ਅੰਮ੍ਰਿਤਸਰ/ਗੁਰਦਾਸਪੁਰ (ਸੁਮਿਤ ਖੰਨਾ) : ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਸੁਪਰ ਸਟਾਰ ਸੰਨੀ ਦਿਓਲ ਦਾ ਕੋਰੋਨਾ ਵਾਇਰਸ 'ਤੇ ਪਹਿਲਾ ਬਿਆਨ ਸਾਹਮਣੇ ਆਇਆ ਹੈ। ਵੀਡੀਓ ਰਾਹੀਂ ਸਾਂਸਦ ਸੰਨੀ ਦਿਓਲ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਸੰਨੀ ਦਿਓਲ ਨੇ ਲੋਕਾਂ ਨੂੰ ਇਕ ਦੂਜੇ ਤੋਂ ਦੂਰ ਰਹਿਣ ਅਤੇ ਆਪਣੇ ਆਪ ਨੂੰ ਘਰਾਂ ਵਿਚ ਹੀ ਆਈਸੋਲੇਟ ਕਰਨ ਦੀ ਅਪੀਲ ਕੀਤੀ ਹੈ। 22 ਤਾਰੀਕ ਦੇ ਜਨਤਾ ਕਰਫਿਊ ਤੋਂ ਬਾਅਦ ਲੋਕਾਂ ਵਲੋਂ ਘਰਾਂ 'ਚੋਂ ਬਾਹਰ ਆ ਕੇ ਜਸ਼ਨ ਮਨਾਉਣ ਨੂੰ ਸੰਨੀ ਦਿਓਲ ਨੇ ਬੇਵਕੂਫੀ ਦੱਸਿਆ ਹੈ। ਸੰਨੀ ਦਿਓਲ ਦਾ ਕਹਿਣਾ ਹੈ ਕਿ ਲੋਕਾਂ ਨੂੰ ਘਰਾਂ ਵਿਚ ਹੀ ਰਹਿ ਕੇ ਸਰਕਾਰ ਅਤੇ ਪ੍ਰਸ਼ਾਸਨ ਦਾ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਮਾਰੂ ਪ੍ਰਭਾਵ ਦੇ ਮੱਦੇਨਜ਼ਰ ਹੀ ਸਰਕਾਰ ਵਲੋਂ ਕਰਫਿਊ ਵਰਗਾ ਸਖਤ ਫੈਸਲਾ ਲਿਆ ਗਿਆ ਹੈ, ਜਿਸ ਦਾ ਲੋਕਾਂ ਵਲੋਂ ਸਹਿਯੋਗ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵਧਿਆ ਕੋਰੋਨਾ ਦਾ ਕਹਿਰ, ਮ੍ਰਿਤਕ ਬਲਦੇਵ ਸਿੰਘ ਦੇ ਪੋਤੇ ਦੀ ਰਿਪੋਰਟ ਪਾਜ਼ੇਟਿਵ
ਦੱਸਣਯੋਗ ਹੈ ਕਿ ਦੁਨੀਆ ਭਰ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਦੁਨੀਆ ਭਰ ਵਿਚ ਕੋਰੋਨਾ ਕਾਰਨ ਲਗਭਗ 16000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ, ਇਸ ਤੋਂ ਇਲਾਵਾ ਭਾਰਤ ਵਿਚ ਹੁਣ ਤਕ 10 ਮੌਤਾਂ ਕੋਰੋਨਾ ਕਾਰਨ ਹੋ ਚੁੱਕੀਆਂ ਹਨ ਜੇਕਰ ਗੱਲ ਕੀਤੀ ਜਾਵੇ ਪੰਜਾਬ ਦੀ ਤਾਂ ਪੰਜਾਬ ਵਿਚ ਹੁਣ ਤਕ 1 ਮੌਤ ਹੋ ਚੁੱਕੀ ਹੈ ਅਤੇ 23 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ। ਪੰਜਾਬ ਵਿਚ ਕੋਰੋਨਾ ਦਾ ਜ਼ਿਆਦਾਤਰ ਪਾਜ਼ੇਟਿਵ ਮਰੀਜ਼ ਉਹੀ ਹਨ ਜਿਹੜੇ ਇਟਲੀ ਤੋਂ ਪਰਤੇ ਬਜ਼ੁਰਗ ਬਲਦੇਵ ਸਿੰਘ ਦੇ ਸੰਪਰਕ ਵਿਚ ਆਏ ਸਨ। ਪੰਜਾਬ ਸਰਕਾਰ ਨੇ ਕੋਰੋਨਾ ਦੇ ਮਾਰੂ ਪ੍ਰਭਾਵ ਨੂੰ ਰੋਕਣ ਲਈ ਸੂਬੇ ਵਿਚ ਅਣਮਿੱਥੇ ਸਮੇਂ ਲਈ ਕਰਫਿਊ ਦਾ ਐਲਾਨ ਕੀਤਾ ਹੋਇਆ ਹੈ। ਕਰਫਿਊ ਨੂੰ ਪੂਰੀ ਤਰ੍ਹਾਂ ਸਫਲ ਬਣਾਉਣ ਲਈ ਪੁਲਸ ਨੂੰ ਸਖਤ ਹੁਕਮ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਦਾ ਖੁਲਾਸਾ ਕੁਝ ਦਿਨ ਪਹਿਲਾਂ ਇਟਲੀ ਤੋਂ ਪਰਤੀ ਹੈ ਬੀਬੀ ਜਗੀਰ ਕੌਰ
ਕੋਰੋਨਾ ਵਾਇਰਸ ਦਾ ਕਹਿਰ: ‘ਪੰਜਾਬ ਕੋਲ ਹੁਣ ਦਿੱਲੀ ਲਈ ਫਰਿਆਦਾਂ ਰਹਿ ਗਈਆਂ ਨੇ...। ‘
NEXT STORY