ਤਲਵੰਡੀ ਸਾਬੋ (ਮੁਨੀਸ਼ ਗਰਗ) : ਕੋਰੋਨਾ ਵਾਇਰਸ ਦੇ ਚੱਲਦੇ ਭਾਰਤ ਸਰਕਾਰ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਕਰਨ ਦੇ ਫੈਸਲੇ 'ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਹਿਮਤੀ ਪ੍ਰਗਟਾਈ ਹੈ। ਗਿਆਨੀ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਕੋਰੋਨਾ ਵਾਇਰਸ ਇਕ ਭਿਆਨਕ ਮਹਾਂਮਾਰੀ ਦਾ ਰੂਪ ਧਾਰਨ ਕਰ ਚੁੱਕਾ ਹੈ ਅਤੇ ਵਿਸ਼ਵ ਸਿਹਤ ਸੰਗਠਨ ਵੀ ਇਸ ਨੂੰ ਮਹਾਂਮਾਰੀ ਐਲਾਨ ਚੁੱਕਾ ਹੈ, ਜਿਸ ਦੇ ਚੱਲਦੇ ਭਾਰਤ ਸਰਕਾਰ ਅਟਾਰੀ ਬਾਰਡਰ ਵੀ ਬੰਦ ਕਰ ਚੁੱਕੀ ਹੈ, ਲਿਹਾਜ਼ਾ ਅਹਿਤਿਆਤ ਵਜੋਂ ਲਿਆ ਗਿਆ ਹੈ ਇਹ ਫੈਸਲਾ ਮਾੜਾ ਨਹੀਂ ਹੈ।
ਇਹ ਵੀ ਪੜ੍ਹੋ : ਵਿਦੇਸ਼ ਤੋਂ ਆਏ ਸ਼ੱਕੀ ਕੋਰੋਨਾ ਵਾਇਰਸ ਮਰੀਜ਼ਾਂ ਨੂੰ ਘਰੋਂ ਚੱਕ ਰਹੀ ਪੰਜਾਬ ਪੁਲਸ (ਵੀਡੀਓ)

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਗਤ ਨੂੰ ਵੀ ਕੋਰੋਨਾ ਵਾਇਰਸ ਦੇ ਚੱਲਦੇ ਵਿਸ਼ੇਸ਼ ਅਹਿਤਿਆਤ ਵਰਤਣ ਦੀ ਅਪੀਲ ਕੀਤੀ ਹੈ। ਜਥੇਦਾਰ ਨੇ ਆਖਿਆ ਹੈ ਕਿ ਸੰਗਤ ਹੱਥ ਮਿਲਾਉਣ ਦੀ ਜਗ੍ਹਾ ਫਤਿਹ ਬੁਲਾਉਣ ਨੂੰ ਤਰਜੀਹ ਦੇਣ। ਜੇਕਰ ਕਿਸੇ ਨੂੰ ਥੋੜੀ ਵੀ ਪ੍ਰੇਸ਼ਾਨੀ ਜਾਂ ਸਰਦੀ-ਜ਼ੁਕਾਮ ਹੁੰਦਾ ਹੈ ਤਾਂ ਤੁਰੰਤ ਡਾਕਟਰਾਂ ਨਾਲ ਸੰਪਰਕ ਕਰਨਾ ਚਾਹੀਦਾ ਹੈ। ਜਥੇਦਾਰ ਨੇ ਕਿਹਾ ਕਿ ਉਹ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹਨ ਕਿ ਜਲਦ ਮਾਹੌਲ ਠੀਕ ਹੋਵੇ ਅਤੇ ਕੋਰੋਨਾ ਦਾ ਅਸਰ ਘਟਣ 'ਤੇ ਮੁੜ ਲਾਂਘਾ ਖੁੱਲ੍ਹੇ।
ਇਹ ਵੀ ਪੜ੍ਹੋ : ਕੋਰੋਨਾ ਦਾ ਕਹਿਰ : ਪੰਜਾਬ 'ਚ ਸਿਨੇਮਾ ਹਾਲ, ਸ਼ੌਪਿੰਗ ਮਾਲ, ਰੈਸਟੋਰੈਂਟ ਤੇ ਜਿੰਮ ਬੰਦ ਕਰਨ ਦੇ ਹੁਕਮ

ਕੋਰੋਨਾ ਦਾ ਕਹਿਰ ਜਾਰੀ, ਹੁਣ ਤਕ 5839 ਮੌਤਾਂ
ਦੱਸਣਯੋਗ ਹੈ ਕਿ ਦੁਨੀਆ ਭਰ ਵਿਚ ਕੋਰੋਨਾਵਾਇਰਸ ਦੇ ਮਾਮਲੇ ਵੱਧ ਕੇ 156,766 ਹੋ ਚੁੱਕੇ ਹਨ। ਜਦਕਿ ਐਤਵਾਰ ਸਵੇਰ ਤਕ ਕੋਰੋਨਾਂ ਕਾਰਨ ਮ੍ਰਿਤਕਾਂ ਦੀ 5,839 ਤਕ ਪਹੁੰਚ ਚੁੱਕੀ ਹੈ। ਇਸ ਤੋਂ ਇਲਾਵਾ ਕੋਰੋਨਾਵਾਇਰਸ ਦੇ 156,766 ਨਵੇਂ ਮਾਮਲੇ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ ਵਿਚ ਇਟਲੀ ਵਿਚ ਕੋਰੋਨਾਵਾਇਰਸ ਦੇ ਮਾਮਲੇ ਵਧੇ ਹਨ, ਜਿੱਥੇ 175 ਨਵੇਂ ਮਾਮਲੇ ਦੇਖਣ ਨੂੰ ਮਿਲੇ ਜਦਕਿ ਈਰਾਨ ਵਿਚ 97, ਸਪੇਨ ਵਿਚ 63 ਨਵੇਂ ਮਾਮਲੇ ਸਾਹਮਣੇ ਆਏ ਹਨ। ਉੱਧਰ ਭਾਰਤ ਵਿਚ 2 ਲੋਕਾਂ ਦੀ ਮੌਤ ਦੋ ਬਾਅਦ ਇਸ ਵਾਇਰਸ ਦੇ 105 ਮਾਮਲੇ ਸਾਹਮਣੇ ਆ ਚੁੱਕੇ ਹਨ।ਜਦਕਿ ਪੰਜਾਬ ਵਿਚ ਅਜੇ ਤਕ ਮਹਿਜ਼ ਇਕ ਕੇਸ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ।
ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਕਾਰਨ ਸ੍ਰੀ ਕਰਤਾਰਪੁਰ ਲਾਂਘਾ ਆਰਜ਼ੀ ਤੌਰ 'ਤੇ ਬੰਦ

ਪੰਜਾਬ 'ਚ ਕੋਰੋਨਾ ਕਾਰਨ ਸਕੂਲ, ਕਾਲਜ ਤੇ ਸਿਨੇਮਾ ਘਰ ਬੰਦ
ਪੰਜਾਬ ਸਰਕਾਰ ਨੇ ਅਹਿਤਿਆਤ ਵਜੋਂ ਸੂਬੇ ਦੇ ਸਿਨੇਮਾ ਹਾਲ, ਸ਼ੌਪਿੰਗ ਮਾਲ, ਰੈਸਟੋਰੈਂਟ ਅਤੇ ਜਿੰਮ ਆਦਿ ਬੰਦ ਕਰਨ ਦੇ ਹੁਕਮ ਦਿੱਤੇ ਹਨ। ਸਿਹਤ ਮੰਤਰੀ ਮੁਤਾਬਕ ਕੋਰੋਨਾ ਵਾਇਰਸ ਕਾਰਨ ਅਹਿਤਿਆਤ ਵਜੋਂ 31 ਮਾਰਚ ਤਕ ਜਨਤਕ ਥਾਵਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਕਾਰਨ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ 31 ਮਾਰਚ ਤਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਨੂੰ ਮਹਾਮਾਰੀ ਐਲਾਨਦੇ ਹੋਏ ਹੁਕਮ ਜਾਰੀ ਕਰਦਿਆਂ ਆਖਿਆ ਹੈ ਕਿ ਜਿਨ੍ਹਾਂ ਸਕੂਲਾਂ ਵਿਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਸਿਰਫ ਉਹੀ ਸਕੂਲ ਖੁੱਲ੍ਹੇ ਰਹਿਣਗੇ ਜਦਕਿ ਬਾਕੀ ਸਾਰੇ ਸਕੂਲ 31 ਮਾਰਚ ਤਕ ਬੰਦ ਰਹਿਣਗੇ।
ਇਹ ਵੀ ਪੜ੍ਹੋ : ਕੋਵਿਡ-19 : 24 ਘੰਟੇ 'ਚ 417 ਲੋਕਾਂ ਦੀ ਮੌਤ, ਮ੍ਰਿਤਕਾਂ ਦੀ ਗਿਣਤੀ 5,800 ਦੇ ਪਾਰ
ਸਕੂਟਰੀ ਦਾ ਚਲਾਨ ਹੋਣ ’ਤੇ ਚਾਚੇ ਨੇ ਭਤੀਜੇ ’ਤੇ ਕੀਤਾ ਹਮਲਾ
NEXT STORY