ਫਗਵਾੜਾ (ਜਲੋਟਾ): ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਫਗਵਾੜਾ 'ਚ 7 ਨਵੇਂ ਮਾਮਲੇ ਸਾਹਮਣੇ ਆਏ ਹਨ। ਅੱਜ ਜਿਹੜੇ ਨਵੇਂ ਫਗਵਾੜਾ 'ਚ 7 ਨਵੇਂ ਮਾਮਲੇ ਸਾਹਮਣੇ ਆਏ ਹਨ ਇਨ੍ਹਾਂ 'ਚੋਂ ਪੁਲਸ ਥਾਣਾ ਸਤਨਾਮਪੁਰਾ ਦੀ ਐੱਸ.ਐੱਚ.ਓ. ਊਸ਼ਾ ਰਾਣੀ, ਗਿਤੇਸ਼ ਪਾਸੀ, ਨੀਲਮ ਟੂਰਾ, ਪਲਕ, ਰਾਮ ਜੱਸ, ਸ੍ਰਮਿਤੀ ਕਮਲੇਸ਼ ਰਾਣੀ ਦੀ ਕੋਰੋਨਾ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਨ੍ਹਾਂ 7 ਲੋਕਾਂ ਨੂੰ ਸਿਹਤ ਵਿਭਾਗ ਵਲੋਂ ਕੁਆਰੰਟੀਨ ਕੀਤਾ ਗਿਆ ਹੈ ਅਤੇ ਜਿਹੜੇ ਲੋਕਾਂ ਇਨ੍ਹਾਂ ਦੇ ਸੰਪਰਕ 'ਚ ਆਏ ਹਨ। ਉਨ੍ਹਾਂ ਦੀ ਭਾਲ ਜਾਰੀ ਹੈ।
ਇਹ ਵੀ ਪੜ੍ਹੋ: ਜ਼ਿਲ੍ਹਾ ਫਿਰਜ਼ੋਪੁਰ 'ਚ ਕੋਰੋਨਾ ਦਾ ਕਹਿਰ ਜਾਰੀ, 27 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ
ਦੱਸਣਯੋਗ ਹੈ ਕਿ ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਕੋਰੋਨਾ ਵਾਇਰਸ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ। ਮੰਗਲਵਾਰ ਨੂੰ ਦੇਸ਼ ਵਿਚ ਕੋਰੋਨਾ ਵਾਇਰਸ ਦਾ ਅੰਕੜਾ 50 ਹਜ਼ਾਰ ਦੇ ਕਰੀਬ ਜਾ ਪੁੱਜਾ। ਇਕ ਦਿਨ ਵਿਚ ਕੋਰੋਨਾ ਦੇ 47,703 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ 'ਚ ਵਾਇਰਸ ਦੇ ਕੇਸ ਵੱਧ ਕੇ 14,83,156 ਹੋ ਗਏ ਹਨ।
ਜ਼ਿਲ੍ਹਾ ਗੁਰਦਾਸਪੁਰ 'ਚ ਕੋਰੋਨਾ ਦੇ 23 ਨਵੇਂ ਮਾਮਲਿਆਂ ਦੀ ਪੁਸ਼ਟੀ, ਕੁੱਲ ਅੰਕੜਾ 450 ਤੋਂ ਪਾਰ
NEXT STORY