ਜਲਾਲਾਬਾਦ (ਸੇਤੀਆ, ਟੀਨੂੰ, ਸੁਮਿਤ) : ਸ੍ਰੀ ਨਾਂਦੇੜ ਸਾਹਿਬ ਨਾਲ ਸਬੰਧਤ ਸ਼ਰਧਾਲੂਆਂ 'ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਹੋਇਆ ਹੈ ਅਤੇ ਹੁਣ 8 ਨਵੇਂ ਹੋਰ ਕੇਸ ਆਉਣ ਕਾਰਣ ਜਲਾਲਾਬਾਦ 'ਚ ਕੋਰੋਨਾ ਪਾਜ਼ੇਟਿਵ ਮਰੀਜ਼ਾ ਦੀ ਗਿਣਤੀਕੁੱਲ 12 ਹੋ ਗਈ ਹੈ। ਜਿਨ੍ਹਾਂ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਧੀਨ ਚੱਲ ਰਹੇ ਹਸਪਤਾਲ ਅੰਦਰ ਬਣੇ ਆਈਸੋਲੇਸ਼ਨ ਵਾਡਰਾਂ 'ਚ ਰੱਖਿਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਹਰਚੰਦ ਸਿੰਘ ਨੇ ਦੱਸਿਆ ਕਿ ਪੂਰੇ ਜ਼ਿਲੇ ਅੰਦਰ 34 ਹੋਰ ਨਮੂਨਿਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਜਿਨ੍ਹਾਂ 'ਚ ਜਲਾਲਾਬਾਦ 8, ਫਾਜਿਲਕਾ-11, ਅਬੋਹਰ 14 ਅਤੇ 1 ਰਾਜਸਥਾਨ ਨਾਲ ਸਬੰਧਤ ਕੇਸ ਹਨ। ਉਨ੍ਹਾਂ ਦੱਸਿਆ ਕਿ ਜ਼ਿਲਾ ਫਾਜ਼ਿਲਕਾ ਵਿਖੇ ਨਾਂਦੇੜ ਤੋਂ ਪਰਤੇ ਕੁੱਲ 81 ਸ਼ਰਧਾਲੂ ਆਏ ਸਨ, ਜਿਨ੍ਹਾਂ ਵਿਚੋਂ 73 ਦੀ ਰਿਪੋਰਟ ਪ੍ਰਾਪਤ ਹੋ ਚੁੱਕੀ ਹੈ, ਜਿਨ੍ਹਾਂ ਵਿੱਚੋਂ 37 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ ਜਦਕਿ 8 ਦੀ ਰਿਪੋਰਟ ਬਕਾਇਆ ਹੈ। ਉਨ੍ਹਾਂ ਦੱਸਿਆ ਕਿ ਪਾਜ਼ੇਟਿਵ ਮਰੀਜ਼ਾਂ ਨੂੰ ਆਈਸੋਲੇਸ਼ਨ ਵਿਖੇ ਰੱਖਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਕੋਰੋਨਾ ਦਾ ਹੱਬ ਬਣਿਆ ਅੰਮ੍ਰਿਤਸਰ, 15 ਨਵੇਂ ਪਾਜ਼ੇਟਿਵ ਕੇਸ ਆਏ ਸਾਹਮਣੇ
ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁੱਲ 1409 ਸੈਂਪਲ ਭੇਜੇ ਗਏ ਹਨ, ਜਿਨ੍ਹਾਂ ਵਿਚੋਂ 60 ਨਮੂਨੇ ਮਿਤੀ 5 ਮਈ ਨੂੰ ਭੇਜੇ ਗਏ ਹਨ। ਉਨ੍ਹਾਂ ਦੱਸਿਆ ਕਿ 647 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋ ਚੁੱਕੀ ਹੈ ਅਤੇ ਕੁੱਲ 762 ਰਿਪੋਰਟਾਂ ਬਕਾਇਆ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਕੋਰੋਨਾ ਪਾਜ਼ੇਟਿਵ ਕੇਸ ਆ ਰਹੇ ਹਨ ਉਨ੍ਹਾਂ 'ਚ ਲੱਛਣ ਨਜ਼ਰ ਨਹੀਂ ਆ ਰਹੇ ਹਨ।
ਇਹ ਵੀ ਪੜ੍ਹੋ : ਵੱਡੀ ਖਬਰ : ਗੈਂਗਸਟਰ ਜੱਗੂ ਭਗਵਾਨਪੁਰੀਆ ਵੀ ਕੋਰੋਨਾ ਦੀ ਲਪੇਟ 'ਚ, ਰਿਪੋਰਟ ਆਈ ਪਾਜ਼ੇਟਿਵ
ਸਿਵਲ ਹਸਪਤਾਲ ਵਿਚ ਸਥਾਪਿਤ ਆਈਸੋਲੇਸ਼ਨ ਵਾਰਡ ਨੂੰ ਜਾਣ ਲਈ ਨਹੀਂ ਹੈ ਵੱਖਰਾ ਰਸਤਾ
ਉਧਰ ਬਾਬਾ ਫਰੀਦ ਯੂਨੀਵਰਸਿਟੀ ਅਧੀਨ ਚੱਲ ਰਹੇ ਸਿਵਲ ਹਸਪਤਾਲ ਜਲਾਲਾਬਾਦ ਵਿਚ ਸਥਾਪਿਤ ਆਈਸੋਲੇਸ਼ਨ ਵਾਰਡ ਬਣੇ ਹੋਏ ਹਨ ਉਨ੍ਹਾਂ ਲਈ ਵਖਰਾ ਰਸਤਾ ਰੱਖਿਆ ਜਾਂਦਾ ਹੈ ਤਾਂਕਿ ਉਸ ਰਸਤੇ 'ਤੇ ਆਮ ਲੋਕਾਂ ਜਾਂ ਮਰੀਜ਼ਾਂ ਦੀ ਆਵਾਜਾਈ ਨਾ ਹੋ ਸਕੇ। ਇਥੇ ਦੱਸ ਦੇਈਏ ਕਿ ਸਿਵਲ ਹਸਪਤਾਲ ਜਲਾਲਾਬਾਦ ਬਾਬਾ ਫਰੀਦ ਯੂਨੀਵਰਸਿਟੀ ਅਧੀਨ ਚੱਲ ਰਿਹਾ ਹੈ ਪਰ ਸਹੂਲਤਾਂ ਤੇ ਮੈਡੀਕਲ ਸੇਵਾਵਾਂ ਨੂੰ ਲੈ ਕੇ ਅਕਸਰ ਹੀ ਸਵਾਲ ਖੜ੍ਹੇ ਹੁੰਦੇ ਰਹੇ ਹਨ। ਉਧਰ ਇਸ ਸਬੰਧੀ ਸਿਵਲ ਸਰਜਨ ਡਾ. ਹਰਚੰਦ ਸਿੰਘ ਦਾ ਕਹਿਣਾ ਹੈ ਕਿ ਇਹ ਮਾਮਲਾ ਮੇਰੇ ਧਿਆਨ ਵਿਚ ਆ ਗਿਆ ਹੈ ਜਲਦੀ ਹੀ ਇਨ੍ਹਾਂ ਰਸਤਿਆਂ ਨੂੰ ਪੂਰੀ ਤਰ੍ਹਾਂ ਸੀਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਗੁਰਦਾਸਪੁਰ 'ਚ ਕੋਰੋਨਾ ਦਾ ਵੱਡਾ 'ਧਮਾਕਾ', 39 ਸ਼ਰਧਾਲੂਆਂ ਸਣੇ 42 ਦੀ ਰਿਪੋਰਟ ਆਈ ਪਾਜ਼ੇਟਿਵ
ਨੋਡਲ ਅਫਸਰ ਗੁਰਪ੍ਰੀਤ ਸਿੰਘ ਅਤੇ ਐੱਮ. ਐੱਮ. ਓ. ਅੰਕੁਰ ਉੱਪਲ ਨੇ ਖੁਦ ਨੂੰ ਕੀਤਾ ਕੁਆਰੰਟਾਈਨ
ਉਧਰ ਸਿਵਲ ਸਰਜਨ ਡਾ. ਹਰਚੰਦ ਸਿੰਘ ਦਾ ਕਹਿਣਾ ਹੈ ਕਿ ਜਲਾਲਾਬਾਦ ਦੇ ਨੋਡਲ ਅਫਸਰ ਗੁਰਪ੍ਰੀਤ ਸਿੰਘ ਅਤੇ ਐੱਸ. ਐੱਮ. ਓ. ਅੰਕੁਰ ਉੱਪਲ ਨੇ ਖੁਦ ਨੂੰ ਕੁਆਰੰਟਾਈਨ ਕੀਤਾ ਹੈ। ਉਹ ਨਾਂਦੇੜ ਸਾਹਿਬ ਨਾਲ ਸਬੰਧਤ ਸ਼ਰਧਾਲੂਆਂ ਦੇ ਪਹੁੰਚਣ 'ਤੇ ਉਨ੍ਹਾਂ ਦੇ ਸੰਪਰਕ ਵਿਚ ਆਏ ਸਨ। ਇਨ੍ਹਾਂ ਦੋਹਾਂ ਦੀ ਕੋਰੋਨਾ ਵਾਇਰਸ ਜਾਂਚ ਲਈ ਸੈਂਪਲ ਭੇਜ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਫਰੀਦਕੋਟ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 'ਚ ਵੱਡਾ ਵਾਧਾ, 26 ਦੀ ਰਿਪੋਰਟ ਆਏ ਪਾਜ਼ੇਟਿਵ
ਕੋਰੋਨਾ : ਪ੍ਰਵਾਸੀ ਮਜ਼ਦੂਰਾਂ ਦੀ ਘਾਟ ਕਾਰਨ ਕਿਸਾਨ ਸੋਚਣ ਲਈ ਮਜਬੂਰ
NEXT STORY