ਦੋਦਾ (ਲਖਵੀਰ ਸ਼ਰਮਾ) : ਪਿੰਡ ਪਠਲਾਵਾ ਜ਼ਿਲਾ ਸ਼ਹੀਦ ਭਗਤ ਸਿੰਘ ਦੇ ਨਿਵਾਸੀ ਬਲਦੇਵ ਸਿੰਘ ਦੀ ਕੋਰੋਨਾ ਵਾਇਰਸ ਨਾਲ ਮੌਤ ਹੋਣ ਅਤੇ ਉਸ ਦੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ 'ਚ ਸ਼ਿਰਕਤ ਕੀਤੇ ਜਾਣ ਦੀ ਪੁਸ਼ਟੀ ਹੋਣ ਤੋਂ ਬਾਅਦ ਜ਼ਿਲੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀ ਸ਼ਨਾਖਤ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਐੱਮ. ਕੇ. ਅਰਵਿੰਦਾ ਕੁਮਾਰ ਜ਼ਿਲਾ ਮੈਜਿਸਟਰੇਟ ਮੁਕਤਸਰ ਸਾਹਿਬ ਨੇ ਕਰੋਨਾ ਵਾਇਰਸ ਦੇ ਮਾੜੇ ਪ੍ਰਭਾਵਾਂ ਤੋਂ ਲੋਕਾਂ ਨੂੰ ਬਚਾਉਣ ਲਈ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਿਹਤ ਵਿਭਾਗ ਨੂੰ ਵੱਖ-ਵੱਖ ਪਿੰਡਾਂ ਵਿਚੋਂ ਪਿਛਲੇ ਦਿਨੀਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਤੋਂ ਵਾਪਸ ਆਈ ਸੰਗਤ ਦਾ ਪਤਾ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਿਸ ਦੀ ਪਾਲਣਾ ਕਰਦਿਆਂ ਮੁੱਢਲਾ ਸਿਹਤ ਕੇਂਦਰ ਦੋਦਾ ਵਿਖੇ ਡਾ. ਅਮਨਿੰਦਰ ਸਿੰਘ ਤੇ ਵੀਰਪਾਲ ਕੌਰ ਸਟਾਫ ਨਰਸ ਵੱਲੋਂ ਇਸ ਸੀ.ਐੱਚ.ਸੀ. ਅਧੀਨ ਪੈਂਦੇ ਪਿੰਡਾਂ ਦੇ ਵਿਆਕਤੀਆਂ ਜੋ ਪਿਛਲੇ ਦਿਨੀਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ 'ਤੇ ਗਏ ਸਨ, ਨੂੰ ਸੀ.ਐਚ.ਸੀ. ਵਿਖੇ ਬੁਲਾ ਕੇ ਉਨ੍ਹਾਂ ਦੀ ਮੈਡੀਕਲ ਜਾਂਚ ਕਰਕੇ ਉਨ੍ਹਾਂ ਦਾ ਰਿਕਾਰਡ ਰੱਖਿਆ ਜਾ ਰਿਹਾ। ਇਨ੍ਹਾਂ ਲੋਕਾਂ ਦਾ ਸਿਹਤ ਵਿਭਾਗ ਅਨੁਸਾਰ ਰੋਜ਼ਾਨਾ ਚੈੱਕਅੱਪ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਦੇ ਚੱਲਦੇ ਪੰਜਾਬ ਸਰਕਾਰ ਦਾ ਵੱਡਾ ਐਲਾਨ
ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਵਿਅਕਤੀ ਜੋ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ 'ਤੇ ਗਿਆ ਸੀ, ਉਹ ਆਪਣੀ ਸੂਚਨਾਂ ਤੁਰੰਤ ਸਬੰਧਤ ਐੱਸ.ਡੀ.ਐਮ.ਦਫਤਰ ਜਾਂ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਵਿਚ ਜ਼ਰੂਰ ਦੇਵੇ ਤਾਂ ਜੋ ਕਰੋਨਾ ਵਾਇਰਸ ਦੇ ਮਾੜੇ ਪ੍ਰਭਾਵ ਤੋਂ ਜ਼ਿਲਾ ਨਿਵਾਸੀਆਂ ਨੂੰ ਬਚਾਇਆ ਜਾ ਸਕੇ।
ਇਹ ਵੀ ਪੜ੍ਹੋ : ਕੋਰੋਨਾ ਸੰਕਟ 'ਚ ਅੱਗੇ ਆਏ ਪੰਜਾਬ ਦੇ ਮੰਤਰੀ ਤੇ ਵਿਧਾਇਕ, ਦੇਣਗੇ ਇਕ ਮਹੀਨੇ ਦੀ ਤਨਖਾਹ
ਕੋਰੋਨਾ ਵਾਇਰਸ : 102 ਸਾਲ ਪਹਿਲਾਂ ਇਸ ਫਲੂ ਨਾਲ ਹੁਸ਼ਿਆਰਪੁਰ 'ਚ ਹੋਈਆਂ ਸਨ 23 ਹਜ਼ਾਰ ਤੋਂ ਵੱਧ ਮੌਤਾਂ
NEXT STORY