ਪਟਿਆਲਾ (ਬਲਜਿੰਦਰ) : ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਨੇ ਭਾਰਤ ਸਮੇਤ ਪੂਰੇ ਵਿਸ਼ਵ ਨੂੰ ਆਪਣੀ ਲਪੇਟ ’ਚ ਲੈ ਲਿਆ ਹੈ, ਜਿਸ ਕਰ ਕੇ ਪੰਜਾਬ ਸਮੇਤ ਪੂਰੇ ਭਾਰਤ ’ਚ ਕੋਰੋਨਾ ਮਰੀਜ਼ਾਂ ਦੇ ਮਾਮਲੇ ਦਿਨੋਂ-ਦਿਨ ਤੇਜ਼ੀ ਨਾਲ ਵੱਧਦੇ ਜਾ ਰਹੇ ਹਨ। ਜ਼ਿਲ੍ਹੇ ’ਚ ਪਿਛਲੇ 24 ਘੰਟਿਆਂ ’ਚ 424 ਕੋਵਿਡ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਇਸ ਸਮੇਂ ਜ਼ਿਲ੍ਹੇ ’ਚ ਕੁੱਲ 2879 ਕੋਵਿਡ ਕੇਸ ਸਰਗਰਮ ਹਨ। ਕੋਰੋਨਾ ਦੇ ਵੱਧਦੇ ਮਾਮਲਿਆਂ ਸਬੰਧੀ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ, ਜਿਨ੍ਹਾਂ ਨੂੰ ਲਾਗੂ ਕਰਵਾਉਣ ਲਈ ਪਟਿਆਲਾ ਦੇ ਲੋਕਾਂ ਵੱਲੋਂ ਕਮਰ ਕੱਸ ਲਈ ਗਈ ਹੈ।
ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : 'ਚੰਡੀਗੜ੍ਹ-ਮੋਹਾਲੀ' 'ਚ ਅੱਜ ਮੁਕੰਮਲ 'ਲਾਕਡਾਊਨ', ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ
ਵਿਕਰਮਜੀਤ ਦੁੱਗਲ ਐੱਸ. ਐੱਸ. ਪੀ. ਪਟਿਆਲਾ ਨੇ ਦੱਸਿਆ ਹੈ ਕਿ ਕੋਰੋਨਾ ਨਾਲ ਨਜਿੱਠਣ ਲਈ ਲੋੜੀਂਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ ਪਰ ਜਨਤਾ ਦੇ ਸਹਿਯੋਗ ਤੋਂ ਬਿਨਾਂ ਕੋਰੋਨਾ ਨੂੰ ਹਰਾਉਣਾ ਸੰਭਵ ਨਹੀਂ ਹੈ। ਇਸ ਲਈ ਇਕ ਨਵੇਕਲੀ ਪਹਿਲ ਕਦਮੀ ਕਰਦੇ ਹੋਏ ਮਿਸ਼ਨ ਫਤਿਹ ਤਹਿਤ ਕੋਰੋਨਾ ਨੂੰ ਹਰਾਉਣ ਲਈ ਜਨ-ਅੰਦੋਲਨ ਬਣਾਉਣ ਲਈ ਜ਼ਿਲ੍ਹੇ ਦੀਆਂ ਐੱਨ. ਜੀ. ਓਜ਼ ਅਤੇ ਪਿੰਡਾਂ ਦੀਆਂ ਪੰਚਾਇਤਾਂ ਅਤੇ ਐੱਮ. ਸੀਜ਼ ਨਾਲ ਰਾਬਤਾ ਕਾਇਮ ਕਰ ਕੇ ਇਨ੍ਹਾਂ ਰਾਹੀਂ ਆਮ ਪਬਲਿਕ ਤੱਕ ਪਹੁੰਚ ਕਰ ਕੇ ਇਸ ਅੰਦੋਲਨ ਨਾਲ ਜੋੜਿਆ ਜਾ ਰਿਹਾ ਹੈ। ਇਸ ਮੁਹਿੰਮ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਚੰਗੀ ਖ਼ਬਰ, ਨਾਗਰਿਕ ਸ਼ਿਕਾਇਤਾਂ ਨੂੰ ਦੂਰ ਕਰਨ ਲਈ ਸਥਾਪਿਤ ਹੋਵੇਗਾ 'ਕਾਲ ਸੈਂਟਰ'
ਜ਼ਿਲ੍ਹੇ ਦੀਆਂ ਕੁੱਝ ਪੰਚਾਇਤਾਂ ਅਤੇ ਵਾਰਡ ਐੱਮ. ਸੀ. ਵੱਲੋਂ ਇਸ ਤੋਂ ਵੀ ਕੁੱਝ ਕਦਮ ਅੱਗੇ ਲੰਘਦੇ ਹੋਏ ਆਪਣੇ-ਆਪਣੇ ਇਲਾਕੇ ’ਚ ਠੀਕਰੀ ਪਹਿਰੇ ਲਾ ਕੇ ਬਿਨਾਂ ਮਾਸਕ ਵਾਲਿਆਂ ਨੂੰ ਆਪਣੇ ਇਲਾਕੇ ’ਚ ਦਾਖ਼ਲ ਨਾ ਹੋਣ ਦੇਣ ਅਤੇ ਖ਼ੁਦ ਅਤੇ ਦੂਜਿਆਂ ਨੂੰ ਜਨਤਕ ਥਾਵਾਂ ’ਤੇ ਮਾਸਕ ਪਾ ਕੇ ਰੱਖਣ ਲਈ ਮਤੇ ਪਾ ਕੇ ਕੋਰੋਨਾ ਪ੍ਰਸ਼ਾਸਨ ਨੂੰ ਸੌਂਪੇ ਗਏ ਹਨ ਤਾਂ ਜੋ ਇਸ ਬੀਮਾਰੀ ਨੂੰ ਹੋਰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ : 'ਡਿਫਾਲਟਰ ਖ਼ਪਤਕਾਰਾਂ' ਲਈ ਜ਼ਰੂਰੀ ਖ਼ਬਰ, ਹੁਣ ਕੰਮ ਨਹੀਂ ਆਵੇਗੀ ਕੋਈ ਵੀ ਚਲਾਕੀ
ਇਸ ਤਹਿਤ ਹੁਣ ਤੱਕ ਜ਼ਿਲ੍ਹਾ ਪਟਿਆਲਾ ਵਿਖੇ 398 ਪੰਚਾਇਤਾਂ ਅਤੇ 70 ਵਾਰਡ ਐੱਮ. ਸੀ. ਵੱਲੋਂ ਮਤੇ ਪਾਏ ਗਏ ਹਨ। ਵਾਰਡ ਨੰਬਰ-5 ਸਨੌਰ ਦੇ ਐੱਮ. ਸੀ. ਕਰਮ ਸਿੰਘ ਨੇ ਦੱਸਿਆ ਕਿ ਪੰਜਾਬ ਕੋਰੋਨਾ ਵੱਲੋਂ ਕੋਰੋਨਾ ਮਹਾਮਾਰੀ ਨੂੰ ਠੱਲ੍ਹ ਪਾਉਣ ਲਈ ਚਲਾਈ ਇਹ ਨਵੇਕਲੀ ਪਹਿਲ ਹੈ, ਜਿਸ ਨਾਲ ਲੋਕਾਂ ’ਚ ਕੋਰੋਨਾ ਮਹਾਮਾਰੀ ਸਬੰਧੀ ਜਾਗਰੂਕਤਾ ਵਧੇਗੀ।
ਨੋਟ : ਕੋਰੋਨਾ ਨੂੰ ਠੱਲ੍ਹ ਪਾਉਣ ਲਈ ਪੰਚਾਇਤਾਂ ਦੀ ਨਿਵੇਕਲੀ ਪਹਿਲ ਬਾਰੇ ਦਿਓ ਆਪਣੀ ਰਾਏ
ਚੜ੍ਹਦੀ ਜਵਾਨੀ 'ਚ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ, ਨਸ਼ੇ ਦਾ ਟੀਕਾ ਲਾਉਣ ਕਾਰਨ ਹੋਈ ਮੌਤ
NEXT STORY