ਫਤਿਹਗੜ੍ਹ ਸਾਹਿਬ (ਜਗਦੇਵ): ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਸੂਬੇ ਭਰ 'ਚ ਲਗਾਏ ਗਏ ਕਰਫਿਊ ਤੋਂ ਬਾਅਦ ਪੰਜਾਬ ਦੇ ਬਾਰਡਰਾਂ ਨੂੰ ਸੀਲ ਕੀਤੇ ਜਾਣ ਕਾਰਨ ਦੂਜੇ ਰਾਜਾਂ ਨੂੰ ਜਾਂਦੇ ਲੋਕਾਂ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ। ਪੁਲਸ ਵਲੋਂ ਇਸ ਪ੍ਰਤੀ ਸਖਤੀ ਵਰਤਦਿਆਂ ਦੂਜੇ ਸੂਬੇ ਨੂੰ ਜਾਂਦੇ ਲੋਕਾਂ ਨੂੰ ਵਾਪਸ ਭੇਜਣਾ ਸ਼ੁਰੂ ਕਰ ਦਿੱਤਾ ਹੈ, ਤਾਂ ਜੋ ਕੋਰੋਨਾ ਵਰਗੇ ਵਾਇਰਸ ਨੂੰ ਫੈਲਣ ਦਾ ਕਿਸੇ ਪੱਖ ਤੋਂ ਡਰ ਨਾ ਰਹੇ।
ਜ਼ਿਕਰਯੋਗ ਹੈ ਕਿ ਪ੍ਰਵਾਸੀ ਮਜ਼ਦੂਰ ਜੋ ਕਿ ਵੱਡੇ-ਵੱਡੇ ਟੈਂਕਰਾਂ ਤੇ ਵੱਖ-ਵੱਖ ਵਾਹਨਾਂ ਰਾਹੀਂ ਪੰਜਾਬ 'ਚੋਂ ਨਿਕਲਣ ਦੀ ਤਾਕ 'ਚ ਸਨ ਅਤੇ ਵੱਡੀ ਗਿਣਤੀ 'ਚ ਪ੍ਰਵਾਸੀ ਮਜ਼ਦੂਰ ਆਪਣਾ ਕੰਮਕਾਰ ਛੱਡ ਕੇ ਪੈਦਲ ਹੀ ਯੂ.ਪੀ. ਬਿਹਾਰ ਲਈ ਪੈਦਲ ਤੁਰਨ ਲਈ ਦੇਖੇ ਜਾ ਰਹੇ ਸਨ। ਇਨ੍ਹਾਂ ਲੋਕਾਂ ਦਾ ਕਹਿਣਾ ਹੈ ਕਿ ਉਹ ਆਪੋ-ਆਪਣੇ ਘਰਾਂ ਨੂੰ ਜਾ ਰਹੇ ਸਨ ਤੇ ਕਿਸੇ ਨਾ ਕਿਸੇ ਤਰੀਕੇ ਉਨ੍ਹਾਂ ਨੂੰ ਆਪੋ-ਆਪਣੇ ਘਰਾਂ ਤੱਕ ਪਹੁੰਚਾਇਆ ਜਾਵੇ, ਕਿਉਂਕਿ ਪੰਜਾਬ 'ਚ ਕਰਫਿਊ ਲੱਗਣ ਕਾਰਨ ਉਨ੍ਹਾਂ ਕੋਲ ਕੋਈ ਰੁਜ਼ਗਾਰ ਦੇ ਸਾਧਨ ਨਹੀਂ ਹਨ।
ਇਨ੍ਹਾਂ ਲੋਕਾਂ ਦਾ ਕਹਿਣਾ ਹੈ ਕਿ ਉਹ ਆਪੋ-ਆਪਣੇ ਘਰਾਂ ਨੂੰ ਜਾ ਰਹੇ ਸਨ ਤੇ ਕਿਸੇ ਨਾ ਕਿਸੇ ਤਰੀਕੇ ਉਨ੍ਹਾਂ ਨੂੰ ਆਪੋ-ਆਪਣੇ ਘਰਾਂ ਤੱਕ ਪਹੁੰਚਾਇਆ ਜਾਵੇ, ਕਿਉਂਕਿ ਪੰਜਾਬ 'ਚ ਕਰਫਿਊ ਲੱਗਣ ਕਾਰਨ ਉਨ੍ਹਾਂ ਕੋਲ ਕੋਈ ਰੁਜ਼ਗਾਰ ਦੇ ਸਾਧਨ ਨਹੀਂ ਹਨ। ਇਸ ਸਬੰਧੀ ਪੁਲਸ ਥਾਣਾ ਸਰਹਿੰਦ ਦੇ ਮੁਖੀ ਇੰਸਪੈਕਟਰ ਰਜਨੀਸ਼ ਸੂਦ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਆਦੇਸ਼ਾਂ ਮੁਤਾਬਕ ਕਿਸੇ ਨੂੰ ਵੀ ਅੱਗੇ ਨਹੀਂ ਜਾਣ ਦਿੱਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਸਮਝਾ ਬੁਝਾ ਕੇ ਵਾਪਸ ਜਿੱਥੋਂ ਆਏ ਹਨ ਉੱਥੇ ਹੀ ਭੇਜਿਆ ਜਾ ਰਿਹਾ ਹੈ।
ਅਮਰੀਕਾ ਦਾ ਦਾਅਵਾ 5 ਮਿੰਟ 'ਚ ਕੋਰੋਨਾ ਦੀ ਪੁਸ਼ਟੀ, ਇੱਧਰ ਪੰਜਾਬ 'ਚ ਚਿੰਤਾਜਨਕ ਹਾਲਾਤ
NEXT STORY