਾਗ ਦੀ ਬਿਮਾਰੀ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜ਼ਿਲ੍ਹੇ ਵਿਚ ਅੱਜ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ, ਜਿਸ ਵਿਚ ਨਾਇਬ ਤਹਿਸੀਲਦਾਰ ਸਣੇ 59 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਕੋ ਸਮੇਂ ਇੰਨੀ ਵੱਡੀ ਗਿਣਤੀ ਵਿਚ ਮਰੀਜ਼ ਸਾਹਮਣੇ ਆਉਣ ਕਾਰਨ ਜ਼ਿਲ੍ਹੇ ਦੇ ਲੋਕਾਂ ਵਿਚ ਦਹਿਸ਼ਤ ਪਾਈ ਜਾ ਰਹੀ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 634 ਹੋ ਗਈ ਹੈ। ਜਿਨ੍ਹਾਂ ਵਿਚੋਂ 223 ਤੋਂ ਵੱਧ ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ ਜ਼ਿਲ੍ਹੇ ਵਿਚ 500 ਤੋਂ ਵੱਧ ਮਰੀਜ਼ ਅਜੇ ਵੀ ਸਰਗਰਮ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ 10 ਮਰੀਜ਼ਾਂ ਦੀ ਮੌਤ ਕੋਰੋਨਾ ਕਾਰਣ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਢੀਂਡਸਾ ਧੜੇ ਦੇ ਨਵੇਂ ਅਕਾਲੀ ਦਲ 'ਤੇ ਬੋਲ ਹੀ ਪਏ ਕੈਪਟਨ, ਕੁਝ ਅਜਿਹਾ ਦਿੱਤਾ ਬਿਆਨ
ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ 59 ਕੇਸ ਆਉਣ ਮਗਰੋਂ ਜ਼ਿਲ੍ਹੇ ਵਿਚ ਪਾਜ਼ੇਟਿਵ ਕੇਸਾਂ ਦੀ ਗਿਣਤੀ 634 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਜਿਹੜੇ ਮਾਮਲੇ ਪਾਜ਼ੇਟਿਵ ਆਏ ਹਨ, ਉਨ੍ਹਾਂ ਵਿਚ 35 ਪਟਿਆਲਾ ਸ਼ਹਿਰ ਤੋਂ, ਰਾਜਪੁਰਾ ਤੋਂ ਪੰਜ, ਪਾਤੜਾਂ ਤੋਂ 3, ਸਮਾਣਾ ਤੋਂ 2 ਅਤੇ ਵੱਖ-ਵੱਖ ਪਿੰਡਾਂ ਦੇ 9 ਮਰੀਜ਼ ਪਾਜ਼ੇਟਿਵ ਆਏ ਹਨ। ਡਾ. ਮਲਹੋਤਰਾ ਨੇ ਦੱਸਿਆ ਕਿ ਇਹ ਰਿਪੋਰਟਾਂ ਕੱਲ•ਦੇਰ ਰਾਤ ਪ੍ਰਾਪਤ ਹੋਈਆਂ ਸਨ। ਉਨ੍ਹਾਂ ਦੱਸਿਆ ਕਿ ਨਵੇਂ ਪਾਜ਼ੇਟਿਵ ਮਰੀਜ਼ਾਂ ਵਿਚ ਇਕ ਨਾਇਬ ਤਹਿਸੀਲ ਅਤੇ 14 ਆਬਕਾਰੀ ਤੇ ਕਰ ਵਿਭਾਗ ਦੇ ਮੁਲਾਜ਼ਮ ਵੀ ਸ਼ਾਮਲ ਹਨ। ਸਿਵਲ ਸਰਜਨ ਨੇ ਦੱਸਿਆ ਕਿ 59 ਕੇਸਾਂ ਵਿਚੋਂ 35 ਕੇਸ ਪਹਿਲਾਂ ਪਾਜ਼ੇਟਿਵ ਆਏ ਕੇਸਾਂ ਦੇ ਸੰਪਰਕ ਵਾਲੇ, 7 ਬਾਹਰਲੇ ਸੂਬਿਆਂ ਤੋਂ ਆਏ ਮੁਸਾਫਰ ਅਤੇ 17 ਨਵੇਂ ਮਰੀਜ਼ ਹਨ।
ਇਹ ਵੀ ਪੜ੍ਹੋ : ਅੰਮ੍ਰਿਤਸਰ ''ਚ ਕਹਿਰ ਬਣ ਕੇ ਆਇਆ ਤੂਫਾਨ, ਨਵ-ਵਿਆਹੇ ਜੋੜੇ ਦੀ ਮੌਤ (ਤਸਵੀਰਾਂ)
ਪੰਜਾਬ 'ਚ ਕੋਰੋਨਾ ਦੇ ਹਾਲਾਤ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 7900 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 1111, ਲੁਧਿਆਣਾ 'ਚ 1376, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 1217, ਸੰਗਰੂਰ 'ਚ 641 ਕੇਸ, ਪਟਿਆਲਾ 'ਚ 634, ਮੋਹਾਲੀ 'ਚ 391, ਗੁਰਦਾਸਪੁਰ 'ਚ 297 ਕੇਸ, ਪਠਾਨਕੋਟ 'ਚ 246, ਤਰਨਤਾਰਨ 218, ਹੁਸ਼ਿਆਰਪੁਰ 'ਚ 200, ਨਵਾਂਸ਼ਹਿਰ 'ਚ 214, ਮੁਕਤਸਰ 146, ਫਤਿਹਗੜ੍ਹ ਸਾਹਿਬ 'ਚ 146, ਰੋਪੜ 'ਚ 128, ਮੋਗਾ 'ਚ 143, ਫਰੀਦਕੋਟ 153, ਕਪੂਰਥਲਾ 128, ਫਿਰੋਜ਼ਪੁਰ 'ਚ 157, ਫਾਜ਼ਿਲਕਾ 105, ਬਠਿੰਡਾ 'ਚ 141, ਬਰਨਾਲਾ 'ਚ 74, ਮਾਨਸਾ 'ਚ 63 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ 'ਚੋਂ 5375 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 2300 ਤੋਂ ਵੱਧ ਮਾਮਲੇ ਅਜੇ ਵੀ ਸਰਗਰਮ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 204 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਬੱਚੀ ਨੂੰ ਬਚਾਉਣ ਲਈ ਪਾਣੀ ਵਾਲੇ ਟੈਂਕ 'ਚ ਉੱਤਰੇ ਸਕੇ ਭਰਾਵਾਂ ਦੀ ਦਰਦਨਾਕ ਮੌਤ
ਜ਼ਿਲ੍ਹਾ ਜਲੰਧਰ 'ਚ 'ਕੋਰੋਨਾ' ਦੇ 8 ਨਵੇਂ ਕੇਸ, 439 ਰਿਪੋਰਟਾਂ ਨੈਗੇਟਿਵ
NEXT STORY