ਫਗਵਾੜਾ (ਜਲੋਟਾ)— ਪੂਰੇ ਵਿਸ਼ਵ 'ਚ ਕੋਰੋਨਾ ਵਾਇਰਸ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਤੋਂ ਬਚਣ ਦੀਆਂ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਫਗਵਾੜਾ 'ਚੋਂ ਸਾਹਮਣੇ ਆਇਆ ਹੈ, ਜਿੱਥੇ ਇਕ ਸ਼ੱਕੀ ਮਰੀਜ਼ ਪਾਇਆ ਗਿਆ ਹੈ। ਮਰੀਜ਼ ਦੀ ਪਛਾਣ ਹਰਨਾਮ ਕੌਰ ਦੇ ਰੂਪ 'ਚ ਹੋਈ ਹੈ, ਜਿਸ ਨੂੰ ਹੁਣ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਦਾਖਲ ਕੀਤਾ ਗਿਆ ਹੈ। ਕੋਰੋਨਾ ਦੇ ਸ਼ੱਕੀ ਮਰੀਜ਼ ਦੀ ਪੁਸ਼ਟੀ ਐੱਸ. ਐੱਮ. ਓ. ਫਗਵਾੜਾ ਐੱਸ. ਪੀ. ਸਿੰਘ ਨੇ ਕੀਤੀ ਹੈ। ਦੱਸ ਦੇਈਏ ਕਿ ਬੀਤੇ ਦਿਨ ਨਵਾਂਸ਼ਹਿਰ ਦੇ ਬੰਗਾ ਵਿਖੇ ਸਿਵਲ ਹਸਪਤਾਲ 'ਚ ਉ੭੦ ਸਾਲਾ ਬਜ਼ੁਰਗ ਵਿਅਕਤੀ ਬਲਦੇਵ ਸਿੰਘ ਦੀ ਮੌਤ ਹੋ ਗਈ ਸੀ। ਇਸ ਦੇ ਨਾਲ ਹੀ ਅੱਜ ਫਗਵਾੜਾ 'ਚ ਇਕ ਸ਼ੱਕੀ ਮਰੀਜ਼ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਸੀ, ਜਿਸ ਦੀ ਪਛਾਣ 70 ਸਾਲਾ ਵਿਅਕਤੀ ਮੋਹਨ ਲਾਲ ਦੇ ਰੂਪ 'ਚ ਹੋਈ। ਫਿਲਹਾਲ ਮੋਹਨ ਲਾਲ ਦੀ ਮੌਤ ਕੋਰੋਨਾ ਵਾਇਰਸ ਕਰਕੇ ਹੋਈ ਹੈ ਜਾਂ ਨਹੀਂ ਇਸ ਦੀ ਜਾਂਚ ਲਈ ਸੈਂਪਲ ਲੈ ਕੇ ਚੰਡੀਗੜ੍ਹ ਭੇਜੇ ਗਏ ਹਨ।
ਅੰਮ੍ਰਿਤਸਰ 'ਚ ਵੀ ਹੋਈ ਇਕ ਮਰੀਜ਼ ਦੀ ਪੁਸ਼ਟੀ
ਕੋਰੋਨਾ ਵਾਇਰਸ ਨੇ ਪੰਜਾਬ 'ਚ ਵੀ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ 'ਚ ਸਾਹਮਣੇ ਆਇਆ ਹੈ, ਜਿੱਥੇ ਦਾਖਲ ਇਕ ਮਰੀਜ਼ ਦੀ ਮੁੜ ਤੋਂ ਰਿਪੋਰਟ ਪਾਜ਼ੀਟਿਵ ਆਈ ਹੈ। ਜਦਕਿ ਉਸ ਦੀ ਪਤਨੀ ਅਤੇ ਬੱਚੇ ਦੀ ਰਿਪੋਰਟ ਨੈਗੇਟਿਵ ਆਈ ਹੈ। ਹਸਪਤਾਲ ਪ੍ਰਸ਼ਾਸਨ ਵੱਲੋਂ ਹੁਸ਼ਿਆਰਪੁਰ ਵਾਸੀ ਨੂੰ ਆਈਸੋਲੇਸ਼ਨ ਵਾਰਡ 'ਚ ਭੇਜ ਦਿੱਤਾ ਗਿਆ ਹੈ, ਜਿੱਥੇ ਉਸ ਨੂੰ 14 ਦਿਨ ਰੱਖਿਆ ਜਾਵੇਗਾ। ਇਥੇ ਦੱਸ ਦੇਈਏ ਕਿ ਚੰਡੀਗੜ੍ਹ 'ਚ ਵੀ ਇਕ ਕੁੜੀ ਕੋਰੋਨਾ ਵਾਇਰਸ ਨਾਲ ਪੀੜਤ ਪਾਈ ਗਈ ਹੈ।
ਕੋਰੋਨਾ ਸੰਬੰਧੀ ਇਤਿਹਾਅਤੀ ਕਦਮਾਂ ਦੇ ਮੱਦੇਨਜ਼ਰ ਸ਼ਹਿਰ 'ਚ ਜ਼ਰੂਰੀ ਵਸਤਾਂ ਖਰੀਦਣ ਲਈ ਲੋਕਾਂ ਦੀ ਲੱਗੀ ਭੀੜ
NEXT STORY