ਗੁਰਦਾਸਪੁਰ : ਜ਼ਿਲਾ ਗੁਰਦਾਸਪੁਰ ਵਿਚ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਗੁਰਦਾਸਪੁਰ ਵਿਚ 8 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਜ਼ਿਲਾ ਗੁਰਦਾਸਪੁਰ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 117 ਹੋ ਗਈ ਹੈ। ਇਸ ਤੋਂ ਇਲਾਵਾ 252 ਟੈਸਟਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਵੀਰਵਾਰ ਨੂੰ ਗੁਰਦਾਸਪੁਰ ਵਿਚ 16 ਕੇਸ ਸਾਹਮਣੇ ਆਏ ਸਨ। ਹੁਣ ਤੱਕ ਸਾਹਮਣੇ ਆਏ ਮਰੀਜ਼ਾਂ ਵਿਚ ਜ਼ਿਆਦਾਤਰ ਮਰੀਜ਼ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ ਅਤੇ ਕਿਸੇ ਵੀ ਮਰੀਜ਼ ਨੂੰ ਅਜੇ ਤਕ ਇਸ ਵਾਇਰਸ ਨਾਲ ਕੋਈ ਵੀ ਸਰੀਰਕ ਸਮੱਸਿਆ ਸਾਹਮਣੇ ਨਹੀਂ ਆਈ ਹੈ। ਕੋਰੋਨਾ ਪੀੜਤਾਂ ਦੀ ਗਿਣਤੀ ਕਾਰਨ ਭਾਵੇਂ ਲੋਕਾਂ ਅੰਦਰ ਖੌਫ ਵੱਧਦਾ ਜਾ ਰਿਹਾ ਹੈ ਪਰ ਦੂਜੇ ਪਾਸੇ ਪ੍ਰਸ਼ਾਸਨ ਵਲੋਂ ਕਰਫਿਊ ਵਿਚ ਦਿੱਤੀ ਗਈ ਢਿੱਲ ਕਾਰਨ ਬਜ਼ਾਰਾਂ ਵਿਚ ਲੋਕਾਂ ਦੀ ਚਹਿਲ ਪਹਿਲ ਸ਼ੁਰੂ ਹੋ ਗਈ ਹੈ।
ਇਹ ਵੀ ਪੜ੍ਹੋ : ਚੰਗੀ ਖਬਰ, ਕੋਰੋਨਾ ਨੂੰ ਮਾਤ ਦੇ ਕੇ ਘਰ ਪਰਤੀ ਐੱਸ. ਐੱਚ. ਓ. ਅਰਸ਼ਪ੍ਰੀਤ ਕੌਰ
ਦੁਨੀਆ ਭਰ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 37 ਲੱਖ ਤੋਂ ਪਾਰ
ਦੱਸਣਯੋਗ ਹੈ ਕਿ ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੀ ਦੁਨੀਆ ਵਿਚ ਆਪਣਾ ਕਹਿਰ ਢਾਹ ਰਿਹਾ ਹੈ। ਦੁਨੀਆ ਭਰ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ 38,70,551 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਿਕ ਇਸ ਨਾਲ ਹੁਣ ਤਕ ਵਿਸ਼ਵ ਵਿਚ 2,67,741 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 13,25, 613 ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਭਾਰਤ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ ਵਿਚ ਹੁਣ ਤਕ ਲਗਭਗ 53045 ਲੋਕ ਕੋਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ ਜਦਕਿ ਦੇਸ਼ ਵਿਚ ਹੁਣ ਤਕ 1832 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਉਧਰ ਪੰਜਾਬ ਵਿਚ ਹੁਣ ਤਕ ਕੋਰੋਨਾ ਦੇ 1800 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 27 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 149 ਮਰੀਜ਼ ਕੋਰੋਨਾ ਵਾਇਰਸ ਨੂੰ ਹਰਾ ਕੇ ਘਰਾਂ ਨੂੰ ਪਰਤ ਚੁੱਕੇ ਹਨ।
ਇਹ ਵੀ ਪੜ੍ਹੋ : ਸ਼ਰਾਬ ਦੀ 'ਹੋਮ ਡਿਲਿਵਰੀ' ਦੇ ਫੈਸਲੇ 'ਤੇ ਅਮ੍ਰਿਤਾ ਵੜਿੰਗ ਨੇ ਕੈਪਟਨ ਨੂੰ ਕੀਤਾ ਸੁਚੇਤ
'ਕੋਰੋਨਾ' ਦੇ ਵੱਧਦੇ ਕਹਿਰ ਦਰਮਿਆਨ ਜਲੰਧਰ ਤੋਂ ਮਿਲੀ ਰਾਹਤ ਭਰੀ ਖਬਰ
NEXT STORY