ਜਲੰਧਰ : ਕੋਰੋਨਾ ਵਾਇਰਸ ਦੇ ਵੱਧਦੇ ਪ੍ਰਭਾਵ ਨੂੰ ਰੋਕਣ ਲਈ ਪੰਜਾਬ ਭਰ 'ਚ ਕਰਫਿਊ ਲਗਾਇਆ ਗਿਆ ਹੈ। ਜਲੰਧਰ ਜ਼ਿਲੇ 'ਚ ਕਰਫਿਊ ਕਾਰਨ ਲੋਕ ਘਰਾਂ ਵਿਚ ਕੈਦ ਹੋ ਕੇ ਰਹਿ ਗਏ ਹਨ। ਲੋਕਾਂ ਦੀ ਲੋੜੀਂਦੀਆਂ ਜ਼ਰੂਰਤਾਂ ਨੂੰ ਮੁੱਖ ਰੱਖਦੇ ਹੋਏ ਪ੍ਰਸ਼ਾਸਨ ਵਲੋਂ ਤਾਜ਼ਾ ਹੁਕਮ ਜਾਰੀ ਕਰਕੇ ਵਿਸ਼ੇਸ਼ ਛੋਟ ਦਿੱਤੀ ਗਈ ਹੈ। ਜਾਰੀ ਹੁਕਮਾਂ ਮੁਤਾਬਕ ਆਮ ਲੋਕਾਂ ਦੀਆਂ ਲੋੜਾਂ ਨੂੰ ਦੇਖਦੇ ਹੋਏ ਬਰੈੱਡ, ਬਿਸਕੁੱਟ, ਕੇਕ ਆਦਿ ਨੂੰ ਕਰਫਿਊ ਤੋਂ ਛੋਟ ਦਿੱਤੀ ਗਈ ਹੈ। ਹੁਕਮਾਂ ਮੁਤਾਬਕ ਇਹ ਯੂਨਿਟ/ਫੈਕਟਰੀਆਂ ਪਰਚੂਨ ਵਿਚ ਕੋਈ ਸਮਾਨ ਨਹੀਂ ਵੇਚ ਸਕਣਗੀਆਂ ਅਤੇ ਇਨ੍ਹਾਂ ਨੂੰ ਸਿਰਫ ਆਨਲਾਈਨ ਅਤੇ ਹੋਲ ਸੇਲ ਵਿਚ ਰਿਟੇਲਰਾਂ ਨੂੰ ਵੇਚਣ ਦੀ ਇਜਾਜ਼ਤ ਹੋਵੇਗੀ ਤਾਂ ਜੋ ਰਿਟੇਲਰ ਆਮ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਨ੍ਹਾਂ ਦੀ ਹੋਮ ਡਿਲੇਵਰੀ ਘਰ-ਘਰ ਕਰ ਸਕਣ। ਇਸ ਦੇ ਨਾਲ ਹੀ ਇਨ੍ਹਾਂ ਹੁਕਮਾਂ ਵਿਚ ਇਹ ਵੀ ਕਿਹਾ ਗਿਆ ਹੈ ਕਿ ਇਨ੍ਹਾਂ ਚੀਜ਼ਾਂ ਦੀ ਢੋਆ-ਢੁਆਈ ਕਰਨ ਵਾਲੇ ਵਹੀਕਲਾਂ ਨੂੰ ਕਿਸੇ ਕਸਿਮ ਦੇ ਪਾਸ ਦੀ ਜ਼ਰੂਰਤ ਨਹੀਂ ਹੋਵੇਗੀ।
ਇਹ ਵੀ ਪੜ੍ਹੋ : ਮੌਤ ਦੀ ਜੰਗ ਜਿੱਤ ਕੇ ਘਰ ਪਰਤਿਆ ਪੰਜਾਬ ਦਾ ਪਹਿਲਾ ਕੋਰੋਨਾ ਪਾਜ਼ੇਟਿਵ, ਬਿਆਨ ਕੀਤਾ ਤਜ਼ਰਬਾ
ਭਾਰਤ 'ਚ ਹੁਣ ਤਕ 20 ਮੌਤਾਂ, 863 ਲੋਕ ਇਨਫੈਕਟਿਡ
ਇਥੇ ਵਿਸ਼ੇਸ਼ ਤੌਰ 'ਤੇ ਦੱਸਣਯੋਗ ਹੈ ਕਿ ਭਾਰਤ ਵਿਚ ਕੋਰੋਨਾ ਵਾਇਰਸ ਕਾਰਣ ਮਰਨ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ ਸ਼ੁੱਕਰਵਾਰ ਨੂੰ 20 ਹੋ ਗਈ ਹੈ ਅਤੇ ਇਸ ਤੋਂ ਇਨਫੈਕਟਿਡ ਮਾਮਲੇ 863 ਤਕ ਪੁੱਜ ਗਏ ਹਨ। ਅੰਕੜਿਆਂ ਅਨੁਸਾਰ ਦੇਸ਼ ਵਿਚ ਕੋਵਿਡ-19 ਦੇ ਅਜਿਹੇ ਮਾਮਲਿਆਂ ਦੀ ਗਿਣਤੀ 640 ਹੈ, ਜਿਨ੍ਹਾਂ ਵਿਚੋਂ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। 67 ਲੋਕਾਂ ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ ਅਤੇ ਇਕ ਵਿਦੇਸ਼ ਚਲਾ ਗਿਆ ਹੈ। ਮੰਤਰਾਲਾ ਨੇ ਦੱਸਿਆ ਕਿ ਇਨਫੈਕਟਿਡ ਲੋਕਾਂ ਵਿਚ 47 ਵਿਦੇਸ਼ੀ ਨਾਗਰਿਕ ਹਨ। ਇਸ ਤੋਂ ਇਲਾਵਾ ਪੰਜਾਬ ਵਿਚ ਕੋਰੋਨਾ ਪੀੜਤ ਲੋਕਾਂ ਦੀ ਗਿਣਤੀ 38 ਤਕ ਪਹੁੰਚ ਗਈ ਹੈ ਜਦਕਿ ਇਕ ਮਰੀਜ਼ ਇਸ ਨਾਲ ਮੌਤ ਦੇ ਮੂੰਹ ਵਿਚ ਜਾ ਚੁੱਕਾ ਹੈ।
ਇਹ ਵੀ ਪੜ੍ਹੋ : ਕਰਫਿਊ ਦਰਮਿਆਨ ਵਾਇਰਲ ਹੋਈ ਤਰਨਤਾਰਨ ਗੁਰਦੁਆਰਾ ਸਾਹਿਬ ਦੀ ਵੀਡੀਓ, ਉੱਠੇ ਸਵਾਲ
ਲੋੜਵੰਦਾਂ ਦੀ ਮਦਦ ਲਈ ਇਕ ਹੋਏ ਸਰਨਾ ਅਤੇ ਜੀ. ਕੇ.
NEXT STORY