ਕੋਟਕਪੂਰਾ (ਨਰਿੰਦਰ ਬੈੜ) : ਅੱਜ ਜ਼ਿਲਾ ਫਰੀਦਕੋਟ ਦੀਆਂ ਪ੍ਰਾਪਤ ਹੋਈਆਂ 377 ਰਿਪੋਰਟਾਂ 'ਚੋਂ 26 ਵਿਅਕਤੀਆਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ। ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਫਰੀਦਕੋਟ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਪਾਜ਼ੇਟਿਵ ਆਈਆਂ 26 ਰਿਪੋਰਟਾਂ ਵਿਚੋਂ 22 ਵਿਅਕਤੀ ਸ੍ਰੀ ਹਜ਼ੂਰ ਸਾਹਿਬ ਤੋਂ ਆਏ ਸ਼ਰਧਾਲੂ ਹਨ ਅਤੇ 4 ਵਿਅਕਤੀ ਰਾਜਸਥਾਨ 'ਚੋਂ ਆਈ ਲੇਬਰ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਸ੍ਰੀ ਹਜ਼ੂਰ ਸਾਹਿਬ ਤੋਂ ਆਏ ਕੁੱਲ 130 ਸ਼ਰਧਾਲੂਆਂ 'ਚੋਂ 37 ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ। 22 ਰਿਪੋਰਟਾਂ ਪੈਂਡਿੰਗ ਹਨ ਅਤੇ 71 ਰਿਪੋਰਟਾਂ ਨੈਗੇਟਿਵ ਆਈਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਤਕ ਜ਼ਿਲੇ ਅੰਦਰ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਕੁੱਲ ਗਿਣਤੀ 44 ਹੋ ਚੁੱਕੀ ਹੈ ਜਿਨ੍ਹਾਂ ਵਿਚੋਂ ਦੋ ਨੂੰ ਛੁੱਟੀ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਗੁਰਦਾਸਪੁਰ 'ਚ ਕੋਰੋਨਾ ਦਾ ਵੱਡਾ 'ਧਮਾਕਾ', 39 ਸ਼ਰਧਾਲੂਆਂ ਸਣੇ 42 ਦੀ ਰਿਪੋਰਟ ਆਈ ਪਾਜ਼ੇਟਿਵ
ਦੱਸਣਯੋਗ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਆਲਮ ਇਹ ਹੈ ਕਿ ਦਿਨ-ਬ-ਦਿਨ ਪੰਜਾਬ ਅੰਦਰ ਕੋਰੋਨਾ ਵਾਇਰਸ ਮਰੀਜ਼ਾਂ ਦੀ ਗਿਣਤੀ ਵਿਚ ਭਾਰੀ ਵਾਧਾ ਦਰਜ ਕੀਤਾ ਜਾ ਰਿਹਾ ਹੈ। ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਭਗ 1300 ਦਾ ਅੰਕੜਾ ਪਾਰ ਚੁੱਕੀ ਹੈ। ਇਨ੍ਹਾਂ ਵਿਚੋਂ ਜ਼ਿਆਦਾਤਰ ਮਰੀਜ਼ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ ਜਾਂ ਫਿਰ ਦੂਜਿਆਂ ਸੂਬਿਆਂ ਤੋਂ ਆਏ ਵਿਅਕਤੀ ਹਨ।
ਇਹ ਵੀ ਪੜ੍ਹੋ : ਵੱਡੀ ਖਬਰ : ਗੈਂਗਸਟਰ ਜੱਗੂ ਭਗਵਾਨਪੁਰੀਆ ਵੀ ਕੋਰੋਨਾ ਦੀ ਲਪੇਟ 'ਚ, ਰਿਪੋਰਟ ਆਈ ਪਾਜ਼ੇਟਿਵ
ਫਸੇ ਯਾਤਰੀਆਂ ਨੂੰ ਘਰ ਪਹੁੰਚਾਉਣ ਲਈ ਸਪੈਸ਼ਲ ਟ੍ਰੇਨਾਂ ਚਲਾਉਣ ਸਬੰਧੀ ਐਡਵਾਇਜ਼ਰੀ ਜਾਰੀ
NEXT STORY