ਪਟਿਆਲਾ (ਪਰਮੀਤ): ਦੁਨੀਆ ਭਰ 'ਚ ਮਨੁੱਖਤਾ 'ਤੇ ਆਏ ਕੋਰੋਨਾ ਵਾਇਰਸ ਮਹਾਂਮਾਰੀ ਦੇ ਕਹਿਰ ਨੂੰ ਦੇਖਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਪ੍ਰਬੰਧ ਅਧੀਨ ਸਾਰੇ ਗੁਰਦੁਆਰਾ ਸਾਹਿਬਾਨ ਅੰਦਰ ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹੋਏ 17 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਸ਼ੁਰੂ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦੇ ਭੋਗ 19 ਮਾਰਚ ਨੂੰ ਪਾਏ ਜਾਣਗੇ।
ਇਹ ਵੀ ਪੜ੍ਹੋ: ਅੰਮ੍ਰਿਤਸਰ ਦੇ ਗੁਰੂ ਬਾਜ਼ਾਰ 'ਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ, ਟਲਿਆ ਵੱਡਾ ਹਾਦਸਾ
ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਪ੍ਰਬੰਧਕੀ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਿਦਾਇਤਾਂ ਤਹਿਤ ਗੁਰਦੁਆਰਾ ਸਾਹਿਬਾਨ ਵਿਖੇ ਦਰਸ਼ਨ ਦੀਦਾਰ ਕਰਨ ਤੋਂ ਪਹਿਲਾਂ ਹੱਥ ਧੋਣ ਵਾਲੇ ਸਥਾਨਾਂ 'ਤੇ ਤੌਲੀਆ ਹਟਾ ਕੇ ਨੈਪਕਿੰਨ ਲਾਜ਼ਮੀ ਕਰਕੇ ਡਸਟਬੀਨ ਲਗਾਏ ਜਾਣਗੇ, ਤਾਂ ਜੋ ਇਕ ਵਾਰ ਹੱਥ ਸਾਫ ਕਰਨ ਮਗਰੋਂ ਵਰਤੇ ਗਏ ਪੇਪਰ ਉਸ 'ਚ ਪਾਏ ਜਾਣ। ਇਸ ਤੋਂ ਇਲਾਵਾ ਸਾਫ-ਸਫਾਈ ਦਾ ਧਿਆਨ ਰੱਖਣ ਅਤੇ ਸੈਨੇਟਾਈਜ਼ਰ ਦਾ ਪ੍ਰਬੰਧ ਕਰਨ ਲਈ ਵੀ ਕਿਹਾ ਹੈ।ਇਨ੍ਹਾਂ ਤੋਂ ਇਲਾਵਾ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਸਪੈਸ਼ਲ ਵਾਰਡ ਵੀ ਰਾਖਵੀਂ ਕੀਤੀ ਗਈ ਹੈ। ਭਾਈ ਲੌਂਗੋਵਾਲ ਵੱਲੋਂ ਸੰਗਤਾਂ ਨੂੰ ਅਪੀਲ ਹੈ ਕਿ ਉਹ ਸਿਹਤ ਵਿਭਾਗ ਵੱਲੋਂ ਸੁਝਾਈਆਂ ਸਾਵਧਾਨੀਆਂ ਨੂੰ ਅਪਨਾਉਣ।
ਮੋਗਾ ਦੇ ਰਹਿਣ ਵਾਲੇ ਨੌਜਵਾਨ ਨੇ ਕੈਨੇਡਾ 'ਚ ਕੀਤੀ ਆਤਮ ਹੱਤਿਆ
NEXT STORY