ਅੰਮ੍ਰਿਤਸਰ (ਦਲਜੀਤ) : ਅੰਮ੍ਰਿਤਸਰ ਵਿਚ ਕੁਝ ਦਿਨ ਸ਼ਾਂਤ ਰਹਿਣ ਤੋਂ ਬਾਅਦ ਕੋਰੋਨਾ ਮਹਾਮਾਰੀ ਨੇ ਫਿਰ ਰਫਤਾਰ ਫੜ ਲਈ ਹੈ। ਤਾਜ਼ਾ ਮਾਮਲਾ ਇਥੋਂ ਦੇ ਮਸ਼ਹੂਰ ਇਲਾਕੇ ਗੇਟ ਹਕੀਮਾ ਦਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਬੀਤੇ ਵੀਰਵਾਰ ਨੂੰ ਕ੍ਰਿਸ਼ਨਾ ਨਗਰ ਤੋਂ ਜਿਹੜਾ ਮਰੀਜ਼ ਸੰਦੀਪ ਕੁਮਾਰ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਸੀ, ਉਸ ਦੀ ਪਤਨੀ ਦੀ ਰਿਪੋਰਟ ਵੀ ਪਾਜ਼ੇਟਿਵ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸੰਦੀਪ ਦੀ ਪਤਨੀ ਪਿਛਲੇ ਕਾਫੀ ਸਮੇਂ ਤੋਂ ਆਪਣੇ ਸਹੁਰੇ ਗੇਟ ਹਕੀਮਾ ਵਿਖੇ ਰਹਿ ਰਹੀ ਸੀ ਪਰ ਸੰਦੀਪ ਅਕਸਰ ਉ-ਸ ਨੂੰ ਮਿਲਣ ਲਈ ਆਉਂਦਾ ਸੀ। ਸੰਦੀਪ ਦੀ ਕੋਰੋਨਾ ਰਿਪੇਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਸ ਦੇ ਸੰਪਰਕ ਵਿਚ ਆਉਣ ਵਾਲੇ ਹੋਰ ਲੋਕਾਂ ਦੀ ਵੀ ਜਾਂਚ ਕੀਤੀ ਗਈ ਸੀ, ਜਿਸ ਵਿਚ ਉਸ ਦੀ ਪਤਨੀ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਤੋਂ ਪਹਿਲਾਂ ਸੰਦੀਪ ਦੇ ਪਿਤਾ ਬਸੰਤ ਕੁਮਾਰ ਨੂੰ ਵੀ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਜ਼ਿਲੇ 'ਚ ਹੁਣ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 14 ਹੋ ਗਈ ਹੈ।
ਇਥੇ ਇਹ ਵੀ ਦੱਸਣਯੋਗ ਹੈ ਕਿ ਲਗਾਤਾਰ 15 ਦਿਨ ਅੰਮ੍ਰਿਤਸਰ ਜ਼ਿਲੇ ਵਿਚ ਕੋਰੋਨਾ ਵਾਇਰਸ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਸੀ। ਬੁੱਧਵਾਰ ਤੋਂ ਬਾਅਦ ਅੰਮ੍ਰਿਤਸਰ ਕੋਰੋਨਾ ਨੇ ਫਿਰ ਤੇਜ਼ੀ ਫੜ ਲਈ ਹੈ ਅਤੇ ਲਗਾਤਾਰ ਪਾਜ਼ੇਟਿਵ ਮਰੀਜ਼ ਸਾਹਮਣੇ ਆ ਰਹੇ ਹਨ। ਸਿਹਤ ਅਧਿਕਾਰੀਆਂ ਦਾ ਇਹ ਵੀ ਕਹਿਣਾ ਸੀ ਕਿ ਜੇਕਰ ਅੰਮ੍ਰਿਤਸਰ ਵਿਚ 10 ਦਿਨ ਹੋਰ ਕੋਰੋਨਾ ਦਾ ਕੋਈ ਮਾਮਲਾ ਸਾਹਮਣੇ ਨਾ ਆਉਂਦਾ ਤਾਂ ਅੰਮ੍ਰਿਤਸਰ ਜ਼ਿਲਾ ਓਰੇਂਜ ਜ਼ੋਨ 'ਚੋਂ ਨਿਕਲ ਕੇ ਗ੍ਰੀਨ ਜ਼ੋਨ ਵਿਚ ਚਲਾ ਜਾਣਾ ਸੀ ਪਰ ਇਕ ਵਾਰ ਫਿਰ ਅੰਮ੍ਰਿਤਸਰ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ।
ਇਹ ਵੀ ਪੜ੍ਹੋ : ਰਾਹਤ ਭਰੀ ਖਬਰ, 22 ਦਿਨਾਂ ਬਾਅਦ ਕੋਰੋਨਾ ਨੂੰ ਹਰਾ ਠੀਕ ਹੋਈ 72 ਸਾਲਾ ਬੇਬੇ
ਪੰਜਾਬ 'ਚ ਕੋਰੋਨਾ ਪਾਜ਼ੀਟਿਵ ਕੇਸਾਂ ਦਾ ਅੰਕੜਾ 295 ਤੱਕ ਪੁੱਜਾ
ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਪੰਜਾਬ ਦੇ ਮੋਹਾਲੀ 'ਚ ਕੋਰੋਨਾ ਵਾਇਰਸ ਦੇ 63, ਜਲੰਧਰ 'ਚ 63, ਪਠਾਨਕੋਟ 'ਚ 24, ਨਵਾਂਸ਼ਹਿਰ 'ਚ 19, ਲੁਧਿਆਣਾ 'ਚ 17, ਅੰਮ੍ਰਿਤਸਰ 'ਚ 14, ਮਾਨਸਾ 'ਚ 11, ਪਟਿਆਲਾ 'ਚ 55, ਹੁਸ਼ਿਆਰਪੁਰ 'ਚ 7, ਮੋਗਾ 'ਚ 4, ਰੋਪੜ 'ਚ 3, ਫਰੀਦਕੋਟ 'ਚ 3, ਸੰਗਰੂਰ 'ਚ 3, ਬਰਨਾਲਾ 'ਚ 2, ਫਗਵਾੜਾ 1, ਕਪੂਰਥਲਾ 2, ਫਤਿਹਗੜ੍ਹ ਸਾਹਿਬ 'ਚ 2, ਮੁਕਤਸਰ 'ਚ 1, ਗੁਰਦਾਸਪੁਰ 'ਚ 1 ਅਤੇ ਫਿਰੋਜ਼ਪੁਰ 'ਚ 1 ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 17 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਕੋਰੋਨਾ ਦੀ ਆਫਤ 'ਚ ਹੁਸ਼ਿਆਰਪੁਰ ਤੋਂ ਇਕ ਹੋਰ ਰਾਹਤ ਭਰੀ ਖਬਰ
'ਕੋਰੋਨਾ' ਬਾਰੇ ਸਾਬਕਾ ਸਿੱਖਿਆ ਮੰਤਰੀ ਚੀਮਾ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਜਾਣੇ ਪਿੰਡਾਂ ਦੇ ਹਾਲਾਤ
NEXT STORY