ਬਾਬਾ ਬਕਾਲਾ ਸਾਹਿਬ (ਰਾਕੇਸ਼/ਅਠੌਲਾ) : ਪੰਜਾਬ ਸਰਕਾਰ ਦੀ ਪੁਰਜ਼ੋਰ ਸਿਫਾਰਸ਼ 'ਤੇ ਮਹਾਰਾਸ਼ਟਰ ਦੀ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਸਾਂਝਾ ਉਪਰਾਲਾ ਕਰਕੇ ਪੰਜਾਬ ਦੇ ਉਨ੍ਹਾਂ ਸ਼ਰਧਾਲੂਆਂ ਜੋ ਭਾਰੀ ਗਿਣਤੀ 'ਚ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਗਏ ਹੋਏ ਸਨ ਅਤੇ ਕੋਰੋਨਾ ਵਾਇਰਸ ਦੇ ਚਲਦਿਆਂ ਸਮੁੱਚੇ ਦੇਸ਼ ਵਿਚ ਲਾਕਡਾਊਨ ਅਤੇ ਕਰਫਿਊ ਕਾਰਨ ਉਹ ਉਥੇ ਫਸ ਗਏ ਸਨ, ਨੂੰ ਆਪਣੇ ਸੂਬੇ ਵਿਚ ਲਿਆਉਣ ਦਾ ਵੱਡਾ ਉਪਰਾਲਾ ਤਾਂ ਕੀਤਾ ਗਿਆ। ਉਨ੍ਹਾਂ ਸ਼ਰਧਾਲੂਆਂ ਨੂੰ ਲਿਆਉਣ ਤੋਂ ਪਹਿਲਾਂ ਉਥੋਂ ਦੀ ਸਰਕਾਰ ਵੱਲੋਂ ਕੋਈ ਟੈਸਟ ਨਹੀ ਲਏ ਗਏ ਅਤੇ ਹੁਣ ਪੰਜਾਬ ਪੁੱਜਣ 'ਤੇ ਵੀ ਵੱਖ-ਵੱਖ ਜ਼ਿਲਿਆਂ ਨਾਲ ਸਬੰਧਤ ਸ਼ਰਧਾਲੂਆਂ ਨੂੰ ਬਿਨਾਂ ਕਿਸੇ ਜਾਂਚ ਦੇ ਘਰਾਂ 'ਚ ਭੇਜਣ ਦਾ ਉਪਰਾਲਾ ਬਹੁਤ ਮਹਿੰਗਾ ਦਿਖਾਈ ਦੇ ਰਿਹਾ ਹੈ ਕਿਉਂਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਕੋਈ ਅਹਿਤਿਆਤ ਨਾ ਵਰਤਦੇ ਹੋਏ ਸਿਰਫ ਉਨ੍ਹਾਂ ਸ਼ਰਧਾਲੂਆਂ ਨੂੰ ਬੁਖਾਰ ਹੋਣ ਦੀ ਜਾਂਚ ਹੀ ਕੀਤੀ ਗਈ ਹੈ। ਸ਼ਨੀਵਾਰ ਨੂੰ ਪੁੱਜੇ ਵੱਖ-ਵੱਖ ਸਾਧਨਾਂ ਰਾਹੀਂ ਸ਼ਰਧਾਲੂ ਜੋ ਕਿ ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ ਤੇ ਅੰਮ੍ਰਿਤਸਰ ਜ਼ਿਲੇ ਨਾਲ ਸਬੰਧਤ ਦੱਸੇ ਜਾਂਦੇ ਹਨ, 'ਚੋਂ ਬਹੁ ਗਿਣਤੀ ਸ਼ਰਧਾਲੂਆਂ 'ਚ ਕੋਰੋਨਾ ਪਾਜ਼ੇਟਿਵ ਆਉਣ 'ਤੇ ਬਾਕੀ ਸ਼ਰਧਾਲੂਆਂ ਨੂੰ ਵੀ ਸ਼ੱਕ ਦੀ ਨਜ਼ਰ ਨਾਲ ਦੇਖਦੇ ਹੋਏ ਕਾਫੀ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ : ਵੱਡੀ ਖਬਰ : ਮਰਹੂਮ ਏ. ਸੀ. ਪੀ. ਦੇ ਗੰਨਮੈਨ ਨੇ ਦਿੱਤੀ ਕੋਰੋਨਾ ਨੂੰ ਮਾਤ, ਰਿਪੋਰਟ ਆਈ ਨੈਗੇਟਿਵ
ਵੱਡੀ ਗਿਣਤੀ 'ਚ ਯਾਤਰੂਆਂ ਦੇ ਪਾਜ਼ੇਟਿਵ ਹੋਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਯਾਤਰੂਆਂ ਨੂੰ ਮੁੜ ਤੋਂ ਜਾਂਚ ਕਰਵਾਉਣ ਲਈ ਆਦੇਸ਼ ਦਿਤੇ ਗਏ ਹਨ ਤੇ ਉਨ੍ਹਾਂ ਨੂੰ ਕੁਆਰੰਟੀਨ ਵੀ ਕਰਨ ਲਈ ਕਿਹਾ ਗਿਆ ਹੈ। ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਕਈ ਪਿੰਡਾਂ ਜਿਨ੍ਹਾਂ 'ਚ ਗਗੜਭਾਣਾ, ਦਾਊਦ, ਤਿੰਮੋਵਾਲ, ਠੱਠੀਆ, ਰਮਾਣਾਚੱਕ, ਬਾਬਾ ਸਾਵਨ ਸਿੰਘ ਨਗਰ, ਸੱਤੋਵਾਲ, ਭਲਾਈਪੁਰ ਪੂਰਬਾ, ਵਜੀਰ ਭੁੱਲਰ ਤੋਂ ਇਲਾਵਾ ਹੋਰ ਵੀ ਕਈ ਪਿੰਡ ਸ਼ਾਮਲ ਹਨ, ਜਿਨ੍ਹਾਂ 'ਚ ਕਈ ਯਾਤਰੂ ਵੀ ਜਥੇ 'ਚ ਸ਼ਾਮਿਲ ਸਨ। ਅੱਜ ਸਾਰਿਆਂ ਨੂੰ ਪੁਲਸ ਪ੍ਰਸ਼ਾਸਨ ਦੀ ਮਦਦ ਨਾਲ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਲਿਆਂਦਾ ਗਿਆ, ਜਿਥੇ ਡਾ.ਲਖਵਿੰਦਰ ਸਿੰਘ ਬੀ.ਡੀ.ਐੱਸ.ਵੱਲੋਂ ਅਜਿਹੇ 41 ਸ਼ਰਧਾਲੂਆਂ ਦੇ ਸੈਂਪਲ ਲੈ ਕੇ ਭੇਜੇ ਗਏ, ਜਿਨ੍ਹਾਂ ਦੀ ਰਿਪੋਰਟ 29 ਅਪ੍ਰੈਲ ਤੱਕ ਆਉਣੀ ਸੰਭਵ ਹੈ, ਤਦ ਤੱਕ ਉਨ੍ਹਾਂ ਨੂੰ ਆਪਣੇ ਘਰ 'ਚ ਨਜ਼ਰਬੰਦ ਰਹਿਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ : ਬਰਨਾਲਾ : ਕੋਰੋਨਾ ਵਾਇਰਸ ਦੀ ਸ਼ੱਕੀ ਮਰੀਜ਼ ਔਰਤ ਦੀ ਅਚਾਨਕ ਮੌਤ
ਬਾਹਰੀ ਸੂਬਿਆਂ ਤੋਂ ਆ ਕੇ ਜ਼ਿੰਮੇਵਾਰੀ ਨਾਲ ਆਪਣੇ ਆਪ ਨੂੰ ਕੁਆਰੰਟਾਈਨ ਕਰਨ ਲੋਕ : ਨਿਮਿਸ਼ਾ ਮਹਿਤਾ
NEXT STORY