ਪੱਟੀ (ਸੋਰਭ) : ਪੱਟੀ ਦੇ ਹਸਪਤਾਲ ਵਿਚ ਕੋਰੋਨਾ ਵਾਇਰਸ ਦੀ ਸ਼ੱਕੀ ਮਰੀਜ਼ ਨੂੰ ਦਾਖਲ ਕਰਵਾਇਆ ਗਿਆ ਹੈ, ਜਿੱਥੋਂ ਉਸ ਨੂੰ ਤਰਨਤਾਰਨ ਲਈ ਰੈਫਰ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਪੱਟੀ ਦੇ ਵਾਰਡ ਨੰਬਰ 19 ਦੀ ਜਸਵਿੰਦਰ ਕੌਰ (36) ਪਤਨੀ ਕੁਲਵੰਤ ਸਿੰਘ ਨੂੰ ਤਿੰਨ ਚਾਰ ਦਿਨਾਂ ਤੋਂ ਤੇਜ਼ ਬੁਖਾਰ ਸੀ ਅਤੇ ਸਾਹ ਲੈਣ ਵਿਚ ਵੀ ਤਕਲੀਫ ਸੀ, ਜਿਸ ਨੂੰ ਅੱਜ ਪੱਟੀ ਦੇ ਹਸਪਤਾਲ ਵਿਚ ਲਿਆਂਦਾ ਗਿਆ, ਜਿੱਥੋਂ ਉਸ ਨੂੰ ਤਰਨਤਾਰਨ ਲਈ ਰੈਫਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਕੋਰੋਨਾ ਦੇ ਸ਼ੱਕ ''ਚ ਹਸਪਤਾਲ ਦਾਖਲ
ਦੱਸਿਆ ਜਾ ਰਿਹਾ ਹੈ ਕਿ ਜਸਵਿੰਦਰ ਕੌਰ ਦੀ ਮਾਤਾ ਜਸਬੀਰ ਕੌਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਹੋਲਾ ਮਹੱਲਾ 'ਚ ਸ਼ਿਰਕਤ ਕੀਤੀ ਸੀ। ਜਸਵਿੰਦਰ ਕੌਰ ਦੀ ਮਾਤਾ ਤਾਂ ਠੀਕ ਠਾਕ ਹੈ ਪਰ ਉਸ ਦੀ ਧੀ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੀ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਹੋਲੇ ਮਹੱਲੇ 'ਚ ਇਟਲੀ ਤੋਂ ਪਰਤੇ ਕੋਰੋਨਾ ਦੇ ਮ੍ਰਿਤਕ ਬਲਦੇਵ ਸਿੰਘ ਨੇ ਵੀ ਸ਼ਿਰਕਤ ਕੀਤੀ ਸੀ, ਜਿਸ ਦੇ ਚੱਲਦੇ ਸਿਹਤ ਵਿਭਾਗ ਵਲੋਂ ਹੋਲਾ ਮਹੱਲਾ 'ਚ ਸ਼ਿਰਕਤ ਕਰਨ ਵਾਲੇ ਸ਼ਰਧਾਲੂਆਂ ਦੀ ਵੀ ਸਕਰੀਨਿੰਗ ਕੀਤੀ ਜਾ ਰਹੀ ਹੈ। ਫਿਲਹਾਲ ਸ਼ੱਕੀ ਮਹਿਲਾ ਦੀ ਅਜੇ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਕੋਰੋਨਾ ਸੰਕਟ ''ਚ ਲੋਕਾਂ ਦੀ ਮਦਦ ਲਈ ਅੱਗੇ ਆਏ ਸੁਖਬੀਰ ਬਾਦਲ, ਕੀਤਾ ਵੱਡਾ ਐਲਾਨ
ਕੋਰੋਨਾ ਦੀ ਮਾਰ 'ਚ ਜਨਤਾ ਦੀ ਲੁੱਟ ਜਾਰੀ, ਸਿਲੰਡਰਾਂ 'ਚੋਂ ਰਹੀ ਗੈਸ ਚੋਰੀ
NEXT STORY