ਚੰਡੀਗੜ੍ਹ : ਪੰਜਾਬ ਵਿਚ ਲੱਗੇ ਕਰਫ਼ਿਊ ਦੇ ਚੱਲਦਿਆਂ ਵਿੱਤੀ ਲੈਣ ਦੇਣ 'ਚ ਲੋਕਾਂ ਦੀ ਸਹੂਲਤ ਲਈ 30 ਤੇ 31 ਮਾਰਚ ਨੂੰ ਬੈਂਕ ਖੁੱਲ੍ਹਣਗੇ ਜਦਕਿ 3 ਅਪ੍ਰੈਲ ਤੋਂ ਸਾਰੀਆਂ ਬੈਂਕ ਸ਼ਾਖਾਵਾਂ ਹਫ਼ਤੇ 'ਚ ਸਿਰਫ਼ ਦੋ ਦਿਨ ਰੋਟੇਸ਼ਨ ਦੇ ਆਧਾਰ 'ਤੇ ਖੁੱਲ੍ਹੀਆਂ ਰਹਿਣਗੀਆਂ। ਇਸ ਦੀ ਜਾਣਕਾਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਤੀ ਗਈ ਹੈ। ਇਸ ਤੋਂ ਇਲਾਵਾਂ ਬੈਂਕਾਂ ਦੇ ਏ. ਟੀ. ਐੱਮ. 'ਚ ਚੌਵੀ ਘੰਟੇ ਕੈਸ਼ ਦੀ ਵਿਵਸਥਾ ਯਕੀਨੀ ਬਣਾਈ ਜਾਵੇਗੀ।
ਇਹ ਵੀ ਪੜ੍ਹੋ : ਕੈਪਟਨ ਵਲੋਂ ਕੋਵਿਡ-19 ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ 4 ਕਮੇਟੀਆਂ ਦਾ ਗਠਨ
ਸੂਬੇ ਦੇ ਗ੍ਰਹਿ ਵਿਭਾਗ ਨੇ ਕੋਵਿਡ-19 ਤਹਿਤ ਲੱਗੇ ਕਰਫਿਊ ਦੌਰਾਨ 30 ਅਤੇ 31 ਮਾਰਚ ਅਤੇ ਉਸ ਤੋਂ ਬਾਅਦ ਬੈਂਕਾਂ ਦੀਆਂ ਬ੍ਰਾਂਚਾਂ ਖੋਲ੍ਹਣ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਅਤੇ ਯੂ. ਟੀ. ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰਾਂ ਨੂੰ ਬੈਂਕਾਂ ਦੇ ਸਟਾਫ ਵਿਚ ਢਿੱਲ ਦੇਣ ਲਈ ਲੋੜੀਂਦੀ ਸਹਾਇਤਾ ਦੇਣ ਅਤੇ ਹੋਰ ਸਬੰਧਤ ਵਸਤਾਂ ਨੂੰ ਯਕੀਨੀ ਬਣਾਉਣ ਲਈ ਆਖਿਆ ਗਿਆ ਹੈ। ਐਡਵਾਇਜ਼ਰੀ ਮੁਤਾਬਕ ਇਹ ਫੈਸਲਾ ਕੀਤਾ ਗਿਆ ਹੈ ਕਿ ਸਾਰੀਆਂ ਬੈਂਕ ਬ੍ਰਾਂਚਾਂ, ਏ. ਟੀ. ਐੱਮਜ਼, ਬੈਕਿੰਗ ਕਾਰਸਪੌਂਡੈਂਟ, ਨਗਦੀ ਲਿਜਾਣ ਵਾਲੀਆਂ ਏਜੰਸੀਆਂ, ਬੈਂਕਾਂ ਨੂੰ ਆਈ.ਟੀ. ਅਤੇ ਇੰਜੀਨੀਅਰਿੰਗ ਸਹਾਇਤਾ ਦੇਣ ਵਾਲੇ 30 ਤੇ 31 ਮਾਰਚ, 2020 ਨੂੰ ਕੰਮ ਕਰਨਗੇ। ਇਸੇ ਤਰ੍ਹਾਂ ਸੂਬੇ ਅਤੇ ਯੂ.ਟੀ. ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰਾਂ ਨੂੰ ਪਾਸ ਜਾਰੀ ਕਰਨ ਅਤੇ ਕਰਫਿਊੂ ਵਿਚ ਲੋੜੀਂਦੀ ਢਿੱਲ ਦੇਣ ਲਈ ਬਣਦੀ ਸਹਾਇਤਾ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਅਜਨਾਲਾ ਦੇ ਸਿਵਲ ਹਸਪਤਾਲ ''ਚ ਖੁਦ ਪਹੁੰਚਿਆ ਕੋਰੋਨਾ ਦਾ ਸ਼ੱਕੀ ਮਰੀਜ਼, ਕੀਤਾ ਖੁਲਾਸਾ
31 ਮਾਰਚ ਨੂੰ ਸਾਰੇ ਸਰਕਾਰੀ ਚੈੱਕਾਂ ਨੂੰ ਵਿਸ਼ੇਸ਼ ਪ੍ਰਵਾਨਗੀ ਦਿੱਤੀ ਜਾਵੇਗੀ। ਪਹਿਲੀ ਅਪ੍ਰੈਲ ਨੂੰ ਬੈਂਕਾਂ ਜਨਤਕ ਕਾਰਜ ਨਹੀਂ ਨਿਪਟਾਉਂਦੀਆਂ ਪਰ ਸੂਬੇ ਅਤੇ ਯੂ.ਟੀ. ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰਾਂ ਨੂੰ ਇਸ ਦਿਨ ਵੀ ਬੈਂਕ ਸਟਾਫ ਨੂੰ ਲੋੜੀਂਦੇ ਪਾਸ ਕਰਨ ਲਈ ਆਖਿਆ ਗਿਆ ਹੈ। ਇਸੇ ਤਰ੍ਹਾਂ 3 ਅਪ੍ਰੈਲ ਤੋਂ ਬਾਅਦ ਸਾਰੀਆਂ ਬੈਂਕ ਬ੍ਰਾਂਚਾਂ, ਏ.ਟੀ.ਐਮਜ਼, ਬੈਕਿੰਗ ਕਾਰਸਪੌਂਡੈਂਟ, ਨਗਦੀ ਲਿਜਾਣ ਵਾਲੀਆਂ ਏਜੰਸੀਆਂ, ਬੈਂਕਾਂ ਨੂੰ ਆਈ.ਟੀ. ਅਤੇ ਇੰਜੀਨੀਅਰਿੰਗ ਸਹਾਇਤਾ ਦੇਣ ਵਾਲੇ ਸਟਾਫ ਦੀ ਥੋੜੀ ਗਿਣਤੀ ਨਾਲ ਕੰਮ ਕਰਨਗੇ। ਉਨ੍ਹਾਂ ਨੂੰ ਸਮਾਜਿਕ ਦੂਰੀ ਅਤੇ ਸਫਾਈ ਦੇ ਧਿਆਨ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ ਹੈ।
ਇਹ ਵੀ ਪੜ੍ਹੋ : ਖੰਨਾ ਦੇ 5 ਵਿਅਕਤੀਆਂ ਦਾ ਮ੍ਰਿਤਕ ਬਲਦੇਵ ਸਿੰਘ ਦੇ ਸੰਪਰਕ 'ਚ ਆਉਣ ਕਰਕੇ ਲੋਕ ਸਹਿਮੇ
ਸਿਵਲ ਹਸਪਤਾਲ ਦੇ ਸਟਾਫ ਲਈ ਵਿਧਾਇਕ ਆਵਲਾ ਨੇ ਮੁਹੱਈਆ ਕਰਵਾਈਆਂ 150 ਸੇਫਟੀ ਕਿੱਟਾਂ
NEXT STORY