ਲੁਧਿਆਣਾ : ਲੁਧਿਆਣਾ ਤੋਂ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਨੇ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਕੇਂਦਰੀ ਸ਼ਹਿਰੀ ਵਿਕਾਸ ਅਤੇ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਟਵੀਟ ਕਰਕੇ ਮਹਾਰਾਸ਼ਟਰ ਤੋਂ ਦੂਜੇ ਸੂਬਿਆਂ ਲਈ ਹਵਾਈ ਉਡਾਣਾਂ ਪੂਰੀ ਤਰ੍ਹਾਂ ਰੱਦ ਕਰਨ ਦੀ ਅਪੀਲ ਕੀਤੀ ਹੈ। ਬਿੱਟੂ ਨੇ ਕਿਹਾ ਕਿ ਅੱਜ ਮਹਾਰਾਸ਼ਟਰ ਦੇਸ਼ ਵਿਚ ਕੋਰੋਨਾ ਦਾ ਵੱਡਾ ਹਾਟਸਪਾਟ ਬਣ ਕੇ ਉਭਰਿਆ ਹੈ ਅਤੇ ਇਥੇ ਕੋਰੋਨਾ ਮਹਾਮਾਰੀ ਕਾਰਣ ਮੌਤਾਂ ਦੀ ਗਿਣਤੀ ਵੀ ਵੱਧ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਕੋਰੋਨਾ ਦਾ ਕਹਿਰ ਜਾਰੀ, 5 ਨਵੇਂ ਮਾਮਲੇ ਆਏ ਸਾਹਮਣੇ
ਲਿਹਾਜ਼ਾ ਇਸ ਨੂੰ ਦੇਖਦੇ ਹੋਏ ਤੁਰੰਤ ਸਖਤ ਕਦਮ ਚੁੱਕੇ ਜਾਣ ਦੀ ਲੋੜ ਹੈ ਤਾਂ ਜੋ ਦੂਜੇ ਸੂਬਿਆਂ ਵਿਚ ਮਹਾਰਾਸ਼ਟਰ ਵਰਗੇ ਹਾਲਾਤ ਨਾ ਬਣ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਘੱਟੋ ਘੱਟ ਪੰਜਾਬ-ਚੰਡੀਗੜ੍ਹ ਵਿਚ ਮਹਾਰਾਸ਼ਟਰ ਤੋਂ ਫਲਾਇਟਸ ਦੀ ਇਜਾਜ਼ਤ ਬਿਲਕੁਲ ਨਾ ਹੋਵੇ ਕਿਉਂਕਿ ਇਥੇ ਕੋਵਿਡ-19 ਦੇ ਮਾਮਲੇ ਘੱਟ ਹਨ।
ਇਹ ਵੀ ਪੜ੍ਹੋ : ਲੁਧਿਆਣਾ 'ਚ ਤੇਜ਼ੀ ਨਾਲ ਵੱਧ ਰਿਹੈ ਕੋਰੋਨਾ, 2 ਹਵਾਲਾਤੀਆਂ ਸਮੇਤ ਇਕੋ ਪਰਿਵਾਰ ਦੇ 7 ਜੀਅ ਆਏ ਪਾਜ਼ੇਟਿਵ
ਬਠਿੰਡਾ 'ਚ ਜਲਦ ਸ਼ੁਰੂ ਹੋਵੇਗੀ ਪੰਜਾਬ ਟੀ-10 ਕ੍ਰਿਕਟ ਲੀਗ, ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ
NEXT STORY