ਕੋਟਕਪੂਰਾ,(ਨਰਿੰਦਰ ਬੈੜ੍ਹ)-ਸ਼ਹਿਰ 'ਚ ਕੋਰੋਨਾ ਵਾਇਰਸ ਦਾ ਇੱਕ ਵੱਡਾ ਧਮਾਕਾ ਹੋਇਆ ਹੈ। ਸਿਹਤ ਵਿਭਾਗ ਕੋਲ ਪਹੁੰਚੀਆਂ ਕੋਰੋਨਾ ਟੈਸਟ ਰਿਪੋਰਟਾਂ 'ਚ ਇਕ ਹੀ ਪਰਿਵਾਰ ਦੇ 13 ਮੈਂਬਰ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸੇ ਪਰਿਵਾਰ ਦੇ ਦੋ ਮੈਂਬਰ ਪਹਿਲਾਂ ਪਾਜ਼ੇਟਿਵ ਮਿਲੇ ਸਨ, ਜਿਸ ਤੋਂ ਬਾਅਦ ਪੂਰੇ ਪਰਿਵਾਰ ਦੇ ਸੈਂਪਲ ਜਾਂਚ ਲਈ ਭੇਜੇ ਗਏ ਸਨ, ਜਿੰਨ੍ਹਾਂ 'ਚ 13 ਹੋਰ ਮੈਂਬਰਾਂ ਦੀ ਰਿਪੋਰਟ ਪਾਜ਼ੇਟਿਵ ਆ ਗਈ ਹੈ। ਇੰਨ੍ਹਾਂ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜਿਲਾ ਫਰੀਦਕੋਟ 'ਚ ਐਕਟਿਵ ਕੇਸਾਂ ਦੀ ਗਿਣਤੀ 25 ਹੋ ਗਈ ਹੈ। ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਇਹ ਸਾਰੇ ਕੇਸ ਇਕ-ਦੂਸਰੇ ਦੇ ਸੰਪਰਕ ਵਿੱਚ ਆਉਣ ਕਾਰਨ ਆਏ ਹਨ। ਉਨ੍ਹਾਂ ਕਿਹਾ ਕਿ ਪਾਜ਼ੇਟਿਵ ਪਾਏ ਗਏ ਸਾਰੇ ਮਰੀਜ਼ਾਂ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ 'ਚ ਸ਼ਿਫਟ ਕਰ ਦਿੱਤਾ ਗਿਆ ਹੈ। ਉਕਤ ਪਰਿਵਾਰ ਦੇ ਰਿਹਾਇਸ਼ੀ ਖੇਤਰ ਨੂੰ ਕੰਟੋਨਮੈਂਟ ਜੋਨ ਵਿੱਚ ਤਬਦੀਲ ਕੀਤੇ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਬੰਟੀ ਰੋਮਾਣਾ ਦੀ ਨਿਯੁਕਤੀ ’ਤੇ ਬਾਗੋ-ਬਾਗ ਹੋਏ ਨੌਜਵਾਨ
NEXT STORY