ਸੁਜਾਨਪੁਰ (ਜੋਤੀ) : ਸੋਮਵਾਰ ਨੂੰ ਸੁਜਾਨਪੁਰ ਵਿਚ ਕੋਰੋਨਾ ਵਾਇਰਸ ਦੇ ਦੋ ਹੋਰ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਇਸ ਗੱਲ ਦੀ ਜਾਣਕਾਰੀ ਸਿਵਲ ਹਸਪਤਾਲ ਦੀ ਐੱਸ. ਐੱਮ. ਓ. ਨੀਰੂ ਸ਼ਰਮਾ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਪਾਜ਼ੇਟਿਵ ਆਏ ਮਰੀਜ਼ਾਂ ਦੀ ਪਛਾਣ ਵਿਜੇ ਕੁਮਾਰ ਪੁੱਤਰ ਚੰਦੋ ਰਾਮ ਵਾਰਡ ਨੰਬਰ 11 ਅਤੇ ਪ੍ਰਵੀਣ ਕੁਮਾਰ ਪੁੱਤਰ ਕਰਮ ਸਿੰਘ ਵਾਰਡ ਨੰਬਰ 5 ਸੁਜਾਨਪੁਰ ਦੇ ਰੂਪ ਵਿਚ ਹੋਈ ਹੈ। ਦੋਵਾਂ ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਦੋਵਾਂ ਦੇ ਇਲਾਕਿਆਂ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਵਿਭਾਗ ਵਲੋਂ ਦੋਵਾਂ ਵਿਅਕਤੀਆਂ ਦੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਦੀ ਸੂਚੀ ਤਿਆਰੀ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਕੁਆਰੰਟਾਈਨ ਕਰਕੇ ਉਨ੍ਹਾਂ ਦੇ ਸੈਂਪਲ ਲਏ ਜਾ ਸਕਣ।
ਇਹ ਵੀ ਪੜ੍ਹੋ : ਹਸਪਤਾਲ ''ਚੋਂ ਫਰਾਰ ਹੋਇਆ ਕੋਰੋਨਾ ਪਾਜ਼ੇਟਿਵ ਮਰੀਜ਼, ਪੁਲਸ ਨੇ ਕੀਤਾ ਕਾਬੂ
ਇਥੇ ਇਹ ਵੀ ਦੱਸਣਯੋਗ ਹੈ ਕਿ ਜ਼ਿਲਾ ਪਠਾਨਕੋਟ ਵਿਚ ਕੋਰੋਨਾ ਵਾਇਰਸ ਮਰੀਜ਼ਾਂ ਦੀ ਗਿਣਤੀ ਪਹਿਲਾਂ 25 ਸੀ ਜੋ ਹੁਣ ਵੱਧ ਕੇ 27 ਹੋ ਗਈ ਹੈ। ਇਨ੍ਹਾਂ ਵਿਚੋਂ 10 ਮਰੀਜ਼ ਕੋਰੋਨਾ ਵਾਇਰਸ 'ਤੇ ਫਤਿਹ ਹਾਸਲ ਕਰਕੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ ਇਕ ਮਹਿਲਾ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਮੁਕਤਸਰੀਆਂ ਲਈ ਰਾਹਤ ਭਰੀ ਖਬਰ, 34 ਸੈਂਪਲ ਆਏ ਨੈਗੇਟਿਵ
ਬਾਘਾਪੁਰਾਣਾ: 70 ਕਸ਼ਮੀਰੀਆਂ ਨੂੰ ਵਿਧਾਇਕ ਬਰਾੜ ਤੇ ਐਸ.ਡੀ.ਐਮ ਨੇ ਕੀਤਾ ਲਖਨਪੁਰ ਬਾਰਡਰ ਲਈ ਰਵਾਨਾ
NEXT STORY