ਤਰਨਤਾਰਨ (ਵਿਜੇ) : ਨੋਵਲ ਕੋਰੋਨਾ ਵਾਇਰਸ ਦੇ ਖਤਰੇ ਨੂੰ ਦੇਖਦਿਆਂ ਪੰਜਾਬ ਵਿਚ ਕਰਫਿਊ ਲਗਾਤਾਰ ਜਾਰੀ ਹੈ ਤੇ ਹੁਕਮ ਹੋਏ ਹਨ ਕਿ ਕੋਈ ਵੀ ਘਰਾਂ 'ਚੋਂ ਬਾਹਰ ਨਾ ਆਵੇ। ਐੱਸ. ਜੀ. ਪੀ. ਸੀ. ਪ੍ਰਧਾਨ ਭਾਈ ਗੋਬਿੰਦ ਸਿੰਘ ਲੋਗੋਂਵਾਲ ਨੇ ਵੀ ਇਸ ਮੁਸੀਬਤ ਦੀ ਘੜੀ ਵਿਚ ਗੁਰਦੁਆਰਿਆਂ ਨੂੰ ਗਰੀਬਾਂ ਦੀ ਮਦਦ ਕਰਨ ਲਈ ਕਿਹਾ ਹੈ ਪਰ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਮਾਹਾਰਾਜ ਦੇ ਦਰਬਾਰ ਮਦਦ ਲਈ ਪਹੁੰਚੇ ਤਰਨਤਾਰਨ ਦੇ ਲੋਕਾਂ ਨੂੰ ਪ੍ਰਬੰਧਕਾਂ ਨੇ ਵਾਪਸ ਭੇਜ ਦਿੱਤਾ। ਇਸ ਘਟਨਾ ਦੀ ਬਕਾਇਦਾ ਵੀਡੀਓ ਵੀ ਵਾਇਰਲ ਹੋ ਰਹੀ ਹੈ। ਲੋਕਾਂ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਅਤੇ ਸੇਵਾਦਾਰਾਂ ਨੂੰ ਬੇਨਤੀ ਕੀਤੀ ਕਿ ਗਰੀਬ ਲੋਕ ਜੋ ਰੋਜ਼ਾਨਾ ਰੋਟੀ ਕਮਾਕੇ ਖਾਂਦੇ ਹਨ, ਉਹ ਭੁੱਖੇ ਪਿਆਸੇ ਬੈਠੇ ਹਨ ਅਤੇ ਉਨ੍ਹਾਂ ਦੇ ਢਿੱਡ ਭਰੇ ਜਾਣ।
ਇਹ ਵੀ ਪੜ੍ਹੋ : ਮੌਤ ਦੀ ਜੰਗ ਜਿੱਤ ਕੇ ਘਰ ਪਰਤਿਆ ਪੰਜਾਬ ਦਾ ਪਹਿਲਾ ਕੋਰੋਨਾ ਪਾਜ਼ੇਟਿਵ, ਬਿਆਨ ਕੀਤਾ ਤਜ਼ਰਬਾ
ਇਸ ਦੇ ਉਲਟ ਉਨ੍ਹਾਂ ਨੇ ਲੰਗਰ ਨਹੀਂ ਦਿੱਤਾ ਗਿਆ ਅਤੇ ਗੁਰਦੁਆਰਾ ਸਾਹਿਬ ਵਿਚੋਂ ਭਜਾ ਦਿੱਤਾ ਗਿਆ। ਜਿਸ ਤੋਂ ਬਾਅਦ ਲੋਕਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਘਟਨਾ ਦੀ ਬਕਾਇਦਾ ਵੀਡੀਓ ਵੀ ਵਾਇਰਲ ਹੋ ਰਹੀ ਹੈ। ਇਸ ਸੰਬੰਧੀ ਜਦੋਂ ਸੰਗਤ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਇਸ 'ਤੇ ਨਰਾਜ਼ਗੀ ਪ੍ਰਗਟਾਉਂਦੇ ਹੋਏ ਕਿਹਾ ਕਿ ਇਸ ਮੁਸੀਬਤ ਦੀ ਘੜੀ ਵਿਚ ਲੋੜਵੰਦਾਂ ਦੀ ਮਦਦ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ : ਕੈਪਟਨ ਨੂੰ ਸਤਾਉਣ ਲੱਗੀ 'ਕਣਕ' ਸਾਂਭਣ ਦੀ ਚਿੰਤਾ, ਕੇਂਦਰ ਕੋਲੋਂ ਮੰਗੀ ਕਿਸਾਨਾਂ ਲਈ ਮਦਦ
ਕੀ ਕਹਿਣਾ ਹੈ ਗੁਰਦੁਆਰਾ ਸਾਹਿਬ ਦੇ ਮੈਨੇਜਰ ਦਾ
ਦੂਜਾ ਪਾਸੇ ਇਸ ਸੰਬੰਧੀ ਜਦੋਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਬਲਵਿੰਦਰ ਸਿੰਘ ਉਬੋਕੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿਚ ਗੁਰੂ ਕਾ ਲੰਗਰ ਨਿਰੰਤਰ ਜਾਰੀ ਹੈ ਅਤੇ ਉਨ੍ਹਾਂ ਵਲੋਂ ਕਿਸੇ ਨੂੰ ਵਾਪਸ ਨਹੀਂ ਮੋੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੀ ਵੀਡੀਓ ਵਾਇਰਲ ਕੀਤੀ ਗਈ ਹੈ, ਇਸ ਬਾਰੇ ਉਹ ਕੁਝ ਨਹੀਂ ਕਹਿ ਸਕਦੇ ਇਹ ਉਨ੍ਹਾਂ ਨੇ ਆਪਣੀ ਮਰਜ਼ੀ ਨਾਲ ਵਾਇਰਲ ਕੀਤੀ ਹੈ।
ਇਹ ਵੀ ਪੜ੍ਹੋ : ਕੋਰੋਨਾ ਤੋਂ ਛੁਟਕਾਰਾ ਪਾਉਣ ਲਈ ਬੀਬੀ ਜਗੀਰ ਕੌਰ ਨੇ ਬਾਣੀ ਦੀਆਂ ਤੁੱਕਾਂ ਨਾਲ ਕੀਤਾ ਲਾਮਬੰਦ
ਕਰਫਿਊ ਦੇ ਚੱਲਦਿਆਂ ਦਰ ਕਿਨਾਰੇ ਲੱਗੀ ਕੇਂਦਰ ਸਰਕਾਰ ਦੀ 'ਸਵੱਛਤਾ ਭਾਰਤ ਮੁਹਿੰਮ'
NEXT STORY