ਤਪਾ ਮੰਡੀ (ਸ਼ਾਮ, ਗਰਗ) : ਕੋਰੋਨਾ ਵਾਇਰਸ ਕਾਰਨ ਜਿੱਥੇ ਕਾਰਨ ਜਿੱਥੇ ਸ੍ਰੀ ਦਰਬਾਰ ਸਾਹਿਬ ਆਉਣ ਵਾਲੀ ਸੰਗਤ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ, ਉਥੇ ਹੀ ਐੱਸ. ਜੀ. ਪੀ. ਸੀ. ਨੇ ਮਹਾਂਮਾਰੀ ਕਾਰਨ ਸਾਰੇ ਵੱਡੇ ਸਮਾਗਮ ਮੁਲਤਵੀ ਕਰ ਦਿੱਤੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਐੱਸ. ਜੀ. ਪੀ. ਸੀ. ਵੱਲੋਂ ਦਰਬਾਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ ਮੈਡੀਕਲ ਦੇ ਪੂਰੇ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਹੋਣ ਵਾਲੇ ਸਾਰੇ ਵੱਡੇ ਸਮਾਗਮਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਇਆ ਜਾ ਸਕੇ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਅਖੰਡ ਪਾਠ ਪ੍ਰਕਾਸ਼ ਕਰਕੇ ਅਰਦਾਸ ਬੇਨਤੀਆਂ ਕੀਤੀਆਂ ਜਾ ਰਹੀਆਂ ਹਨ ਕਿ ਲੋਕ ਇਸ ਮਹਾਂਮਾਰੀ ਤੋਂ ਬਚ ਕੇ ਸਿਹਤਯਾਬ ਰਹਿਣ।
ਇਹ ਵੀ ਪੜ੍ਹੋ : ਐੱਸ. ਜੀ. ਪੀ. ਸੀ. ਦਾ ਵੱਡਾ ਫੈਸਲਾ, ਦਰਬਾਰ ਸਾਹਿਬ ਆਉਣ ਵਾਲੀ ਸੰਗਤ ਦੀ ਸਕਰੀਨਿੰਗ ਸ਼ੁਰੂ
ਕਰਤਾਰਪੁਰ ਲਾਂਘੇ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਇਸ ਲਾਂਘੇ ਨਾਲ ਸਿੱਖ ਕੌਮ ਹੀ ਨਹੀਂ ਸਗੋਂ ਪੂਰੀ ਦੁਨੀਆਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ, ਬੇਸ਼ੱਕ ਸਰਕਾਰਾਂ ਵੱਲੋਂ ਕੁਝ ਦਿਨਾਂ ਲਈ ਲਾਂਘੇ ਨੂੰ ਰੋਕਿਆ ਗਿਆ ਹੈ ਪਰ ਭਾਰਤ ਸਰਕਾਰ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਥੇ ਸ਼ਰਧਾਲੂਆਂ ਦੀ ਦੇਖ-ਰੇਖ ਲਈ ਮੈਡੀਕਲ ਕੈਂਪਾਂ ਦਾ ਆਯੋਜਨ ਕੀਤਾ ਜਾਵੇ ਜਿਸ ਨਾਲ ਸ਼ਰਧਾਲੂ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਸਕਣ।
ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਗੁਰੂ ਬਾਜ਼ਾਰ 'ਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ, ਟਲਿਆ ਵੱਡਾ ਹਾਦਸਾ
ਦਰਬਾਰ ਸਾਹਿਬ ਆਉਣ ਵਾਲੀ ਸੰਗਤ ਦੀ ਹੋ ਰਹੀ ਸਕਰੀਨਿੰਗ
ਸੰਸਾਰ ਭਰ ਵਿਚ ਫੈਲੇ ਕੋਰੋਨਾ ਵਾਇਰਸ ਦੇ ਵਧਦੇ ਪ੍ਰਕੋਪ ਕਾਰਨ ਹੁਣ ਐੱਸ. ਜੀ. ਪੀ. ਸੀ. ਨੇ ਵੱਡਾ ਫੈਸਲਾ ਲੈਂਦੇ ਹੋਏ ਸਿਹਤ ਵਿਭਾਗ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ 'ਚ ਆਉਣ ਵਾਲੀਆਂ ਸੰਗਤਾਂ ਦੀ ਸਕਰੀਨਿੰਗ ਸ਼ੁਰੂ ਕਰ ਦਿੱਤੀ ਹੈ। ਹੁਣ ਦਰਬਾਰ ਸਾਹਿਬ ਆਉਣ ਵਾਲੀਆਂ ਸੰਗਤਾਂ ਦਾ ਪਹਿਲਾਂ ਸਰੀਰਕ ਟੈਂਪਰੇਚਰ ਚੈੱਕ ਕੀਤਾ ਜਾਵੇਗਾ ਅਤੇ ਜੇਕਰ ਉਨ੍ਹਾਂ ਨੂੰ ਬੁਖਾਰ ਹੋਇਆ ਤਾਂ ਉਨ੍ਹਾਂ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਉਨ੍ਹਾਂ ਦਾ ਇਲਾਜ ਕਰਵਾਇਆ ਜਾਵੇਗਾ। ਇਸ ਦੀ ਸ਼ੁਰੂਆਤ ਹਰਮਿੰਦਰ ਸਾਹਿਬ ਦੇ ਮੁੱਖ ਦਰਵਾਜ਼ੇ 'ਤੇ ਕੀਤੀ ਗਈ ਹੈ। ਐੱਸ. ਜੀ. ਪੀ. ਸੀ. ਵਲੋਂ ਡਾਕਟਰ ਰੂਪ ਸਿੰਘ ਅਤੇ ਪੰਜਾਬ ਸਰਕਾਰ ਵਲੋਂ ਬਣਾਈ ਗਈ ਵਿਸ਼ੇਸ਼ ਮੈਡੀਕਲ ਟੀਮ ਨੇ ਇਸ ਕੈਂਪ ਦੀ ਸ਼ੁਰੂਆਤ ਕੀਤੀ ਹੈ। ਡਾਕਟਰਾਂ ਦਾ ਇਹ ਕੈਂਪ 24 ਘੰਟੇ ਚੱਲੇਗਾ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਵਲੋਂ 'ਧਰਮ ਯੁੱਧ' ਦਾ ਐਲਾਨ
ਅਕਾਲੀ ਦਲ ਤੇ ਆਪ ਨੂੰ ਕੈਪਟਨ ਦੀਆਂ ਖਰੀਆਂ-ਖਰੀਆਂ
NEXT STORY