ਫਰੀਦਕੋਟ (ਜਗਤਾਰ) : ਫਰੀਦਕੋਟ ਵਿਚ ਕੋਰੋਨਾ ਵਾਇਰਸ ਦੇ ਚਾਰ ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਨਵੇਂ ਆਏ ਕੋਰੋਨਾ ਪਾਜ਼ੇਟਿਵ ਮਰੀਜ਼ ਨਾਂਦੇੜ ਸਾਹਿਬ ਤੋਂ ਆਏ ਸ਼ਰਧਾਲੂ ਹਨ। ਫਰੀਦਕੋਟ ਵਿਚ ਹੁਣ ਤੱਕ ਕੋਰੋਨਾ ਮਰੀਜ਼ਾਂ ਦੀ ਗਿਣਤੀ 60 ਹੋ ਗਈ, ਜਿਨ੍ਹਾਂ ਵਿਚੋਂ 45 ਮਰੀਜ਼ਾਂ ਨੂੰ ਸਿਹਤਯਾਬ ਹੋਣ ਤੋਂ ਬਾਅਦ ਹਸਪਤਾਲ 'ਚੋਂ ਛੁੱਟੀ ਦੇ ਦਿੱਤੀ ਗਈ ਹੈ ਜਦਕਿ 15 ਕੇਸ ਅਜੇ ਵੀ ਐਕਟਿਵ ਹਨ। ਜਿਨ੍ਹਾਂ ਦਾ ਡਾਕਟਰਾਂ ਵਲੋਂ ਇਲਾਜ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਬੰਗਾ ਦੇ ਤਿੰਨ ਪਿੰਡਾਂ 'ਚ ਪੰਜ ਨਵੇਂ ਕੋਰੋਨਾ ਪਾਜ਼ੇਟਿਵ ਮਾਮਲੇ ਆਏ ਸਾਹਮਣੇ
ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਪੰਜਾਬ ਵਿਚ ਸਰਕਾਰ ਅਤੇ ਸਿਹਤ ਵਿਭਾਗ ਦੀ ਸ਼ਲਾਘਾਯੋਗ ਕਾਰਗੁਜ਼ਾਰੀ ਸਦਕਾ ਵੱਡੀ ਗਿਣਤੀ ਮਰੀਜ਼ ਰੋਜ਼ਾਨਾ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਰਹੇ ਹਨ। ਪੰਜਾਬ ਵਿਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਵਾਇਰਸ ਤੋਂ ਪੀੜਤ ਵਿਅਕਤੀਆਂ ਦੇ ਮਾਮਲੇ ਵਿਚ ਵੱਡੀ ਰਾਹਤ ਮਿਲੀ ਹੈ। ਜਿੱਥੇ ਨਵੇਂ ਕੇਸਾਂ ਦੀ ਆਮਦ ਘਟੀ ਹੈ, ਉੱਥੇ ਹੀ ਪਾਜ਼ੇਟਿਵ ਮਰੀਜ਼ ਵੀ ਠੀਕ ਹੋਣੇ ਸ਼ੁਰੂ ਹੋ ਗਏ ਹਨ। ਸਿਹਤ ਵਿਭਾਗ ਮੁਤਾਬਕ ਪਿਛਲੇ ਦੋ ਦਿਨਾਂ ਦੌਰਾਨ 900 ਤੋਂ ਵੱਧ ਵਿਅਕਤੀਆਂ ਨੂੰ ਘਰ ਭੇਜ ਦਿੱਤਾ ਗਿਆ ਹੈ। ਫਿਲਹਾਲ ਸਿਹਤਯਾਬ ਹੋ ਕੇ ਘਰਾਂ ਨੂੰ ਪਰਤ ਰਹੇ ਵਿਅਕਤੀਆਂ ਨੂੰ ਅਗਲੇ 10 ਦਿਨਾਂ ਲਈ ਘਰਾਂ ਵਿਚ ਹੀ ਰਹਿਣ (ਕੁਆਰੰਟਾਈਨ) ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਮਾਸਕ ਅਤੇ ਹੈਂਡ ਸੈਨੇਟਾਈਜ਼ਰ ਤੋਂ ਇਲਾਵਾ ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਕਰਨ ਲਈ ਵੀ ਹਿਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਕੋਰੋਨਾ ਡਿਸਚਾਰਜ ਪਾਲਿਸੀ ਲਾਗੂ ਹੁੰਦੇ ਹੀ ਸਿਹਤ ਵਿਭਾਗ ਦੇ ਤੇਵਰ ਸਖਤ, ਜਾਰੀ ਕੀਤਾ ਨਵਾਂ ਫਰਮਾਨ
ਸਾਬਕਾ DGP ਸੁਮੇਧ ਸਿੰਘ ਸੈਣੀ ਨੂੰ ਐੱਸ. ਆਈ. ਟੀ. ਨੇ ਥਾਣੇ 'ਚ ਕੀਤਾ ਤਲਬ
NEXT STORY