ਜਲੰਧਰ : ਪੰਜਾਬ 'ਚ ਲਗਾਤਾਰ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਇਸ ਦੇ ਮੱਦੇਨਜ਼ਰ ਪੰਜਾਬ 'ਚ ਸਖਤ ਲਾਕਡਾਊਨ ਅਜੇ ਵੀ ਜਾਰੀ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਣਕ ਦੀ ਖਰੀਦ ਨੂੰ ਲੈ ਕੇ ਇਕ ਵੱਡਾ ਐਲਾਨ ਕੀਤਾ ਹੈ, ਜਿਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ 'ਤੇ ਦਿੱਤੀ ਹੈ।
ਇਹ ਵੀ ਪੜ੍ਹੋ: ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਦੀਆਂ ਤਨਖਾਹਾਂ ਨੂੰ ਲੈ ਕੇ ਵਿਜੇਇੰਦਰ ਸਿੰਗਲਾ ਦਾ ਵੱਡਾ ਬਿਆਨ
ਪੰਜਾਬ ਦੇ ਮੁੱਖ ਮੰਤਰੀ ਨੇ ਆਪਣੀ ਫੇਸਬੁੱਕ ਪੋਸਟ 'ਚ ਕਿਹਾ ਕਿ ਪੰਜਾਬ 'ਚ ਕਣਕ ਦੀ ਖਰੀਦ ਪ੍ਰਕਿਰਿਆ 15 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਸ ਸਬੰਧੀ ਪੰਜਾਬ ਸਰਕਾਰ ਵਲੋਂ ਮੰਡੀਆਂ 'ਚ ਸਾਰੇ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਨੇ ਕਿਹਾ ਕਿ ਕਣਕ ਦਾ ਇਕ ਵੀ ਦਾਣਾ ਅਸੀਂ ਰਹਿਣ ਨਹੀਂ ਦੇਣਾ। ਇਸ ਸਬੰਧੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਇਸ ਤੋਂ ਬਚਾਅ ਲਈ ਹਦਾਇਤਾਂ ਦਾ ਵੀ ਪਾਲਣ ਕਰਨਾ ਬੇਹੱਦ ਜ਼ਰੂਰੀ ਹੈ, ਜਿਸ ਲਈ ਉਨ੍ਹਾਂ ਨੇ ਮੰਡੀਆਂ 'ਚ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਦੀ ਸਿਹਤ ਸਬੰਧੀ ਵੀ ਸਾਰੇ ਇੰਤਜ਼ਾਮ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਬੀਮਾਰੀ ਦਾ ਸਿਰਫ ਇਕ ਹੀ ਇਲਾਜ ਹੈ ਉਹ ਹੈ ਸਮਾਜਿਕ ਦੂਰੀ। ਬਣਾਏ ਰੱਖਣ ਲਈ ਪਿੰਡਾਂ ਵਾਰ ਕਿਸਾਨਾਂ ਨੂੰ ਪਾਸ ਮੁਹੱਈਆ ਕਰਵਾਵਾਂਗੇ।
ਇਹ ਵੀ ਪੜ੍ਹੋ: ਜਲੰਧਰ 'ਚ ਵਧੀ ਕੋਰੋਨਾ ਦੀ ਦਹਿਸ਼ਤ, ਮਕਸੂਦਾਂ ਇਲਾਕਾ ਪੂਰੀ ਤਰ੍ਹਾਂ ਸੀਲ
ਜਲੰਧਰ 'ਚ ਇਨ੍ਹਾਂ ਮਰੀਜ਼ਾਂ ਨੇ ਕੋਰੋਨਾ 'ਤੇ ਕੀਤੀ 'ਫਤਿਹ' ਹਾਸਲ
NEXT STORY