ਫਤਿਹਗੜ੍ਹ ਸਾਹਿਬ (ਜਗਦੇਵ) : ਚੀਨ 'ਚ ਫੈਲੇ ਕੋਰੋਨਾ ਵਾਇਰਸ ਨੇ ਭਾਰਤ 'ਚ ਵੀ ਦਸਤਕ ਦੇ ਦਿੱਤੀ ਹੈ। ਪੰਜਾਬ 'ਚ ਵੀ ਜ਼ਿਲਾ ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾ 'ਚ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਸਾਹਮਣੇ ਆਇਆ ਹੈ। ਸਿਹਤ ਵਿਭਾਗ ਵੱਲੋਂ ਸ਼ੱਕੀ ਮਰੀਜ਼ ਦੇ ਬਲੱਡ ਸੈਂਪਲ ਲੈ ਕੇ ਲੈਬ 'ਚ ਟੈਸਟ ਲਈ ਭੇਜ ਦਿੱਤੇ ਗਏ ਹਨ। ਸਿਵਲ ਸਰਜਨ ਫਤਿਹਗੜ੍ਹ ਸਾਹਿਬ ਐੱਨ. ਕੇ. ਅਗਰਵਾਲ ਨੇ ਦੱਸਿਆ ਕਿ ਇਹ ਵਿਅਕਤੀ ਕੁਝ ਦਿਨ ਪਹਿਲਾਂ ਨਿਊਂਜ਼ੀਲੈਂਡ ਤੋਂ ਸਿੰਗਾਪੁਰ ਰਾਹੀਂ ਪੰਜਾਬ ਆਇਆ ਸੀ। ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਨੂੰ ਦੇਖਦੇ ਹੋਏ ਜ਼ਿਲ੍ਹਾ ਫਤਹਿਗੜ੍ਹ ਸਾਰਥਿਕਤਾ ਪ੍ਰਬੰਧ ਕੀਤੇ ਗਏ ਤੇ ਸਪੈਸ਼ਲ ਆਈਸੋਲੇਸ਼ਨ ਵਾਰਡ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਆਈਸੋਲੇਸ਼ਨ ਬਾਅਦ ਜ਼ਿਲੇ 'ਚ ਸਬ ਡਿਵੀਜ਼ਨ ਪੱਧਰ 'ਤੇ ਵੀ ਬਣਾਏ ਗਏ ਹਨ ਜਿੱਥੇ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਮੁਹੱਈਆ ਕਰਵਾਏ ਗਏ ਹਨ ।
ਕੋਰੋਨਾ ਵਾਇਰਸ ਦਾ ਖੌਫ : ਪੰਜਾਬ ਸਿਵਲ ਸਕੱਤਰੇਤ 'ਚ ਬਾਇਓਮੈਟ੍ਰਿਕ ਹਾਜ਼ਰੀ 'ਤੇ ਲੱਗੀ ਰੋਕ
NEXT STORY