ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ):ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਅੱਜ ਸ੍ਰੀ ਮੁਕਤਸਰ ਵਿਖੇ ਪੰਜ ਹੋਰ ਕੋਰੋਨਾ ਪਾਜ਼ੇਟਿਵ ਮਰੀਜ਼ ਆਏ ਹਨ, ਜਿਨ੍ਹਾਂ 'ਚੋਂ ਚਾਰ ਕੇਸ ਗਿੱਦੜਬਾਹਾ ਨਾਲ ਸਬੰਧਿਤ ਹਨ ਜੋ ਕਿ ਪਹਿਲਾਂ ਪਾਜਟਿਵ ਕੇਸ ਦੇ ਸਬੰਧ ਵਿਚ ਆਏ ਹਨ, ਜਦਕਿ ਇਕ ਹੋਰ ਮਰੀਜ਼ ਬੱਲੂਆਣਾ ਨਾਲ ਸਬੰਧਿਤ ਹੈ ਜਿਸਦੀ ਸੈਂਪਲ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ। 5 ਕੋਰੋਨਾ ਪਾਜ਼ੇਟਿਵ ਕੇਸ ਆਉਣ ਨਾਲ ਜ਼ਿਲ੍ਹੇ 'ਚ ਹੁਣ ਕੋਰੋਨਾ ਦੇ 16 ਐਕਟਿਵ ਕੇਸ ਹੋ ਗਏ ਹਨ।
ਇਹ ਵੀ ਪੜ੍ਹੋ: ਗਲੀ 'ਚ ਖੇਡ ਰਹੇ ਬੱਚੇ ਨੂੰ ਕੁੱਤੇ ਨੇ ਨੋਚ-ਨੋਚ ਕੇ ਖਾਧਾ, ਮੂੰਹ 'ਤੇ ਲੱਗੇ 26 ਟਾਂਕੇ
ਦੱਸਣਯੋਗ ਹੈ ਕਿ ਦੇਸ਼ ਵਿਚ ਕੋਰੋਨਾ ਵਾਇਰਸ ਦੇ ਦਿਨੋਂ-ਦਿਨ ਵੱਧਦੇ ਕਹਿਰ ਦਰਮਿਆਨ ਪਿਛਲੇ 24 ਘੰਟਿਆਂ ਦੌਰਾਨ ਹੁਣ ਤੱਕ ਸਭ ਤੋਂ ਵਧੇਰੇ ਰਿਕਾਰਡ 29,429 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਪੀੜਤਾਂ ਦਾ ਅੰਕੜਾ 9.36 ਲੱਖ ਦੇ ਪਾਰ ਪੁੱਜ ਗਿਆ ਹੈ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਇਸ ਦੌਰਾਨ ਵਾਇਰਸ ਨੂੰ 20 ਹਜ਼ਾਰ ਤੋਂ ਵਧੇਰੇ ਮਰੀਜ਼ ਮਾਤ ਦੇ ਚੁੱਕੇ ਹਨ। ਸਿਹਤ ਮੰਤਰਾਲਾ ਵਲੋਂ ਬੁੱਧਵਾਰ ਯਾਨੀ ਕਿ ਅੱਜ ਜਾਰੀ ਅੰਕੜਿਆਂ ਮੁਤਾਬਕ ਦੇਸ਼ ਭਰ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29,429 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਪੀੜਤਾਂ ਦੀ ਗਿਣਤੀ 9,36,181 ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ 582 ਲੋਕਾਂ ਦੀ ਮੌਤ ਹੋ ਜਾਣ ਨਾਲ ਮ੍ਰਿਤਕਾਂ ਦਾ ਅੰਕੜਾ 24,309 ਹੋ ਗਿਆ ਹੈ।
ਇਹ ਵੀ ਪੜ੍ਹੋ: ਗਰੀਬ ਦੇ ਮਕਾਨ ਦੀ ਛੱਤ ਡਿੱਗਣ ਕਾਰਨ 1 ਬੱਚੇ ਦੀ ਮੌਤ,ਦੂਜੇ ਦੇ ਇਲਾਜ ਲਈ ਨਹੀਂ ਹਨ ਪੈਸੇ
60 ਸਾਲਾਂ ਤੋਂ ਚੌਂਕੀ ਸਾਹਿਬ ਦੀ ਸੇਵਾ ਨਿਭਾਉਣ ਵਾਲੇ ਹਰਭਜਨ ਸਿੰਘ ਦਾ ਦਿਹਾਂਤ
NEXT STORY