ਮੋਗਾ (ਗੋਪੀ ਰਾਊਕੇ, ਸੰਦੀਪ ਸ਼ਰਮਾ) : ਸਿਹਤ ਮੰਤਰੀ ਪੰਜਾਬ ਬਲਵੀਰ ਸਿੰਘ ਸਿੱਧੂ ਤੇ ਸਿਵਲ ਸਰਜਨ ਮੋਗਾ ਡਾ. ਅੰਦੇਸ਼ ਕੰਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੋਵਿਡ-19 ਦੇ ਪਿਛਲੇ ਦਿਨੀਂ ਸਿਹਤ ਬਲਾਕ ਡਰੋਲੀ ਭਾਈ ਵਲੋਂ ਲਏ ਗਏ 26 ਪੁਲਸ ਮੁਲਾਜ਼ਮਾਂ ਸਮੇਤ 38 ਵਿਅਕਤੀਆਂ ਦੇ ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਜਦਕਿ ਛੱਤੀਸਗੜ੍ਹ ਤੋਂ ਪਰਤੇ 12 ਵਿਅਕਤੀਆਂ ਦੇ ਨਵੇਂ ਸੈਂਪਲ ਲਏ ਗਏ ਹਨ। ਸਿਹਤ ਬਲਾਕ ਡਰੋਲੀ ਭਾਈ ਦੇ ਮਾਸ ਮੀਡੀਆ ਵਿੰਗ ਦੇ ਇੰਚਾਰਜ ਤੇ ਬੀ.ਈ.ਈ. ਰਛਪਾਲ ਸਿੰਘ ਸੋਸਣ ਵਲੋਂ ਜਾਰੀ ਪ੍ਰੈੱਸ ਨੋਟ ਅਨੁਸਾਰ ਥਾਣਾ ਸਦਰ ਮੋਗਾ ਦੇ 26 ਪੁਲਸ ਮੁਲਾਜ਼ਮਾਂ ਦੇ ਸੈਂਪਲ ਲਏ ਗਏ ਸਨ, ਜਿਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਜਦਕਿ ਲਾਲਾ ਲਾਜਪਤ ਰਾਏ ਕਾਲਜ 'ਚ ਬਣੇ ਕੋਵਿਡ ਕੇਅਰ ਕੇਂਦਰ 'ਚ ਇਕਾਂਤਵਾਸ ਕੀਤੇ ਗਏ ਕੰਬਾਈਨ ਡਰਾਈਵਰ ਤੇ ਲੇਬਰ ਵਾਲੇ 12 ਵਿਅਕਤੀਆਂ ਦੀਆਂ ਰਿਪੋਰਟਾਂ ਵੀ ਨੈਗੇਟਿਵ ਆਈਆਂ ਹਨ।
ਸਿਹਤ ਬਲਾਕ ਡਰੋਲੀ ਭਾਈ ਦੇ ਸੀਨੀਅਰ ਮੈਡੀਕਲ ਅਫਸਰ ਡਾ. ਇੰਦਰਵੀਰ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਛੱਤੀਸਗੜ੍ਹ ਪੰਜਾਬ ਸਰਕਾਰ ਵਲੋਂ ਲਿਆਂਦੇ ਗਏ ਮਜ਼ਦੂਰਾਂ ਤੇ ਕਾਰੀਗਰਾਂ 'ਚੋਂ 12 ਜਣਿਆਂ ਨੂੰ ਦੌਲਤਪੁਰਾ ਨੀਵਾਂ ਪਿੰਡ ਦੇ ਸਕੂਲ 'ਚ ਏਕਾਂਤਵਾਸ ਕੀਤਾ ਗਿਆ ਹੈ, ਜਿਨ੍ਹਾਂ ਦੇ ਅੱਜ ਸੈਂਪਲ ਲੈ ਕੇ ਲੈਬਾਰਟਰੀ ਨੂੰ ਭੇਜੇ ਗਏ ਹਨ। ਬੀ.ਈ.ਈ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਲੋਕ ਹੁਣ ਜਾਗਰੂਕ ਹੋ ਗਏ ਹਨ ਤੇ ਲੋਕਾਂ ਵਲੋਂ ਸਿਹਤ ਵਿਭਾਗ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਦੁਕਾਨਾਂ ਤੇ ਉਦਯੋਗ ਖੋਲ੍ਹੇ ਜਾ ਰਹੇ ਹਨ ਪਰ ਸੋਸ਼ਲ ਡਿਸਟੈਂਸਿੰਗ, ਮਾਸਕ ਅਤੇ ਹੱਥ ਧੋਣ/ਸੈਨੇਟਾਈਜ਼ ਦਾ ਖਿਆਲ ਰੱਖਣਾ ਜ਼ਰੂਰੀ ਹੈ।
ਕੈਬਨਿਟ ਮੰਤਰੀ ਬਾਜਵਾ ਵਲੋਂ ਕਬੱਡੀ ਦੇ ਬੋਹੜ ਮਹਿੰਦਰ ਸਿੰਘ ਦੀ ਮੌਤ 'ਤੇ ਡੂੰਘੇ ਦੁਖ ਦਾ ਪ੍ਰਗਟਾਵਾ
NEXT STORY