ਬਟਾਲਾ (ਕਲਸੀ) - ਗੁਰਦਾਸਪੁਰ ਦੇ ਡੀ.ਸੀ. ਜਨਾਬ ਮੁਹੰਮਦ ਇਸ਼ਫ਼ਾਕ ਨੇ ਸੋਸ਼ਲ ਮੀਡੀਆ ’ਤੇ ਕੋਰੋਨਾ ਵਾਇਰਸ ਨੂੰ ਲੈ ਕੇ ਝੂਠੀਆਂ ਅਫ਼ਵਾਹਾਂ ਫੈਲਾਉਣ ਵਾਲਿਆਂ ਨੂੰ ਖ਼ਬਰਦਾਰ ਕਰਦਿਆਂ ਚੇਤਾਵਨੀ ਦਿੱਤੀ ਕਿ ਉਹ ਅਫ਼ਵਾਹਾਂ ਫੈਲਾਉਣ ਦੀਆਂ ਕਾਰਵਾਈਆਂ ਤੋਂ ਬਾਜ ਆ ਜਾਣ। ਬਾਜ ਨਾ ਆਉਣ ’ਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਝੂਠੀ ਅਫ਼ਵਾਹ ਵਿੱਚ ਨਾ ਆਉਣ ਅਤੇ ਸਿਰਫ਼ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਹੀ ਕਰਨ।
ਪੜ੍ਹੋ ਇਹ ਵੀ ਖ਼ਬਰ - ਗਮ ’ਚ ਬਦਲੀਆਂ ਵਿਆਹ ਦੀਆਂ ਖੁਸ਼ੀਆਂ, ਵਿਆਹ ਦੇ ਡੱਬੇ ਵੰਡਣ ਗਏ ਭਰਾ ਦੀ ਹਾਦਸੇ ’ਚ ਦਰਦਨਾਕ ਮੌਤ
ਉਨ੍ਹਾਂ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਕੁਝ ਮਨੁੱਖਤਾ ਵਿਰੋਧੀ ਅਨਸਰ ਕੋਰੋਨਾ ਨੂੰ ਲੈ ਕੇ ਗ਼ਲਤ ਅਫ਼ਵਾਹਾਂ ਅਤੇ ਧਾਰਨਾਵਾਂ ਫੈਲਾਅ ਰਹੇ ਹਨ, ਜਿਸ ਕਾਰਨ ਲੋਕ ਕੋਰੋਨਾ ਨੂੰ ਹਲਕੇ ਵਿੱਚ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਅਸਲ ਵਿਚ ਕੋਰੋਨਾ ਵਾਇਰਸ ਦੀ ਦੂਸਰੀ ਲਹਿਰ ਬਹੁਤ ਭਿਆਨਕ ਸਾਬਤ ਹੋ ਰਹੀ ਹੈ ਅਤੇ ਇਸ ਵਾਰ ਮੌਤਾਂ ਦੀ ਗਿਣਤੀ ਪਹਿਲਾਂ ਦੇ ਮੁਕਾਬਲੇ ਕਿਤੇ ਜ਼ਿਆਦਾ ਹੈ।
ਪੜ੍ਹੋ ਇਹ ਵੀ ਖ਼ਬਰ - ਹੈੱਡ ਗ੍ਰੰਥੀ ਦੇ ਪੁੱਤ ਦੇ ਖੁਦਕੁਸ਼ੀ ਮਾਮਲੇ ’ਚ ਆਇਆ ਨਵਾਂ ਮੋੜ, ਪੁਲਸ ਹੱਥ ਲੱਗੀ ਮ੍ਰਿਤਕ ਦੀ ਡਾਇਰੀ ਤੇ ਸੁਸਾਈਡ ਨੋਟ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਲਾਗ ਦੀ ਗੰਭੀਰਤਾ ਨੂੰ ਸਮਝਣਾ ਚਾਹੀਦਾ ਹੈ ਅਤੇ ਆਪਣੀ ਬੇਸ਼ਕੀਮਤੀ ਜਾਨ ਨੂੰ ਜਾਣਬੁੱਝ ਕੇ ਜੋਖ਼ਮ ਵਿੱਚ ਨਹੀਂ ਪਾਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਖੰਘ, ਬੁਖਾਰ, ਜੁਕਾਮ ਦੇ ਲੱਛਣ ਹੋਣ ਤਾਂ ਉਸਨੂੰ ਸਭ ਤੋਂ ਪਹਿਲਾਂ ਕੋਰੋਨਾ ਟੈਸਟ ਕਰਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਰੋਨਾ ਵਾਇਰਸ ਦੀ ਬੀਮਾਰੀ ਦਾ ਸਮੇਂ ਸਿਰ ਪਤਾ ਲੱਗ ਜਾਵੇ ਤਾਂ ਇਸ ਤੋਂ ਬਚਿਆ ਜਾ ਸਕਦਾ ਹੈ।
ਪੜ੍ਹੋ ਇਹ ਵੀ ਖ਼ਬਰ - ਮੋਗਾ ‘ਚ ਦੁਖ਼ਦ ਘਟਨਾ : ਦਰਦ ਨਾਲ ਤੜਫਦੀ ਗਰਭਵਤੀ ਦੀ ਇਲਾਜ ਨਾ ਹੋਣ ਕਰਕੇ ਬੱਚੇ ਸਣੇ ਮੌਤ
ਉਨ੍ਹਾਂ ਕਿਹਾ ਦੇਖਣ ਵਿੱਚ ਆਇਆ ਹੈ ਕਿ ਜਦੋਂ ਕੋਰੋਨਾ ਦੇ ਮਰੀਜ਼ ਨੂੰ ਹਸਪਤਾਲ ਦੇਰੀ ਨਾਲ ਲੈ ਕੇ ਜਾਇਆ ਜਾਂਦਾ ਹੈ ਤਾਂ ਉਸ ਦੇ ਬਚਣ ਦੀਆਂ ਸੰਭਾਵਨਾਵਾਂ ਬਹੁਤ ਘੱਟ ਜਾਂਦੀਆਂ ਹਨ। ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਹਫ਼ਤੇ ਦੇ ਸਾਰੇ ਦਿਨ ਕੋਰੋਨਾ ਤੋਂ ਬਚਾਅ ਲਈ ਵੈਕਸੀਨ ਲੱਗ ਰਹੀ ਹੈ ਅਤੇ ਹਰ ਕਿਸੇ ਨੂੰ ਇਹ ਵੈਕਸੀਨ ਜ਼ਰੂਰ ਲਗਾਉਣੀ ਚਾਹੀਦੀ ਹੈ।
ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ : ਵਿਦੇਸ਼ੋਂ ਆਏ ਵਿਅਕਤੀ ਨੇ ਸਾਬਕਾ ਫੌਜੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ (ਤਸਵੀਰਾਂ)
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਘਰ ਤੋਂ ਬਾਹਰ ਨਿਕਲਣ ਸਮੇਂ ਮਾਸਕ ਜ਼ਰੂਰ ਲਗਾਇਆ ਜਾਵੇ, ਸਮਾਜਿਕ ਦੂਰੀ ਦੇ ਸਿਧਾਂਤ ਦੀ ਪਾਲਣਾ ਕੀਤੀ ਜਾਵੇ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਤਾ ਜਾਵੇ। ਉਨ੍ਹਾਂ ਕਿਹਾ ਕਿ ਸਾਵਧਾਨੀਆਂ ਵਰਤ ਕੇ ਕੋਰੋਨਾ ਤੋਂ ਬਚਿਆ ਜਾ ਸਕਦਾ ਹੈ।
ਉਦਘਾਟਨ ਦੌਰਾਨ ਈ. ਟੀ. ਟੀ. ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਦਾ ਵਿਰੋਧ, ਹਿਰਾਸਤ ’ਚ ਲਏ ਪ੍ਰਦਰਸ਼ਨਕਾਰੀ
NEXT STORY