ਚੰਡੀਗੜ੍ਹ/ਜਲੰਧਰ : ਲੋਹੀਆਂ (ਸ਼ਾਹਕੋਟ) ਵਿਖੇ ਨਵੀਂ ਬਣਾਈ ਜਾ ਰਹੀ ਉਦਯੋਗਿਕ ਸਿਖਲਾਈ ਸੰਸਥਾ (ਆਈ. ਟੀ. ਆਈ.) ਦਾ ਨਾਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਅਤੇ ਪਦਮਸ੍ਰੀ ਮਰਹੂਮ ਭਾਈ ਨਿਰਮਲ ਸਿੰਘ ਖਾਲਸਾ ਦੇ ਨਾਂ 'ਤੇ ਰੱਖਿਆ ਜਾਵੇਗਾ। ਇਸ ਦਾ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੀ ਗਿਆ ਹੈ। ਮੁੱਖ ਮੰਤਰੀ ਨੇ ਆਖਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ਦੇ ਅਨਿਨ ਸੇਵਕ, ਬਚਪਨ ਤੋਂ ਹੀ ਗੁਰਮਤਿ ਸੰਗੀਤ ਨੂੰ ਪ੍ਰਣਾਏ ਅਤੇ ਗੁਰਮਤਿ ਦੇ ਸਾਰੇ ਰਾਗਾਂ ਵਿਚ ਪ੍ਰਪੱਕ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਬੇਵਕਤੀ ਅਕਾਲ ਚਲਾਣੇ 'ਤੇ ਉਨ੍ਹਾਂ ਨੂੰ ਡੂੰਘਾ ਦੁੱਖ ਹੈ। ਭਾਈ ਨਿਰਮਲ ਸਿੰਘ ਖਾਲਸਾ ਦੀ ਯਾਦ ਨੂੰ ਸਦੀਵੀ ਬਣਾਈ ਰੱਖਣ ਲਈ ਪੰਜਾਬ ਸਰਕਾਰ ਵਲੋਂ ਲੋਹੀਆਂ (ਸ਼ਾਹਕੋਟ) ਵਿਖੇ ਨਵੀਂ ਬਣਾਈ ਜਾ ਰਹੀ ਉਦਯੋਗਿਕ ਸਿਖਲਾਈ ਸੰਸਥਾ (ਆਈ. ਟੀ. ਆਈ.) ਉਨ੍ਹਾਂ ਦੇ ਨਾਂ 'ਤੇ ਸਮਰਪਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖਬਰ, 237 'ਤੇ ਪੁੱਜਾ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ, ਅਜੇ ਵੀ ਸੰਭਲਣ ਦਾ ਵੇਲਾ
2 ਅਪ੍ਰੈਲ ਨੂੰ ਕੋਰੋਨਾ ਕਾਰਨ ਹੋਇਆ ਸੀ ਦਿਹਾਂਤ
ਦੱਸਣਯੋਗ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਅਤੇ ਪਦਮਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਕੋਰੋਨਾ ਵਾਇਰਸ ਨਾਲ ਪੀੜਤ ਸਨ ਅਤੇ ਉਨ੍ਹਾਂ ਨੇ 2 ਅਪ੍ਰੈਲ ਨੂੰ ਤੜਕੇ 4.30 ਵਜੇ ਆਖਰੀ ਸਾਹ ਲਏ ਸਨ। ਬੁੱਧਵਾਰ ਨੂੰ ਭਾਈ ਨਿਰਮਲ ਖਾਲਸਾ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਸੀ ਅਤੇ ਵੀਰਵਾਰ ਸਵੇਰੇ ਤੜਕੇ ਸਾਢੇ ਚਾਰ ਵਜੇ ਉਹ ਅਕਾਲ ਚਲਾਣਾ ਕਰ ਗਏ। ਭਾਈ ਨਿਰਮਲ ਸਿੰਘ ਖਾਲਸਾ ਸਿੱਖ ਕੌਮ ਦੀ ਮਹਾਨ ਸ਼ਖਸੀਅਤ ਸਨ ਜਿਨ੍ਹਾਂ ਦੇ ਅਕਾਲ ਚਲਾਣੇ ਤੋਂ ਬਾਅਦ ਕੌਮ ਨੂੰ ਵੱਡਾ ਘਾਟਾ ਪਿਆ ਹੈ। ਭਾਈ ਨਿਰਮਲ ਸਿੰਘ ਖਾਲਸਾ ਨੂੰ 2009 ਵਿਚ ਪਦਮਸ਼੍ਰੀ ਐਵਾਰਡ ਨਾਲ ਨਿਵਾਜਿਆ ਗਿਆ ਸੀ।
ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਨਾਲ ਜੰਗ ਵਿਰੁੱਧ ਪੰਜਾਬ ਸਰਕਾਰ ਦਾ ਵੱਡਾ ਕਦਮ, ਜਾਰੀ ਕੀਤੇ ਇਹ ਨਵੇਂ ਹੁਕਮ
ਜਲੰਧਰ: ਮੇਅਰ ਸਣੇ ਦੋ ਦਰਜਨ ਕੌਂਸਲਰਾਂ ਨੇ ਕਰਵਾਇਆ ਕੋਰੋਨਾ ਵਾਇਰਸ ਦਾ ਟੈਸਟ
NEXT STORY