ਜਲੰਧਰ : ਕਾਂਗਰਸੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਸਰਬ ਪਾਰਟੀ ਵਿਧਾਇਕਾਂ ਨੂੰ ਸਿਆਸਤ ਤੋਂ ਉਪਰ ਉੱਠ ਕੇ ਗਰੀਬ ਅਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ। ਵਿਧਾਇਕ ਪਿੰਕੀ ਨੇ ਸਾਰੇ ਵਿਧਾਇਕਾਂ ਨੂੰ ਬੇਨਤੀ ਕਰਦਿਆਂ ਕਿਹਾ ਹੈ ਕਿ ਕਰਫਿਊ ਕਾਰਨ ਰਿਕਸ਼ਾ ਵਾਲਿਆਂ, ਦਿਹਾੜੀਦਾਰਾਂ, ਮਜ਼ਦੂਰਾਂ ਅਤੇ ਗਰੀਬਾਂ ਦਾ ਰੋਜ਼ਗਾਰ ਬਿਲਕੁਲ ਠੱਪ ਹੋ ਕੇ ਰਹਿ ਗਿਆ ਹੈ, ਇਹ ਗਰੀਬ ਉਹ ਹਨ ਜਿਹੜੇ ਸਾਰਾ ਦਿਨ ਕੰਮ ਕਰਕੇ ਸ਼ਾਮ ਦੀ ਰੋਟੀ ਖਾਂਦੇ ਸਨ। ਕਰਫਿਊ ਕਾਰਨ ਨਾ ਤਾਂ ਇਹ ਬਾਹਰ ਨਿਕਲ ਸਕਦੇ ਹਨ ਅਤੇ ਨਾ ਹੀ ਇਨ੍ਹਾਂ ਕੋਲ ਰੋਜ਼ਗਾਰ ਹੈ, ਅਜਿਹੇ ਵਿਚ ਸਾਰੇ ਵਿਧਾਇਕਾਂ ਨੂੰ ਅਤੇ ਹੋਰ ਧਨਾਢ ਲੋਕਾਂ ਨੂੰ ਅੱਗੇ ਆ ਕੇ ਇਨ੍ਹਾਂ ਦੀ ਬਾਂਹ ਫੜਨੀ ਚਾਹੀਦੀ ਹੈ ਤਾਂ ਜੋ ਇਹ ਗਰੀਬ ਆਪਣਾ ਅਤੇ ਆਪਣੇ ਪਰਿਵਾਰ ਦਾ ਢਿੱਡ ਪਾਲ ਸਕਣ।
ਇਹ ਵੀ ਪੜ੍ਹੋ : ਕੋਰੋਨਾ ਸੰਕਟ ''ਚ ਵਿਧਾਇਕ ਆਵਲਾ ਦਾ ਵੱਡਾ ਐਲਾਨ, ਅਜਿਹਾ ਕਰਨ ਵਾਲੇ ਦੇਸ਼ ਦੇ ਪਹਿਲੇ ਵਿਧਾਇਕ ਬਣੇ
ਵਿਧਾਇਕ ਪਿੰਕੀ ਨੇ ਕਿਹਾ ਕਿ ਗਰੀਬੀ ਰੇਖਾ ਤੋਂ ਹੇਠਾਂ ਜੀਵਨ ਬਸਰ ਕਰਨ ਵਾਲੇ ਲੋਕ ਭਿਖਾਰੀ ਜਾਂ ਸਰੀਰਕ ਤੌਰ 'ਤੇ ਅਸਮਰੱਥ ਵਿਅਕਤੀਆਂ ਲਈ ਇਹ ਸਮਾਂ ਬਹੁਤ ਹੀ ਔਖਾ ਹੈ, ਅਜਿਹੇ 'ਚ ਸਾਰੇ ਵਿਧਾਇਕਾਂ ਨੂੰਇਨ੍ਹਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਮਨਰੇਗਾ ਫੰਡਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ 'ਚ ਤੇਲੰਗਾਨਾ, ਤਾਮਿਲਨਾਡੂ ਅਤੇ ਚਾਰ ਹੋਰ ਸੂਬਿਆਂ ਵਿਚ ਮਨਰੇਗਾ ਫੰਡਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਪੰਜਾਬ ਪੁਲਸ ਅਤੇ ਜ਼ਿਲਾ ਅਧਿਕਾਰੀਆਂ ਦੇ ਕੰਮ ਦੀ ਸ਼ਲਾਘਾ ਕਰਦਿਆਂ ਸਮਾਜ ਸੇਵੀ ਸੰਸਥਾਵਾਂ ਅਤੇ ਲੀਡਰਾਂ ਨੂੰ ਵੀ ਅੱਗੇ ਆ ਕੇ ਆਪਣਾ ਵਡਮੁੱਲਾ ਯੋਗਦਾਨ ਪਾਉਣ ਲਈ ਆਖਿਆ ਹੈ।
ਇਹ ਵੀ ਪੜ੍ਹੋ : ਦੇਖੋ ਕਰਫਿਊ ''ਚ ਕੀ ਹਨ ਅੰਮ੍ਰਿਤਸਰ ਦੇ ਮੌਜੂਦਾ ਹਾਲਾਤ, ਪੁਲਸ ਕਰ ਰਹੀ ਵੱਡੇ ਕੰਮ
ਵਿਧਾਇਕ ਨੇ ਸਿਆਸੀ ਲੀਡਰਾਂ ਅਤੇ ਵਿਧਾਇਕਾਂ ਨੂੰ ਕਿਹਾ ਕਿ ਉਹ ਆਪ ਵੀ ਸਰਕਾਰ ਵਲੋਂ ਦਿੱਤੀਆਂ ਹਿਦਾਇਤਾਂ ਦਾ ਪਾਲਣ ਕਰਨ ਅਤੇ ਆਪਣੇ ਹਲਕੇ ਦੇ ਲੋਕਾਂ ਨੂੰ ਵੀ ਕੋਰੋਨਾ ਵਾਇਰਸ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ। ਇਸ ਨਾਲ ਇਕ ਤਾਂ ਸਰਕਾਰ ਦੀ ਮਦਦ ਹੋਵੇਗੀ ਦੂਜਾ ਕੋਰੋਨਾ ਵਾਇਰਸ ਦੇ ਮਾਰੂ ਪ੍ਰਭਾਵ ਨੂੰ ਵਧਣ ਤੋਂ ਵੀ ਰੋਕਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਕਰਫਿਊ ਦਰਮਿਆਨ ਸੋਸ਼ਲ ਮੀਡੀਆ ''ਤੇ ਵਾਇਰਲ ਹੋਈ ਆਡੀਓ ਨੇ ਪਾਇਆ ਭੜਥੂ
ਕਾਬੁਲ ਗੁਰਦੁਆਰੇ ’ਤੇ ਹੋਏ ਅੱਤਵਾਦੀ ਹਮਲੇ ਦੀ ਗਿ. ਹਰਪ੍ਰੀਤ ਸਿੰਘ ਨੇ ਕੀਤੀ ਨਿੰਦਾ
NEXT STORY