ਬਰਨਾਲਾ (ਵਿਵੇਕ ਸਿੰਧਵਾਨੀ, ਰਵੀ): ਕੋਰੋਨਾ ਵਾਇਰਸ ਦੇ ਚੱਲਦੇ ਪੰਜਾਬ 'ਚ ਲਗਾਏ ਗਏ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਪੁਲਸ ਨੇ ਸਖਤੀ ਵਰਤਨੀ ਸ਼ੁਰੂ ਕਰ ਦਿੱਤੀ ਹੈ। ਬਰਨਾਲਾ ਪੁਲਸ ਨੇ ਕਰਫਿਊ ਤੋੜਨ ਵਾਲੇ ਲੋਕਾਂ ਨੂੰ ਵੱਖ-ਵੱਖ ਜਗ੍ਹਾ ਤੋਂ ਗ੍ਰਿਫਤਾਰ ਕਰਕੇ ਓਪਨ ਜੇਲ ਭੇਜ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਸੰਦੀਪ ਗੋਇਲ ਨੇ ਦੱਸਿਆ ਕਿ ਪੁਲਸ ਵਲੋਂ ਲੋਕਾਂ ਦੀ ਸੁਰੱਖਿਆ ਲਈ ਹੀ ਇਹ ਕਦਮ ਚੁੱਕੇ ਜਾ ਰਹੇ ਹਨ। ਅੱਜ 50 ਦੇ ਕਰੀਬ ਕਰਫਿਊ ਤੋੜਣ ਵਾਲੇ ਲੋਕਾਂ ਨੂੰ ਗਿਰਫਤਾਰ ਕਰਕੇ ਓਪਨ ਜੇਲ 'ਚ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਬਰਨਾਲਾ ਜ਼ਿਲੇ 'ਚ ਤਿੰਨ ਥਾਵਾਂ ਤੇ ਓਪਨ ਜੇਲਾਂ ਬਣਾਈਆਂ ਗਈਆਂ ਹਨ। ਬਰਨਾਲਾ ਵਿਚ ਕਾਲਾ ਮਹਿਰ ਸਟੇਡੀਅਮ, ਤਪਾ ਵਿਚ ਐੱਸ.ਐੱਨ.ਪਬਲਿਕ ਸਕੂਲ, ਮਹਿਲ ਕਲਾਂ ਵਿਚ ਅਕਾਲ ਅਕੈਡਮੀ 'ਚ ਓਪਨ ਜੇਲ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲੇ 'ਚ ਕਰਫਿਊ ਨੂੰ ਬੜੀ ਸਖਤੀ ਨਾਲ ਲਾਗੂ ਕਰਵਾਇਆ ਜਾਵੇਗਾ।
ਭਾਈ ਨਿਰਮਲ ਸਿੰਘ ਦੀ ਮੌਤ 'ਤੇ ਸੁਖਬੀਰ ਬਾਦਲ ਨੇ ਮੰਗਿਆ ਸਿਹਤ ਮੰਤਰੀ ਦਾ ਅਸਤੀਫਾ
NEXT STORY