ਪਠਾਨਕੋਟ (ਧਰਮਿੰਦਰ ਠਾਕੁਰ) : ਪਠਾਨਕੋਟ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਪਠਾਨਕੋਟ ਦੀ ਬੈਂਕ ਕਾਲੋਨੀ ਦਾ ਇਕ ਵਿਅਕਤੀ 21 ਤਾਰੀਕ ਨੂੰ ਮਹਾਰਾਸ਼ਟਰ ਤੋਂ ਪਠਾਨਕੋਟ ਆਇਆ ਸੀ। ਇਸ ਦੌਰਾਨ ਜਦੋਂ ਸਿਹਤ ਵਿਭਾਗ ਵਲੋਂ ਉਕਤ ਵਿਅਕਤੀ ਦੇ ਸੈਂਪਲ ਜਾਂਚ ਲਈ ਲਏ ਗਏ ਤਾਂ ਅੱਜ ਰਿਪੋਰਟ ਆਉਣ 'ਤੇ ਉਹ ਕੋਰੋਨਾ ਵਾਇਰਸ ਪਾਜ਼ੇਟਿਵ ਪਾਇਆ ਗਿਆ। ਹੁਣ ਸਿਹਤ ਵਿਭਾਗ ਵਲੋਂ ਉਕਤ ਵਿਅਕਤੀ ਨੂੰ ਆਈਸੋਲੇਸ਼ਨ ਵਾਰਡ ਵਿਚ ਦਾਖਲ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਵਿਭਾਗ ਵਲੋਂ ਪਾਜ਼ੇਟਿਵ ਆਏ ਵਿਅਕਤੀ ਦੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਦੀ ਵੀ ਸੂਚੀ ਤਿਆਰ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : 24 ਘੰਟੇ ਵੀ ਕੋਰੋਨਾ ਮੁਕਤ ਨਹੀਂ ਰਿਹਾ ਮੁਕਤਸਰ, ਪੈਰਾ ਮਿਲਟਰੀ ਫੋਰਸ ਦੇ ਜਵਾਨ ਦੀ ਰਿਪੋਰਟ ਪਾਜ਼ੇਟਿਵ
ਸਿਹਤ ਵਿਭਾਗ ਮੁਤਾਬਕ ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਵਾਇਰਸ ਦੇ ਹੁਣ ਤਕ 32 ਪਾਜ਼ੇਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 28 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ 1 ਦੀ ਇਲਾਜ ਦੌਰਾਨ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਹੁਣ ਪਠਾਨਕੋਟ ਵਿਚ ਸਰਗਰਮ ਕੇਸਾਂ ਦੀ ਗਿਣਤੀ 3 ਹੋ ਗਈ ਹੈ।
ਇਹ ਵੀ ਪੜ੍ਹੋ : ਕੋਰੋਨਾ ਦੀ ਆਫ਼ਤ ਅਜੇ ਠੱਲ੍ਹੀ ਨਹੀਂ, ਪੰਜਾਬ ਦੇ ਸਰਹੱਦੀ ਇਲਾਕਿਆਂ 'ਤੇ ਮੰਡਰਾਇਆ ਇਕ ਹੋਰ ਖਤਰਾ
ਕਲਯੁੱਗੀ ਮਾਂ ਦੀ ਘਿਨੌਣੀ ਕਰਤੂਤ, 5 ਸਾਲਾ ਮਾਸੂਮ 'ਤੇ ਪਾਇਆ ਤੇਜ਼ਾਬ
NEXT STORY