ਮੋਹਾਲੀ (ਪਰਦੀਪ) : ਕੋਰੋਨਾ ਵਾਇਰਸ ਨਾਲ ਪੰਜਾਬ ਦੇ ਸਭ ਤੋਂ ਵੱਧ ਪ੍ਰਭਾਵਿਤ ਅਤੇ ਹਾਟ ਸਟੋਟ ਐਲਾਨੇ ਗਏ ਜ਼ਿਲਾ ਮੋਹਾਲੀ ਦੇ ਪਿੰਡ ਜਵਾਹਰਪੁਰ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਐਤਵਾਰ ਨੂੰ ਜਵਾਹਰਪੁਰ ਵਿਚ ਦੋ ਹੋਰ ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਹੁਣ ਤਕ ਦੀ ਮਿਲੀ ਜਾਣਕਾਰੀ ਮੁਤਾਬਕ ਦੋ ਔਰਤਾਂ 80 ਸਾਲਾ ਅਤੇ 55 ਸਾਲਾ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਇਹ ਔਰਤਾਂ ਕੋਰੋਨਾ ਵਾਇਰਸ ਨਾਲ ਪਹਿਲਾਂ ਹੀ ਪੀੜਤ ਮਰੀਜ਼ ਦੀਆਂ ਪਰਿਵਾਰਕ ਮੈਂਬਰ ਦੱਸੀਆਂ ਜਾ ਰਹੀਆਂ ਹਨ। ਦੋ ਮਰੀਜ਼ ਨਵੇਂ ਆਉਣ ਤੋਂ ਬਾਅਦ ਮੋਹਾਲੀ ਜ਼ਿਲੇ 'ਚ ਕੋਰੋਨਾ ਵਾਇਰਸ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 53 ਹੋ ਗਈ ਹੈ। ਇਸ ਦੇ ਨਾਲ ਹੀ ਸਿਹਤ ਵਿਭਾਗ ਵਲੋਂ ਲਏ ਗਏ ਦੋ ਹੋਰ ਸੈਂਪਲਾਂ ਨੂੰ ਦੋਬਾਰਾ ਟੈਸਟ ਲਈ ਭੇਜਿਆ ਗਿਆ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ''ਚ ਕੋਰੋਨਾ ਵਾਇਰਸ ਦੇ ਦੋ ਹੋਰ ਮਾਮਲੇ ਆਏ ਸਾਹਮਣੇ, ਨਾਨੀ-ਦੋਹਤੀ ਦੀ ਰਿਪੋਰਟ ਪਾਜ਼ੇਟਿਵ
ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮੌਜੂਦਾ ਹਾਲਾਤ
ਪੰਜਾਬ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਐਤਵਾਰ ਤਕ 163 'ਤੇ ਪਹੁੰਚ ਗਈ ਹੈ। ਅੰਕੜਿਆਂ ਮੁਤਾਬਕ ਮੋਹਾਲੀ ਜ਼ਿਲੇ 'ਚ ਸਭ ਤੋਂ ਵੱਧ 53 ਮਾਮਲੇ ਸਾਹਮਣੇ ਆ ਚੁੱਕੇ ਹਨ। ਜਦਕਿ ਐੱਸ.ਬੀ.ਐੱਸ. ਨਗਰ ਤੋਂ 19, ਪਠਾਨਕੋਟ ਤੋਂ 16, ਹੁਸ਼ਿਆਰਪੁਰ ਤੋਂ 7, ਜਲੰਧਰ ਤੋਂ 15, ਮਾਨਸਾ 11, ਅੰਮ੍ਰਿਤਸਰ 11, ਲੁਧਿਆਣਾ ਜ਼ਿਲੇ ਤੋਂ 10, ਮੋਗਾ ਜ਼ਿਲੇ ਤੋਂ 4, ਰੂਪਨਗਰ ਤੋਂ 3, ਫ਼ਤਹਿਗੜ੍ਹ ਸਾਹਿਬ 2, ਸੰਗਰੂਰ 2, ਬਰਨਾਲਾ 2, ਫਰੀਦਕੋਟ 3, ਪਟਿਆਲਾ 2, ਕਪੂਰਥਲਾ 1, ਫਗਵਾੜਾ ਅਤੇ ਮੁਕਤਸਰ ਜ਼ਿਲੇ ਤੋਂ 1-1 ਮਾਮਲਾ ਸਾਹਮਣੇ ਆਇਆ ਹੈ। ਸਰਕਾਰ ਵਲੋਂ ਜਾਰੀ ਬੁਲੇਟਿਨ ਅਨੁਸਾਰ ਹੁਣ ਤੱਕ 20 ਮਰੀਜ਼ ਠੀਕ ਹੋ ਚੁੱਕੇ ਹਨ, ਜਦੋਂ ਕਿ 12 ਮਰੀਜ਼ਾਂ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ : ਲੰਬੇ ਆਪ੍ਰੇਸ਼ਨ ਪਿੱਛੋਂ 9 ਨਿਹੰਗ ਕਾਬੂ, 2 ਰਿਵਾਲਵਰ, ਪੈਟਰੋਲ ਬੰਬ, ਕਿਰਪਾਨਾਂ ਤੇ ਭੁੱਕੀ ਬਰਾਮਦ
ਕਰਫਿਊ ਨੂੰ ਛਿੱਕੇ ਟੰਗ ਗੱਡੀ 'ਚ ਲੋਡ ਕਰ ਰਹੇ ਸੀ ਸ਼ਰਾਬ, ਮੀਡੀਆ ਨੂੰ ਦੇਖ ਪਈਆਂ ਭਾਜੜਾਂ (ਵੀਡੀਓ)
NEXT STORY