ਮੁਕੇਰੀਆਂ (ਬਲਬੀਰ) : ਉਪ ਮੰਡਲ ਮੁਕੇਰੀਆਂ ਦੇ ਬਲਾਕ ਹਾਜੀਪੁਰ ਦਾ ਇਕ ਵਿਅਕਤੀ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸੁਰਿੰਦਰ ਕੁਮਾਰ (29) ਪੁੱਤਰ ਮਹਿੰਦਰ ਸਿੰਘ ਨਿਵਾਸੀ ਟੋਟੇ ਪਿੰਡ ਜੋ ਕੁਝ ਦਿਨ ਪਹਿਲਾਂ ਦਿੱਲੀ ਤੋਂ ਆਇਆ ਸੀ, ਜਿਸ ਨੂੰ ਸਿਹਤ ਵਿਭਾਗ ਵੱਲੋਂ ਘਰ ਵਿਚ ਹੀ ਰਹਿਣ ਹੀ ਹਦਾਇਤ ਕੀਤੀ ਗਈ ਸੀ, ਦਾ ਕੋਰੋਨਾ ਟੈੱਸਟ ਦਾ ਸੈਂਪਲ ਸਿਵਲ ਹਸਪਤਾਲ ਮੁਕੇਰੀਆਂ ਵਿਖੇ 8 ਤਰੀਕ ਨੂੰ ਲਿਆ ਗਿਆ ਸੀ। ਇਸ ਦੌਰਾਨ ਅੱਜ ਆਈ ਉਸ ਦੀ ਰਿਪੋਰਟ ਵਿਚ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਵੱਲੋਂ ਉਸ ਨੂੰ ਸਿਵਲ ਹਸਪਤਾਲ ਮੁਕੇਰੀਆਂ ਦੇ ਆਈਸੋਲੇਸ਼ਨ ਵਾਰਡ ਵਿਚ ਕੁਆਰੰਟਾਈਨ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਜਲਧੰਰ ਵਿਚ ਕੋਰੋਨਾ ਦਾ ਕਹਿਰ, 13 ਹੋਰ ਪਾਜ਼ੇਟਿਵ ਮਰੀਜ਼ ਆਏ ਸਾਹਮਣੇ
ਦੁਨੀਆ ਭਰ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 41 ਲੱਖ ਤੋਂ ਪਾਰ
ਦੱਸਣਯੋਗ ਹੈ ਕਿ ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੀ ਦੁਨੀਆ ਵਿਚ ਆਪਣਾ ਕਹਿਰ ਢਾਹ ਰਿਹਾ ਹੈ। ਦੁਨੀਆ ਭਰ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ 41,45,620 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਿਕ ਇਸ ਨਾਲ ਹੁਣ ਤਕ ਵਿਸ਼ਵ ਵਿਚ 2,81, 921 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 14,62, 576 ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਭਾਰਤ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ ਵਿਚ ਹੁਣ ਤਕ ਲਗਭਗ 65021 ਤੋਂ ਵੱਧ ਲੋਕ ਕੋਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ ਜਦਕਿ ਦੇਸ਼ ਵਿਚ ਹੁਣ ਤਕ 2153 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਉਧਰ ਪੰਜਾਬ ਵਿਚ ਹੁਣ ਤਕ ਕੋਰੋਨਾ ਦੇ 1886 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 31 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 155 ਤੋਂ ਵੱਧ ਮਰੀਜ਼ ਕੋਰੋਨਾ ਵਾਇਰਸ ਨੂੰ ਹਰਾ ਕੇ ਘਰਾਂ ਨੂੰ ਪਰਤ ਚੁੱਕੇ ਹਨ।
ਇਹ ਵੀ ਪੜ੍ਹੋ : ਮੰਤਰੀਆਂ ਤੇ ਅਫਸਰਸ਼ਾਹੀ ਵਿਚਾਲੇ ਚੱਲੀ ਜੰਗੀ 'ਚ ਰਾਜਾ ਵੜਿੰਗ ਦੀ ਐਂਟਰੀ, ਟਵਿੱਟਰ 'ਤੇ ਕੱਢੀ ਭੜਾਸ
ਸਿਹਤ ਕਾਮੇ : ਜ਼ਮੀਨੀ ਪੱਧਰ 'ਤੇ ਹੌਂਸਲਾ ਵੰਡ ਰਹੇ ਹਨ BEE
NEXT STORY