ਜਲੰਧਰ : ਜਲੰਧਰ ਜ਼ਿਲੇ ਦੇ ਪਿੰਡ ਵਿਰਕ 'ਚ ਕੋਰੋਨਾ ਵਾਇਰਸ ਨਾਲ ਤਿੰਨ ਮਰੀਜ਼ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਪ੍ਰਸ਼ਾਸਨ ਵਲੋਂ ਪਿੰਡ ਵਿਰਕ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਇਹ ਤਿੰਨੇ ਮਰੀਜ਼ ਫਿਲੌਰ ਦੇ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਹਨ, ਜਿਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਮਗਰੋਂ ਹੜਕੰਪ ਮਚ ਗਿਆ ਹੈ। ਰਿਪੋਰਟ ਆਉਣ ਮਗਰੋਂ ਪ੍ਰਸ਼ਾਸਨ ਵਲੋਂ ਪਿੰਡ ਵਿਰਕ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਦਾ ਖੌਫ : ਸੰਨੀ ਦਿਓਲ ਵਲੋਂ ਲੋਕਾਂ ਨੂੰ ਅਪੀਲ (ਵੀਡੀਓ)
ਇਥੇ ਇਹ ਵੀ ਦੱਸਣਯੋਗ ਹੈ ਕਿ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚ ਦੋ ਪੁਰਸ਼ ਅਤੇ ਇਕ ਮਹਿਲਾ ਸ਼ਾਮਲ ਹੈ ਅਤੇ ਇਹ ਤਿੰਨੇ ਪਿੰਡ ਪਠਲਾਵਾ ਦੇ ਮ੍ਰਿਤਕ ਬਲਦੇਵ ਸਿੰਘ ਦੇ ਰਿਸ਼ਤੇਦਾਰ ਹਨ ਅਤੇ ਕੁਝ ਦਿਨ ਪਹਿਲਾਂ ਹੀ ਇਹ ਉਸ ਦੇ ਸੰਪਰਕ ਵਿਚ ਆਏ ਸਨ। ਇਸ ਦੀ ਪੁਸ਼ਟੀ ਬਕਾਇਦਾ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਵੀ ਕਰ ਦਿੱਤੀ ਗਈ ਹੈ। ਤਿੰਨ ਨਵੇਂ ਮਾਮਲੇ ਪਾਜ਼ੇਟਿਵ ਆਉਣ ਨਾਲ ਪੰਜਾਬ ਵਿਚ ਕੋਰੋਨਾ ਦਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 26 ਹੋ ਗਈ ਹੈ ਜਦਿਕ ਇਹ ਵਾਇਰਸ ਪੰਜਾਬ ਵਿਚ ਹੁਣ ਤਕ ਇਕ ਮਰੀਜ਼ ਦੀ ਜਾਨ ਲੈ ਚੁੱਕਾ ਹੈ।
ਇਹ ਵੀ ਪੜ੍ਹੋ : ਵੱਡੀ ਖਬਰ : ਅੰਮ੍ਰਿਤਸਰ ''ਚ ਕਰਫਿਊ ਤੋੜਨ ''ਤੇ 18 ਖਿਲਾਫ ਐੱਫ. ਆਈ. ਆਰ. ਦਰਜ
ਦੁਨੀਆ ਭਰ ਵਿਚ ਕੋਰੋਨਾ ਨਾਲ 16000 ਤੋਂ ਵੱਧ ਮੌਤਾਂ
ਦੱਸਣਯੋਗ ਹੈ ਕਿ ਦੁਨੀਆ ਭਰ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਦੁਨੀਆ ਭਰ ਵਿਚ ਕੋਰੋਨਾ ਕਾਰਨ ਲਗਭਗ 16000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ, ਇਸ ਤੋਂ ਇਲਾਵਾ ਭਾਰਤ ਵਿਚ ਹੁਣ ਤਕ 10 ਮੌਤਾਂ ਕੋਰੋਨਾ ਕਾਰਨ ਹੋ ਚੁੱਕੀਆਂ ਹਨ ਜੇਕਰ ਗੱਲ ਕੀਤੀ ਜਾਵੇ ਪੰਜਾਬ ਦੀ ਤਾਂ ਪੰਜਾਬ ਵਿਚ ਹੁਣ ਤਕ 1 ਮੌਤ ਹੋ ਚੁੱਕੀ ਹੈ ਅਤੇ 26 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ। ਪੰਜਾਬ ਵਿਚ ਕੋਰੋਨਾ ਦਾ ਜ਼ਿਆਦਾਤਰ ਪਾਜ਼ੇਟਿਵ ਮਰੀਜ਼ ਉਹੀ ਹਨ ਜਿਹੜੇ ਇਟਲੀ ਤੋਂ ਪਰਤੇ ਬਜ਼ੁਰਗ ਬਲਦੇਵ ਸਿੰਘ ਦੇ ਸੰਪਰਕ ਵਿਚ ਆਏ ਸਨ। ਪੰਜਾਬ ਸਰਕਾਰ ਨੇ ਕੋਰੋਨਾ ਦੇ ਮਾਰੂ ਪ੍ਰਭਾਵ ਨੂੰ ਰੋਕਣ ਲਈ ਸੂਬੇ ਵਿਚ ਅਣਮਿੱਥੇ ਸਮੇਂ ਲਈ ਕਰਫਿਊ ਦਾ ਐਲਾਨ ਕੀਤਾ ਹੋਇਆ ਹੈ। ਕਰਫਿਊ ਨੂੰ ਪੂਰੀ ਤਰ੍ਹਾਂ ਸਫਲ ਬਣਾਉਣ ਲਈ ਪੁਲਸ ਨੂੰ ਸਖਤ ਹੁਕਮ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਕੋਰੋਨਾ ਦਾ ਕਹਿਰ : ਜਲੰਧਰ 'ਚ 3 ਮਰੀਜ਼ ਪਾਜ਼ੇਟਿਵ
ਕਰਫਿਊ ਦੌਰਾਨ ਘਰਾਂ ਤੱਕ ਖਾਣ-ਪੀਣ ਦਾ ਹਰ ਸਾਮਾਨ ਪਹੁੰਚਾ ਰਿਹੈ ਪ੍ਰਸ਼ਾਸਨ (ਵੀਡੀਓ)
NEXT STORY