ਗੁਰਦਾਸਪੁਰ : ਜ਼ਿਲਾ ਗੁਰਦਾਸਪੁਰ ਵਿਚ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਗੁਰਦਾਸਪੁਰ ਵਿਚ 5 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਜ਼ਿਲਾ ਗੁਰਦਾਸਪੁਰ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 122 ਹੋ ਗਈ ਹੈ। ਸ਼ੁੱਕਰਵਾਰ ਨੂੰ ਗੁਰਦਾਸਪੁਰ ਵਿਚ 8 ਪਾਜ਼ੇਟਿਵ ਕੇਸ ਸਾਹਮਣੇ ਆਏ ਸਨ। ਹੁਣ ਤੱਕ ਸਾਹਮਣੇ ਆਏ ਮਰੀਜ਼ਾਂ ਵਿਚ ਜ਼ਿਆਦਾਤਰ ਮਰੀਜ਼ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ ਅਤੇ ਕਿਸੇ ਵੀ ਮਰੀਜ਼ ਨੂੰ ਅਜੇ ਤਕ ਇਸ ਵਾਇਰਸ ਨਾਲ ਕੋਈ ਵੀ ਸਰੀਰਕ ਸਮੱਸਿਆ ਸਾਹਮਣੇ ਨਹੀਂ ਆਈ ਹੈ। ਕੋਰੋਨਾ ਪੀੜਤਾਂ ਦੀ ਗਿਣਤੀ ਕਾਰਨ ਭਾਵੇਂ ਲੋਕਾਂ ਅੰਦਰ ਖੌਫ ਵੱਧਦਾ ਜਾ ਰਿਹਾ ਹੈ ਪਰ ਦੂਜੇ ਪਾਸੇ ਪ੍ਰਸ਼ਾਸਨ ਵਲੋਂ ਕਰਫਿਊ ਵਿਚ ਦਿੱਤੀ ਗਈ ਢਿੱਲ ਕਾਰਨ ਬਜ਼ਾਰਾਂ ਵਿਚ ਲੋਕਾਂ ਦੀ ਚਹਿਲ ਪਹਿਲ ਸ਼ੁਰੂ ਹੋ ਗਈ ਹੈ।
ਇਹ ਵੀ ਪੜ੍ਹੋ : ਰਾਜਾ ਵੜਿੰਗ ਦੀ ਪਤਨੀ ਤੋਂ ਬਾਅਦ ਮੰਤਰੀ ਆਸ਼ੂ ਦੀ ਪਤਨੀ ਨੇ ਵੀ ਸ਼ਰਾਬ ਦੀ ਹੋਮ ਡਿਲਿਵਰੀ ਦਾ ਕੀਤਾ ਵਿਰੋਧ
ਦੁਨੀਆ ਭਰ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 39 ਲੱਖ ਤੋਂ ਪਾਰ
ਦੱਸਣਯੋਗ ਹੈ ਕਿ ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੀ ਦੁਨੀਆ ਵਿਚ ਆਪਣਾ ਕਹਿਰ ਢਾਹ ਰਿਹਾ ਹੈ। ਦੁਨੀਆ ਭਰ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ 39,50, 321 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਿਕ ਇਸ ਨਾਲ ਹੁਣ ਤਕ ਵਿਸ਼ਵ ਵਿਚ 2,71, 791 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 13,59, 316 ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਭਾਰਤ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ ਵਿਚ ਹੁਣ ਤਕ ਲਗਭਗ 57306 ਲੋਕ ਕੋਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ ਜਦਕਿ ਦੇਸ਼ ਵਿਚ ਹੁਣ ਤਕ 1899 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਉਧਰ ਪੰਜਾਬ ਵਿਚ ਹੁਣ ਤਕ ਕੋਰੋਨਾ ਦੇ 1800 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 30 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 150 ਤੋਂ ਵੱਧ ਮਰੀਜ਼ ਕੋਰੋਨਾ ਵਾਇਰਸ ਨੂੰ ਹਰਾ ਕੇ ਘਰਾਂ ਨੂੰ ਪਰਤ ਚੁੱਕੇ ਹਨ।
ਇਹ ਵੀ ਪੜ੍ਹੋ : ਸ੍ਰੀ ਮੁਕਤਸਰ ਸਾਹਿਬ ਤੋਂ ਰਾਹਤ ਭਰੀ ਖ਼ਬਰ, 91 ਹੋਰ ਸੈਂਪਲ ਆਏ ਨੈਗੇਟਿਵ
ਪੰਜਾਬ ਦੇ ਸਾਬਕਾ DGP ਸੈਣੀ ਦੀ ਜ਼ਮਾਨਤ ਪਟੀਸ਼ਨ 'ਤੇ ਫੈਸਲਾ 11 ਮਈ ਨੂੰ
NEXT STORY