ਫਿਰੋਜ਼ਪੁਰ, ਤਲਵੰਡੀ ਭਾਈ (ਗੁਲਾਟੀ, ਕੁਮਾਰ) : ਬੁੱਧਵਾਰ ਨੂੰ ਫਿਰੋਜ਼ਪੁਰ ਜ਼ਿਲ੍ਹੇ 'ਚ ਕੋਰੋਨਾ ਲਾਗ ਦੀ ਬਿਮਾਰੀ ਦੇ ਇਕੋ ਸਮੇਂ 6 ਮਾਮਲੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵਿਚ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ। ਬੁੱਧਵਾਰ ਨੂੰ ਆਈਆਂ ਰਿਪੋਰਟਾਂ 'ਚ 6 ਵਿਅਕਤੀਆਂ ਦੇ ਨਮੂਨੇ ਪਾਜ਼ੇਟਿਵ ਆਏ ਹਨ, ਜਿਸ ਨਾਲ ਕੁਝ ਦਿਨ ਪਹਿਲਾਂ ਗ੍ਰੀਨ ਜ਼ੋਨ 'ਚ ਚੱਲ ਰਹੇ ਫਿਰੋਜ਼ਪੁਰ ਜ਼ਿਲ੍ਹੇ 'ਚ ਹੁਣ ਸਰਗਰਮ ਮਰੀਜ਼ਾਂ ਦੀ ਗਿਣਤੀ 10 ਹੋ ਗਈ ਹੈ। ਦੱਸਣਯੋਗ ਹੈ ਕਿ ਫਿਰੋਜ਼ਪੁਰ ਜ਼ਿਲ੍ਹੇ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 58 ਗਈ ਹੈ, ਜਿਨ੍ਹਾਂ ਵਿਚੋਂ 46 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ 2 ਮਰੀਜ਼ਾਂ ਦੀ ਇਲਾਜ ਦੌਰਾਨ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਪੁਲਸ ਨਾਕੇ 'ਤੇ ਟਾਸਕ ਫੋਰਸ ਦੀ ਟੀਮ ਨੇ ਗ੍ਰਿਫਤਾਰ ਕੀਤਾ ਥਾਣੇਦਾਰ, ਜਾਣੋ ਕੀ ਹੈ ਵਜ੍ਹਾ
ਪੰਜਾਬ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ 3400 ਤੋਂ ਪਾਰ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 3400 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 645, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 385, ਲੁਧਿਆਣਾ 'ਚ 419, ਤਰਨਾਰਨ 176, ਮੋਹਾਲੀ 'ਚ 179, ਹੁਸ਼ਿਆਰਪੁਰ 'ਚ 146, ਪਟਿਆਲਾ 'ਚ 181, ਸੰਗਰੂਰ 'ਚ 167 ਕੇਸ, ਨਵਾਂਸ਼ਹਿਰ 'ਚ 121, ਗਰਦਾਸਪੁਰ 'ਚ 171 ਕੇਸ, ਮੁਕਤਸਰ 73, ਮੋਗਾ 'ਚ 71, ਫਰੀਦਕੋਟ 88, ਫਿਰੋਜ਼ਪੁਰ 'ਚ 52, ਫਾਜ਼ਿਲਕਾ 53, ਬਠਿੰਡਾ 'ਚ 57, ਪਠਾਨਕੋਟ 'ਚ 151, ਬਰਨਾਲਾ 'ਚ 31, ਮਾਨਸਾ 'ਚ 34, ਫਤਿਹਗੜ੍ਹ ਸਾਹਿਬ 'ਚ 78, ਕਪੂਰਥਲਾ 49, ਰੋਪੜ 'ਚ 82 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2575 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 753 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 82 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਮਾਨਸਾ 'ਚ ਕੋਰੋਨਾ ਨੇ ਮੁੜ ਦਿੱਤੀ ਦਸਤਕ, 3 ਲੋਕਾਂ ਦੀ ਰਿਪੋਰਟ ਪਾਜ਼ੇਟਿਵ
ਫਤਿਹਗੜ੍ਹ ਸਾਹਿਬ 'ਚ 3 ਕੋਰੋਨਾ ਮਰੀਜ਼ਾਂ ਦੀ ਪੁਸ਼ਟੀ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
NEXT STORY